23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਨਗਰ ਕੌਂਸਲ ਚੋਣਾਂ : ਕਾਂਗਰਸ ਪਾਰਟੀ ਦੇ ਕੌਂਸਲਰ ਯਾਦਵਿੰਦਰ ਸਿੰਘ ਨੇ ਚੋਣ ਪ੍ਰਚਾਰ 'ਚ ਲਿਆਂਦੀ ਤੇਜ਼ੀ

Ad Position 21
No active advertisement
ਅਜੀਤ ਡੈਸਕ 21-05-2026
ਭਿੱਖੀਵਿੰਡ, 20 ਮਈ (ਬੌਬੀ)-ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਵਿਚ ਵਾਰਡ ਨੰਬਰ ਚਾਰ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਅਤੇ ਉਮੀਦਵਾਰ ਯਾਦਵਿੰਦਰ ਸਿੰਘ ਵਲੋਂ ਘਰ-ਘਰ ਜਾ ਕੇ ਵੱਡੀ ਪੱਧਰ 'ਤੇ ਆਪਣਾ ਚੋਰ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਯਾਦਵਿੰਦਰ ਸਿੰਘ ਨੇ ਕਿਹਾ ਕਿ ਬੀਤੇ ਪੰਜ ਸਾਲ ਮੈਂ ਵਾਰਡ ਦੇ ਲੋਕਾਂ ਦੇ ਵੱਡੀ ਪੱਧਰ 'ਤੇ ਕੰਮ ਕੀਤੇ ਹਨ ਅਤੇ ਹਰ ਦੁੱਖ ਸੁੱਖ ਦੀ ਘੜੀ ਵਿਚ ਸ਼ਰੀਕ ਰਿਹਾ ਹਾਂ | ਉਨ੍ਹਾਂ ਅੱਗੇ ਕਿਹਾ ਕਿ ਨਗਰ ਪੰਚਾਇਤ ਭਿੱਖੀਵਿੰਡ ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਹੋਣ ਤੋਂ ਬਾਅਦ ਭਿੱਖੀਵਿੰਡ ਦੇ ਸਾਰੇ ਵਿਕਾਸ ਕੰਮ ਰੁਕ ਗਏ ਸਨ ਅਤੇ ਇਸ ਵਾਰ ਲੋਕ ਕਾਂਗਰਸ ਪਾਰਟੀ ਨੂੰ ਪੂਰੀ ਤਰ੍ਹਾਂ ਪਸੰਦ ਕਰ ਰਹੇ ਹਨ ਅਤੇ 13 ਵਾਰਡਾਂ ਵਿਚ ਹੀ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ, ਜਿਸ ਨਾਲ ਕਾਂਗਰਸ ਪਾਰਟੀ ਦੇ ਵੱਡੀ ਪੱਧਰ 'ਤੇ ਉਮੀਦਵਾਰ ਜਿੱਤਣਗੇ ਅਤੇ ਅਤੇ ਨਗਰ ਪੰਚਾਇਤ ਭਿੱਖੀਵਿੰਡ ਵਿਚ ਕਾਂਗਰਸ ਪਾਰਟੀ ਦਾ ਪ੍ਰਧਾਨ ਬਣੇਗਾ, ਜਿਸ ਨਾਲ ਵੱਡੀ ਪੱਧਰ 'ਤੇ ਵਿਕਾਸ ਕੰਮ ਸ਼ੁਰੂ ਹੋਣਗੇ | ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਜਿਸ ਤਰ੍ਹਾਂ ਲੋਕਾਂ ਨਾਲ ਵਿਚਰ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ, ਇਸ ਤੋਂ ਕੋਈ ਸ਼ੱਕ ਨਹੀਂ ਕਿ ਆਮ ਆਦਮੀ ਪਾਰਟੀ ਤੋਂ ਲੋਕ ਪੂਰੀ ਤਰ੍ਹਾਂ ਦੁਖੀ ਹਨ | ਇਸ ਮੌਕੇ ਉਨ੍ਹਾਂ ਨਾਲ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਮੁਖ ਸਿੰਘ ਸਾਂਡਪੁਰਾ, ਮਨਦੀਪ ਸਿੰਘ ਗੋਰਾ ਸਰਪੰਚ ਸਾਂਧਰਾ, ਕੌਂਸਲਰ ਨੀਰਜ ਧਵਨ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਸਕੱਤਰ ਸਿੰਘ ਡਲੀਰੀ ਨੇ ਚੋਣ ਪ੍ਰਚਾਰ ਕੀਤਾ ਤੇਜ਼ ਅਗਲੀ ਖ਼ਬਰ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿ੍ਸ਼ਨ ਪਾਲ ਜੱਜ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>
Ad Position 24