25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਹੋਈ ਖ਼ਤਮ <br/>

Ad Position 21
No active advertisement
ਅਜੀਤ ਡੈਸਕ 22-05-2026
ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਦਫ਼ਤਰ ਨਗਰ ਕੌਂਸਲ ਤਰਨ ਤਾਰਨ ਵਿਖੇ ਸਫ਼ਾਈ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਮੂਹ ਸਫ਼ਾਈ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜ੍ਹਤਾਲ ਕੀਤੀ ਗਈ ਸੀ, ਜਿਸ ਕਾਰਨ ਸ਼ਹਿਰ ਦੀ ਸਫ਼ਾਈ ਦਾ ਕੰਮ ਬਿੱਲਕੁਲ ਠੱਪ ਪਿਆ ਸੀ | ਇਹ ਹੜ੍ਹਤਾਲ ਵੀਰਵਾਰ ਨੂੰ ਕਰਮਚਾਰੀਆਂ ਵਲੋਂ ਸਰਕਾਰ ਵਲੋਂ ਦਿੱਤੇ ਭਰੋਸੇ 'ਤੇ ਖ਼ਤਮ ਕਰ ਦਿੱਤੀ ਗਈ | ਇਸ ਨਾਲ ਹੁਣ ਅੱਜ ਸ਼ੁੱਕਰਵਾਰ ਤੋਂ ਪੂਰੇ ਸ਼ਹਿਰ ਵਿਚ ਸਫ਼ਾਈ ਦਾ ਕੰਮ ਸ਼ੁਰੂ ਹੋ ਜਾਵੇਗਾ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀ, ਸੀਵਰਮੈਨਾਂ ਵਲੋਂ ਹੱਕੀ ਮੰਗਾਂ ਲਈ ਹੜ੍ਹਤਾਲ ਕੀਤੀ ਗਈ ਸੀ | ਉਨ੍ਹਾਂ ਦੀ ਮੰਗ ਸੀ ਕਿ ਕੱਚੇ ਕਰਮਚਾਰੀ ਪੱਕੇ ਕੀਤੇ ਜਾਣ, ਠੇਕੇਦਾਰੀ ਪ੍ਰਥਾ ਬੰਦ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ, ਤਰਸ ਦੇ ਅਧਾਰ 'ਤੇ ਨੌਕਰੀਆਂ ਦਿੱਤੀਆਂ ਜਾਣ, ਬਿਨਾਂ ਸ਼ਰਤ ਤੋਂ ਡੀ. ਏ. ਦਾ ਬਣਦਾ ਬਕਾਇਆ ਦਿੱਤਾ ਜਾਵੇ | ਇਹ ਹੜ੍ਹਤਾਲ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਸੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦਿੱਤੇ ਵਿਸ਼ਵਾਸ, ਜਿਸ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿਵਾਉਣ 'ਤੇ ਇਹ ਹੜ੍ਹਤਾਲ ਸਮਾਪਤ ਕਰ ਦਿੱਤੀ ਗਈ | ਉਨ੍ਹਾਂ ਕਿਹਾ ਕਿ ਮਿਊਸੀਪਲ ਕਾਰਪੋਰੇਸ਼ਨ ਵਿਚ ਕੰਮ ਕਰਨ ਵਾਲੇ ਕਰਮਚਾਰੀ, ਜਿੰਨਾਂ ਵਿਚ ਸਫ਼ਾਈ ਕਰਮਚਾਰੀ, ਸੀਵਰ ਮੈਨ, ਫਾਇਰ ਮੈਨ, ਡਰਾਈਵਰ, ਮਾਲੀ, ਬੇਲਦਾਰ, ਮੈਂਟੀਨੈਸ ਕਰਮਚਾਰੀ, ਪੰਪ ਆਪ੍ਰੇਟਰ, ਇਲੈਕਟ੍ਰੀਸ਼ਨ ਕਰਮਚਾਰੀਆਂ ਨੂੰ ਆਊਟਸੋਰਸ ਤੋਂ ਕੰਟਰੈਕਟ 'ਤੇ ਲੈਣ ਲਈ ਤਿੰਨ ਸਾਲ ਸਰਵਿਸ ਪੂਰੀ ਹੋਣ 'ਤੇ ਸਹਿਮਤੀ ਬਣੀ ਹੈ ਅਤੇ ਬਾਕੀ ਰਹਿੰਦੀਆਂ ਸ਼ੇ੍ਰਣੀਆਂ, ਜਿੰਨਾਂ ਵਿਚ ਕਲਰਕ, ਕੰਪਿਊਟਰ ਆਪ੍ਰੇਟਰ ਆਦਿ ਨੂੰ 5 ਸਾਲ ਦੀ ਸਰਵਿਸ ਤੋਂ ਆਊਟਸੋਰਸ ਤੋਂ ਕੰਟਰੈਕਟ 'ਤੇ ਲੈਣ ਦੀ ਸਹਿਮਤੀ ਬਣੀ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਇਸ ਕੰਮ ਲਈ ਸਥਾਨਕ ਸਰਕਾਰ ਮੰਤਰੀ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਡਾਇਰੈਕਟਰ ਸਥਾਨਕ ਸਰਕਾਰ, ਸੰਯੁਕਤ ਸਕੱਤਰ ਅਤੇ ਐਕਸ਼ਨ ਕਮੇਟੀ (ਸਲਾਹਕਾਰ ਵਜੋਂ) ਵਲੋਂ ਸ਼ਾਮਿਲ ਹੋਵੇਗੀ ਅਤੇ 30 ਦਿਨ ਦੇ ਅੰਦਰ ਅੰਦਰ ਰਿਪੋਰਟ ਪੇਸ਼ ਕਰੇਗੀ | ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵਾਧਾ ਕਰਨ ਸੰਬੰਧੀ ਵੀ ਇਸ ਕਮੇਟੀ ਵਲੋਂ ਰਿਪੋਰਟ ਪੇਸ਼ ਕੀਤੀ ਕੀਤੀ ਜਾਵੇਗੀ | ਇਸ ਤੋਂ ਇਲਾਵਾ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜਿੰਨਾਂ ਸਮਾਂ ਕਰਮਚਾਰੀ ਹੜ੍ਹਤਾਲ 'ਤੇ ਰਹੇ ਹਨ, ਉਨ੍ਹਾਂ ਦੀ ਤਨਖਾਹ ਦੀ ਕਿਸੇ ਵੀ ਕਿਸਮ ਦੀ ਕਟੌਤੀ ਨਹੀਂ ਕੀਤੀ ਜਾਵੇਗੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ ਨੇ ਹੜ੍ਹਤਾਲ ਖ਼ਤਮ ਹੋਣ ਮੌਕੇ ਕਰਮਚਾਰੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ 'ਆਪ' ਸਰਕਾਰ ਮੁਲਾਜ਼ਮਾਂ ਦੀਆਂ ਹਰ ਮੰਗ ਨੂੰ ਪੂਰੀ ਕਰਨ 'ਤੇ ਖਰੀ ਉਤਰੇਗੀ | ਉਨ੍ਹਾਂ ਕਿਹਾ ਕਿ ਸਰਕਾਰ ਜਲਦ ਤੋਂ ਜਲਦ ਇਨ੍ਹਾਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਜਿੰਨਾਂ ਵਿਚ ਕੱਚੇ ਕਾਮੇ ਪੱਕੇ, ਬਰਾਬਰ ਕੰਮ ਬਰਾਬਰ ਤਨਖਾਹ ਆਦਿ ਮੰਗਾਂ ਪੂਰੀਆਂ ਕਰੇਗੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੈ | ਇਸ ਮੌਕੇ ਕੌਂਸਲਰ ਯਾਦਵਿੰਦਰ ਸਿੰਘ ਜਾਦੂ, ਜੱਜਪਾਲ, ਰਾਮ ਪ੍ਰਕਾਸ਼, ਲਾਟੀ, ਗੁਰਚਰਨ ਸਿੰਘ, ਰਾਜ ਕੁਮਾਰ, ਤਿਲਕ ਰਾਜ, ਕੁਲਵੰਤ ਸਿੰਘ, ਸੁਰਜੀਤ ਕੁਮਾਰ, ਪ੍ਰਦੀਪ ਕੁਮਾਰ, ਹਰਦੀਪ ਸਿੰਘ, ਸੁਭਾਸ਼, ਦਲੀਪ, ਬਖਸ਼ੀਸ ਸਿੰਘ, ਪਰਮਿੰਦਰ ਸਿੰਘ, ਸੁਦੇਸ਼ ਕੁਮਾਰ,ਅਮਰੀਕੋ, ਸੋਨੀਆ, ਭੋਲੀ ਪ੍ਰਧਾਨ, ਸਰਵਿੰਦਰ ਕੌਰ, ਜਗੀਰੋ, ਸੰਤੋਸ਼, ਨੀਤੂ, ਰਜਵੰਤ ਕੌਰ, ਸੁਨੀਤਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਦੀ ਵੰਡ ਦੌਰਾਨ ਵਿਅਕਤੀ ਨੂੰ ਚਾਕੂ ਮਾਰ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਆਸਟ੍ਰੇਲੀਆ 'ਚ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਟਾਰਨੇਟ ਵਿਖੇ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/>
Ad Position 24