ਤਰਨ ਤਾਰਨ, 21 ਮਈ (ਇਕਬਾਲ ਸਿੰਘ ਸੋਢੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਦੀ ਪਾਰਟੀ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਕਿਸਾਨ ਆਗੂ ਮਨਜੀਤ ਸਿੰਘ ਬੱਗੂ ਰੇਸ਼ਮ ਸਿੰਘ ਫੈਲੋਕੇ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਜਨਾਜਾ ਨਿਕਲ ਚੁੱਕਾ ਹੈ | ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਦੇ ਅੱਗੇ ਲੋਕਾਂ ਦੀਆਂ ਲਾਈਨਾਂ ਲੱਗੀਆਂ ਹੋਈਆਂ ਹਨ ਅਤੇ ਏ. ਟੀ.ਅੱੈਮ. ਖਾਲੀ ਪਏ ਹਨ | ਲੋਕਾਂ ਨੂੰ ਕੈਸ਼ ਨਹੀਂ ਮਿਲ ਰਿਹਾ, ਜਿਸ ਕਾਰਨ ਲੋਕਾਂ ਦੀਆਂ ਜਰੂਰਤਾਂ ਪੂਰੀਆਂ ਨਹੀਂ ਹੋ ਰਹੀਆਂ ਦੂਸਰੇ ਪਾਸੇ ਤੇਲ, ਡੀਜ਼ਲ, ਪੈਟਰੋਲ, ਘਰੇਲੂ ਗੈਸ ਦੀਆਂ ਭਾਰੀ ਕੀਮਤਾਂ ਵਧਣ ਕਾਰਨ ਲੋਕਾਂ 'ਚ ਹਾਹਾਕਾਰ ਮੱਚੀ ਹੋਈ ਹੈ ਤੇ ਬੈਂਕਾਂ 'ਚੋਂ ਪੈਸਾ ਨਾ ਮਿਲਣ ਕਾਰਨ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਨਹੀਂ ਹੋ ਰਹੀਆਂ | ਇਨ੍ਹਾਂ ਆਗੂਆਂ ਨੇ ਕਿਹਾ ਕਿ ਇਸ ਮਸਲੇ ਦਾ ਫੌਰੀ ਤੌਰ 'ਤੇ ਹੱਲ ਕੀਤਾ ਜਾਵੇ ਤੇ ਲੋਕਾਂ ਦੀ ਹੋ ਰਹੀ ਖੱਜਲ ਖ਼ੁਆਰੀ ਬੰਦ ਕੀਤੀ ਜਾਵੇ ਕਿਉਂਕਿ ਹਰ ਵਰਗ ਆਨਲਾਈਨ ਪੈਸੇ ਦੀ ਵਰਤੋਂ ਨਹੀਂ ਕਰ ਸਕਦਾ, ਇਸ ਕਰਕੇ ਕੇਂਦਰ ਸਰਕਾਰ ਫੌਰੀ ਤੌਰ 'ਤੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰੇ |