23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪੱਟੀ ਸ਼ਹਿਰ ਦੀਆਂ 12 ਵਾਰਡਾਂ 'ਚ ਭਾਜਪਾ ਦੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ- ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 21-05-2026
ਪੱਟੀ, 20 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਨਗਰ ਕੌਂਸਲ ਪੱਟੀ ਦੀਆਂ ਹੋ ਰਹੀਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ 12 ਵਾਰਡਾਂ ਵਿਚੋਂ ਚੋਣ ਲੜ ਰਹੀ ਹੈ, ਜਦਕਿ ਜਦ ਕਿ 7 ਵਾਰਡਾਂ ਵਿਚੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀ ਫਾਈਲਾਂ ਰੱਦ ਕਰ ਦਿੱਤੀਆਂ ਗਈਆਂ ਹਨ | ਇਹ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਡਰ ਸਾਹਮਣੇ ਆ ਗਿਆ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ ਆਪਣਾ ਆਧਾਰ ਲੋਕਾਂ ਵਿਚ ਬਣਾ ਚੁੱਕੀ ਹੈ | ਇਹ ਸ਼ਬਦ ਜ਼ਿਲ੍ਹਾ ਤਰਨ ਤਾਰਨ ਦੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੱਟੀ ਵਿਖੇ ਅਵਤਾਰ ਸਿੰਘ ਮਠਾੜੂ ਦੇ ਗ੍ਰਹਿ ਵਿਖੇ ਕੀਤੀ ਗਈ ਪ੍ਰੈਸ ਕਾਨਫਰਸ ਦੌਰਾਨ ਬੋਲਦਿਆਂ ਕਹੇ | ਇਸ ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਸੂਬਾ ਪਰਵਕਤਾ ਅਤੇ ਜ਼ਿਲ੍ਹਾ ਇੰਚਾਰਜ ਨਰੇਸ਼ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਹਨਾਂ ਕਿਹਾ ਕਿ ਪੱਟੀ ਇਲਾਕੇ ਦੇ ਲੋਕ ਟੁੱਟੀਆਂ ਸੜਕਾਂ, ਗੰਦੇ ਪਾਣੀ, ਸੀਵਰੇਜ ਦੀ ਸਮੱਸਿਆ, ਗੰਦਗੀ ਅਤੇ ਖਰਾਬ ਸਫ਼ਾਈ ਪ੍ਰਬੰਧਾਂ ਨਾਲ ਜੂਝ ਰਹੇ ਹਨ, ਪਰ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਨੇ ਸਿਰਫ ਵੱਡੇ-ਵੱਡੇ ਦਾਅਵੇ ਅਤੇ ਝੂਠੇ ਵਾਅਦੇ ਕਰਨ ਤੋਂ ਇਲਾਵਾ ਕੋਈ ਠੋਸ ਵਿਕਾਸ ਦਾ ਕੰਮ ਨਹੀਂ ਕੀਤਾ | ਇਸ ਮੌਕੇ ਹਰਜੀਤ ਸਿੰਘ ਸੰਧੂ ਅਤੇ ਨਰੇਸ਼ ਸ਼ਰਮਾ ਨੇ ਦੱਸਿਆ ਕਿ ਜੋ ਪੱਟੀ ਵਿਖੇ ਪ੍ਰਸ਼ਾਸਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਮਿਲ ਕੇ ਭਾਰਤੀ ਜਨਤਾ ਪਾਰਟੀ ਦੇ ਸੱਤ ਉਮੀਦਵਾਰਾਂ ਦੀਆਂ ਨਾਮਜਦਗੀਆਂ ਰੱਦ ਕੀਤੀਆਂ ਹਨ, ਉਸ ਸੰਬੰਧੀ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹਾਈਕਮਾਨ ਨੂੰ ਸੂਚਿਤ ਕਰ ਦਿੱਤਾ ਹੈ, ਜਿਸ ਬਾਰੇ ਜਲਦ ਹੀ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ | ਇਸ ਮੌਕੇ ਹਾਜ਼ਰ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਪੱਟੀ ਸ਼ਹਿਰ ਦੇ ਇਲਾਕਾ ਨਿਵਾਸੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਗਾਂਹਵਧੂ ਨੀਤੀਆਂ ਨੂੰ ਵੇਖਦਿਆਂ ਹੋਇਆਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ | ਇਸ ਮੌਕੇ ਜ਼ਿਲ੍ਹੇ ਦੇ ਆਗੂਆਂ ਵਲੋਂ ਪੱਟੀ ਸ਼ਹਿਰ ਦੇ ਨਗਰ ਕੌਂਸਲ ਲਈ ਨਾਮਜਦ ਕੀਤੇ ਗਏ ਉਮੀਦਵਾਰਾਂ ਦਾ ਸਨਮਾਨ ਵੀ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ | ਇਸ ਮੌਕੇ ਵਾਰਡਾਂ ਵਿਚ ਲੋਕਾਂ ਨਾਲ ਸੰਪਰਕ ਬਣਾਉਣ ਲਈ ਵਿਉਂਤਬੰਦੀ ਵੀ ਕੀਤੀ ਗਈ | ਇਸ ਮੌਕੇ ਸ਼ਿਵ ਕੁਮਾਰ ਸੋਨੀ, ਹਰਪ੍ਰੀਤ ਸਿੰਘ ਸਿੰਦਬਾਦ, ਐਡਵੋਕੇਟ ਜਸਕਰਨ ਸਿੰਘ, ਮੰਡਲ ਪ੍ਰਧਾਨ ਡਾ. ਵਿਜੇ ਵਿਨਾਇਕ, ਸਾਬਕਾ ਮੰਡਲ ਪ੍ਰਧਾਨ ਪਦਮ ਕਿਸ਼ੋਰ, ਜੋਧਵੀਰ ਸ਼ਰਮਾ, ਸੰਜੀਵ ਸੋਨੂੰ ਮਹਿਤਾ, ਜੰਗਾ ਸਿੰਘ, ਅਵਤਾਰ ਸਿੰਘ ਬੰਟੀ, ਸ਼ਮਸ਼ੇਰ ਸਿੰਘ, ਵਿਜੇ ਸ਼ਰਮਾ, ਰਜਿੰਦਰ ਸੋਨਾ, ਨਰਿੰਦਰ ਸਿੰਘ ਸ਼ਿੰਦਾ, ਪਰਦੀਪ ਸ਼ਰਮਾ, ਬਲਦੇਵ ਸਿੰਘ ਅਤੇ ਭਾਜਪਾ ਦੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ-17 ਦੇ ਵਿਕਾਸ ਲਈ ਬੀਬਾ ਭੁੱਲਰ ਨੇ 'ਆਪ' ਦੇ ਉਮੀਦਵਾਰ ਐਡਵੋਕੇਟ ਮਨਦੀਪ ਸਿੰਘ ਭੁੱਲਰ ਨੂੰ ਜਿਤਾਉਣ ਦੀ ਕੀਤੀ ਅਪੀ... ਅਗਲੀ ਖ਼ਬਰ ਪ੍ਰਧਾਨ ਸਕੱਤਰ ਸਿੰਘ ਡਲੀਰੀ ਨੇ ਚੋਣ ਪ੍ਰਚਾਰ ਕੀਤਾ ਤੇਜ਼
Ad Position 24