ਭਿੱਖੀਵਿੰਡ, 20 ਮਈ (ਬੌਬੀ)ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋ ਰਹੀਆਂ ਚੋਣਾਂ ਕਾਂਗਰਸ ਪਾਰਟੀ ਦੇ ਵਾਰਡ ਨੰਬਰ 13 ਤੋਂ ਉਮੀਦਵਾਰ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਿੱਖੀਵਿੰਡ ਕਿ੍ਸ਼ਨਪਾਲ ਜੱਜ ਦੇ ਹੱਕ ਵਿਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਸਾਥੀਆਂ ਨੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਲੋਕ ਪੂਰੀ ਤਰ੍ਹਾਂ ਦੁਖੀ ਹਨ ਅਤੇ ਪਿਛਲੇ ਕਰੀਬ ਕਰੀਬ ਪੰਜ ਸਾਲਾਂ ਵਿਚ ਆਮ ਆਦਮੀ ਪਾਰਟੀ ਵਲੋਂ ਵਿਕਾਸ ਦੇ ਨਾਂਅ 'ਤੇ ਸਿਰਫ ਇਸ਼ਤਿਹਾਰਬਾਜ਼ੀ ਹੀ ਕੀਤੀ ਗਈ ਹੈ | ਵਿਕਾਸ ਕੰਮ ਕੁਝ ਵੀ ਨਹੀਂ ਕਰਵਾਏ ਗਏ, ਉਨ੍ਹਾਂ ਖਾਸ ਕਰ ਅੱਡਾ ਭਿੱਖੀਵਿੰਡ ਦੀ ਗੱਲ ਕਰਦਿਆਂ ਕਿਹਾ ਕਿ ਇਥੇ ਅੱਜ ਲੋਕ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਭ ਸਹੂਲਤਾਂ ਤੋਂ ਵਾਂਝੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਜਿਸ ਤਰ੍ਹਾਂ ਪਹਿਲਾਂ ਭਿੱਖੀਵਿੰਡ ਨੂੰ ਸੁੰਦਰ ਅਤੇ ਵਧੀਆ ਬਣਾਉਣ ਲਈ ਉਪਰਾਲਾ ਕੀਤਾ ਸੀ, ਉਸੇ ਤਰ੍ਹਾਂ ਹੁਣ ਕਾਂਗਰਸ ਪਾਰਟੀ ਭਿੱਖੀਵਿੰਡ ਦੀਆਂ ਸਾਰੀਆਂ ਵਾਰਡਾਂ ਤੇ ਜਿੱਤ ਪ੍ਰਾਪਤ ਕਰਕੇ ਭਿੱਖੀਵਿੰਡ ਨੂੰ ਨਮੂਨੇ ਦਾ ਸ਼ਹਿਰ ਬਣਾਵੇਗੀ | ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਨੀਰਜ ਧਵਨ, ਸ਼ਹਿਰੀ ਪ੍ਰਧਾਨ ਸੁਰਿੰਦਰ ਚੱਡਾ, ਐੱਮ. ਸੀ. ਸੁਖਦੇਵ ਸਿੰਘ ਹਾਜ਼ਰ ਸਨ |