23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

'ਆਪ' ਨੂੰ ਝਟਕਾ ਅਨੀਤਾ ਵਰਮਾ ਸਮੇਤ ਸੈਂਕੜੇ ਔਰਤਾਂ ਕਾਂਗਰਸ ਪਾਰਟੀ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 21-05-2026
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਕਾਂਗਰਸ ਦੇ ਦਫ਼ਤਰ ਤਰਨ ਤਾਰਨ ਵਿਖੇ ਇਕ ਭਰਵਾਂ ਇਕੱਠ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਨੀਤਾ ਵਰਮਾ ਸਮੇਤ ਸੈਂਕੜਾਂ ਔਰਤਾਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਈਆਂ | ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਵਧਾਈ ਦਿੱਤੀ | ਇਸ ਮੌਕੇ ਸੰਬੋਧਨ ਕਰਦੇ ਹੋਏ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਔਰਤਾਂ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਤਰਨ ਤਾਰਨ ਦੇ ਵਿਚ ਦਿਨ ਦਿਹਾੜੇ ਕਤਲੇਆਮ ਚੋਰੀ, ਡਕੈਤੀ ਅਤੇ ਲੁੱਟਾਂ ਖੋਹਾਂ ਹੋ ਰਹੀਆਂ ਹਨ, ਜਿਸ ਪਾਸੇ ਪੰਜਾਬ ਦੇ ਮੁੱਖ ਮੰਤਰੀ ਦਾ ਬਿਲਕੁਲ ਵੀ ਧਿਆਨ ਨਹੀਂ ਹੈ | ਜੋ ਪੰਜਾਬ ਕਿਸੇ ਸਮੇਂ ਰੰਗਲਾ ਪੰਜਾਬ ਸੀ, ਅੱਜ ਨਸ਼ਿਆਂ ਦੇ ਦਰਿਆ ਵਿਚ ਵਹਿ ਰਿਹਾ ਹੈ, ਜਿਸ ਤੋਂ ਬਾਅਦ ਪੰਜਾਬ ਦੀਆਂ ਔਰਤਾਂ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਤੀ ਕਾਫੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਰਹੀਆਂ ਹਨ | ਇਸ ਮੌਕੇ ਅਨੀਤਾ ਵਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਔਰਤਾਂ ਦੇ ਹੱਕਾਂ ਲਈ ਹਮੇਸ਼ਾਂ ਆਵਾਜ਼ ਉਠਾਉਂਦੀ ਰਹੀ ਹੈ, ਜਿਸ ਤੋਂ ਪ੍ਰਭਾਵਿਤ ਹੋ ਕੇ ਉਹ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਔਰਤਾਂ ਦੀ ਭੂਮਿਕਾ ਅਹਿਮ ਹੋਵੇਗੀ | ਇਸ ਮੌਕੇ ਸੰਦੀਪ ਕੌਰ ਕਾਜੀਕੋਟ, ਸੁਖਵੰਤ ਕੌਰ ਮੁਰਾਦਪੁਰ, ਬਲਵਿੰਦਰ ਕੌਰ, ਦਵਿੰਦਰ ਕੌਰ, ਅਮਰ ਕੌਰ, ਸਰਬਜੀਤ ਕੌਰ, ਰਾਜਵੀਰ ਕੌਰ, ਰਘਬੀਰ ਕੌਰ, ਅਮਰਜੀਤ ਕੌਰ, ਰੂਪਾ, ਜੋਤੀ, ਇੰਦਰਜੀਤ ਕੌਰ, ਬਲਵਿੰਦਰ ਕੌਰ, ਸੰਦੀਪ ਕੌਰ, ਸੁਮਨਦੀਪ ਕੌਰ, ਪਰਮਜੀਤ ਕੌਰ, ਸੰਦੀਪ ਕੌਰ, ਕੁਲਵਿੰਦਰ ਕੌਰ, ਮਲਕੀਤ ਕੌਰ, ਮਨਦੀਪ ਕੌਰ, ਮਨਜਿੰਦਰ ਕੌਰ, ਹਰਜੀਤ ਕੌਰ, ਸਰਵਿੰਦਰ ਕੌਰ, ਭੋਲੀ, ਦਰਸ਼ਨ ਕੌਰ, ਕਿਰਨਜੀਤ ਕੌਰ, ਰਾਜਵੀਰ ਕੌਰ, ਪਰਮਜੀਤ ਕੌਰ, ਮਨਿੰਦਰ ਕੌਰ, ਅਨਮੋਲਪ੍ਰੀਤ ਕੌਰ, ਮਨਜੀਤ ਕੌਰ ਤੋਂ ਇਲਾਵਾ ਸੈਂਕੜੇ ਔਰਤਾਂ ਵਲੋਂ ਕਾਂਗਰਸ ਵਿਚ ਸ਼ਾਮਿਲ ਹੋਣ 'ਤੇ ਬੁਰਜ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਗੁਰਚਰਨ ਸਿੰਘ ਖੈਰਦੀਨਕੇ, ਸਾਬਕਾ ਡਾਇਰੈਕਟਰ ਗੁਰਬਾਜ਼ ਸਿੰਘ ਗਿੱਲ, ਕਾਂਗਰਸੀ ਆਗੂ ਬਾਊ ਬਸੰਤ ਲਾਲ, ਤਰਸੇਮ ਲਾਲ ਸ਼ਰਮਾ, ਯਸ਼ ਸ਼ਰਮਾ, ਪਵਨ ਸ਼ਰਮਾ ਪੀਕੂ, ਮਾ. ਸ਼ਕਤੀ ਕੁਮਾਰ, ਸੁਖਦੇਵ ਸਿੰਘ ਬੂੰਦੀ, ਸੁਖਦੇਵ ਸਿੰਘ ਬਾਠ, ਲਖਬੀਰ ਸਿੰਘ ਬਾਠ ਸਰਪੰਚ, ਗੁਰਪਾਲ ਸਿੰਘ, ਕਵਲਜੀਤ ਸਿੰਘ ਸੋਨੀ ਸਾਬਕਾ ਸਰਪੰਚ, ਉੱਤਮ ਸਿੰਘ ਖਾਰਾ, ਸਤਵਿੰਦਰ ਸਿੰਘ ਕੱਦਗਿੱਲ, ਜਸਵਿੰਦਰ ਸਿੰਘ, ਲਖਵਿੰਦਰ ਸਿੰਘ, ਸ਼ਰਨਜੀਤ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜੱਗਾ ਘੁਰਕਵਿੰਡੀਆ ਦੇ ਹੱਕ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕੀਤੀ ਚੋਣ ਮੀਟਿੰਗ ਅਗਲੀ ਖ਼ਬਰ ਸ਼ਹਿਰ ਦੇ ਪੰਜ ਇਤਿਹਾਸਕ ਗੇਟਾਂ ਦਾ ਕੰਮ ਠੰਢੇ ਬਸਤੇ 'ਚ ਪਿਆ
Ad Position 24