23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਰਡ-17 ਦੇ ਵਿਕਾਸ ਲਈ ਬੀਬਾ ਭੁੱਲਰ ਨੇ 'ਆਪ' ਦੇ ਉਮੀਦਵਾਰ ਐਡਵੋਕੇਟ ਮਨਦੀਪ ਸਿੰਘ ਭੁੱਲਰ ਨੂੰ ਜਿਤਾਉਣ ਦੀ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 21-05-2026
ਪੱਟੀ, 20 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੱਟੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਦੀ ਵਾਰਡ ਨੰਬਰ-17 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਮਨਦੀਪ ਸਿੰਘ ਭੁੱਲਰ ਦੇ ਹੱਕ 'ਚ ਇਕ ਵੱਡਾ ਚੋਣ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਰੀ ਗਿਣਤੀ ਵਿਚ ਵਾਰਡ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਹਾਜ਼ਰੀ ਭਰੀ | ਇਸ ਮੌਕੇ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਾਰਡ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਲੋਕ ਭਲਾਈ ਨਾਲ ਜੁੜੀਆਂ ਕਈ ਯੋਜਨਾਵਾਂ ਲੋਕਾਂ ਤੱਕ ਪਹੁੰਚਾਈਆਂ ਗਈਆਂ ਹਨ, ਜਿਨ੍ਹਾਂ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੱਟੀ ਦੇ ਵਿਕਾਸ ਲਈ ਇਮਾਨਦਾਰ ਤੇ ਨੌਜਵਾਨ ਸੋਚ ਵਾਲੇ ਉਮੀਦਵਾਰਾਂ ਦੀ ਜਿੱਤ ਬਹੁਤ ਜ਼ਰੂਰੀ ਹੈ, ਤਾਂ ਜੋ ਸ਼ਹਿਰ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਕਿਹਾ ਕਿ ਐਡਵੋਕੇਟ ਮਨਦੀਪ ਸਿੰਘ ਭੁੱਲਰ ਹਮੇਸ਼ਾਂ ਲੋਕਾਂ ਦੀਆਂ ਸਮੱਸਿਆਵਾਂ ਲਈ ਅੱਗੇ ਆਏ ਹਨ ਅਤੇ ਵਾਰਡ ਦੇ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਝਾੜੂ ਦੇ ਨਿਸ਼ਾਨ 'ਤੇ ਮੋਹਰ ਲਗਾ ਕੇ ਆਮ ਆਦਮੀ ਪਾਰਟੀ ਨੂੰ ਕਾਮਯਾਬ ਬਣਾਇਆ ਜਾਵੇ | ਇਸ ਮੌਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ | ਵਰਕਰਾਂ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਐਡਵੋਕੇਟ ਜਗਦੀਪ ਮਹਿਤਾ ਲੀਗਲ ਐਡਵਾਈਜ਼ਰ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਵਾਇਸ ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਸਰਪੰਚ ਗੁਰਪ੍ਰਤਾਪ ਸਿੰਘ ਲਾਡੀ ਬੁਰਜ, ਸਰਪੰਚ ਗੁਰਲਾਲ ਧਾਰੀਵਾਲ, ਸਰਪੰਚ ਗੁਰਬਿੰਦਰ ਕਾਲੇਕੇ, ਸਰਪੰਚ ਗੁਰਪ੍ਰੀਤ ਪਨਗੋਟਾ, ਸਰਪੰਚ ਮਨਦੀਪ ਸ਼ਹੀਦ, ਨਿਸਾਨਜੀਤ ਸਿੰਘ ਐੱਸ. ਡੀ. ਯੂ., ਰਿੰਕੂ ਚੰਦਨ, ਦਰਸ਼ਨ ਲਾਲ ਸ਼ਿੰਦਾ ਪਲਵਾਨ, ਸਾਬਾ ਪਲਵਾਨ, ਕਿ੍ਸ਼ਨ ਲਾਲ, ਹਰੀ ਲਾਲ, ਰਾਮ ਕੁਮਾਰ, ਬਾਬਾ ਨਰੈਣ ਸਿੰਘ, ਹਰੀ ਓਮ, ਸੁਨੀਲ ਕੁਮਾਰ, ਦਿਆਲ ਸਿੰਘ, ਰਾਜਬੀਰ ਰਾਜਾ, ਜਸਬੀਰ ਸਿੰਘ, ਬਾਬਾ ਕੁਲਦੀਪ ਸਿੰਘ, ਡਾਕਟਰ ਪਰਮਜੀਤ ਸਿੰਘ, ਖੇਮਕਰਨ ਕਰਿਆਨੇ ਵਾਲੇ, ਅਮਰੀਕ ਸਿੰਘ, ਸਵਰਣ ਸਿੰਘ, ਰਣਜੀਤ ਸਿੰਘ, ਬਨਵਾਰੀ ਲਾਲ, ਲਾਲ ਚੰਦ, ਰਜਤ ਕੁਮਾਰ, ਜੇ. ਈ. ਪਾਲੀ ਤੇ ਡਾਕਟਰ ਨੱਥੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੇਹੜਕੇ ਦੇ ਛੱਪੜ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਅਗਲੀ ਖ਼ਬਰ ਪੱਟੀ ਸ਼ਹਿਰ ਦੀਆਂ 12 ਵਾਰਡਾਂ 'ਚ ਭਾਜਪਾ ਦੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ- ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ
Ad Position 24