ਭਿੱਖੀਵਿੰਡ, 20 ਮਈ (ਬੌਬੀ)- ਨਗਰ ਪੰਚਾਇਤ ਭਿੱਖੀਵਿੰਡ ਦੇ ਪ੍ਰਧਾਨ ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਕੱਤਰ ਸਿੰਘ ਡਲੀਰੀ ਵਲੋਂ ਆਪਣਾ ਚੋਣ ਪ੍ਰਚਾਰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦਾ ਉਹਨਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਰਨਜੀਤ ਸਿੰਘ ਛੰੰਨੂ ਸਰਪੰਚ ਭਿੱਖੀਵਿੰਡ ਨੇ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਸਕੱਤਰ ਸਿੰਘ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਭਿੱਖੀਵਿੰਡ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ | ਲੋਕਾਂ ਨੂੰ ਮਕਾਨ ਬਣਾਉਣ ਲਈ ਗ੍ਰਾਂਟਾਂ ਦੇਣੀਆਂ ਅਤੇ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕੰਮ ਭਿੱਖੀਵਿੰਡ ਵਿੱਚ ਕੀਤੇ ਗਏ ਹਨ | ਉਨ੍ਹਾਂ ਲੋਕਾਂ ਵਲੋਂ ਮਿਲ ਰਹੇ ਵੱਡੇ ਹੁੰਗਾਰੇ ਦੀ ਗੱਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੀਤੇ ਕੰਮਾਂ ਕਾਰਨ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਪਸੰਦ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਗਿਣਤੀ ਵਿਚ ਭਿੱਖੀਵਿੰਡ ਵਿਚ ਜਿੱਤਣਗੇ ਅਤੇ ਮੁੜ ਤੋਂ ਨਗਰ ਪੰਚਾਇਤ ਭਿੱਖੀਵਿੰਡ ਵਿਚ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣੇਗਾ ਅਤੇ ਰਹਿੰਦੇ ਵਿਕਾਸ ਕੰਮ ਤੇਜ਼ੀ ਨਾਲ ਕੀਤੇ ਜਾਣਗੇ | ਇਸ ਮੌਕੇ ਉਨ੍ਹਾਂ ਨਾਲ ਬੋਹੜ ਸਿੰਘ ਸਰਪੰਚ ਬਲੇਰ, ਮਦਨ ਮੋਹਨ ਕਾਲੀ ਆੜ੍ਹਤੀਆ ਭਿੱਖੀਵਿੰਡ, ਸੰਜੀਵ ਕੁਮਾਰ ਭਿੱਖੀਵਿੰਡ, ਸ਼ਰਨਜੀਤ ਸਿੰਘ ਛੰਨੂ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |