25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਹੈਰੋਇਨ, ਪਿਸਟਲ ਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/>

Ad Position 21
No active advertisement
ਅਜੀਤ ਡੈਸਕ 22-05-2026
ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਹੈਰੋਇਨ, ਪਿਸਟਲਾਂ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਦਿਲਬਾਗ ਸਿੰਘ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਬੀ.ਐੱਸ.ਐਫ 181 ਬਟਾਲੀਅਨ ਦੇ ਕੰਪਨੀ ਕਮਾਂਡਰ ਰਾਕੇਸ਼ ਨੇਗੀ ਨੇ ਸੂਚਨਾ ਦਿੱਤੀ ਕਿ ਬੀ.ਐੱਸ.ਐੱਫ. ਕਰਮਚਾਰੀਆਂ ਨੇ ਇਕ ਵਿਅਕਤੀ ਨੂੰ ਪਿੰਡ ਬੁਰਜ 169 ਦੇ ਖੇਤ ਤੋਂ ਫੜਿਆ ਹੈ, ਜਿਸ ਦੇ ਹੱਥ ਵਿਚ ਇਕ ਪੀਲੇ ਰੰਗ ਦਾ ਪੈਕੇਟ ਹੈ ਤਾਂ ਤੁਰੰਤ ਉਹ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਅਤੇ ਜਦੋਂ ਪੈਕੇਟ ਖੋਲ ਕੇ ਦੇਖਿਆ ਕਿ ਇਸ ਵਿਚੋਂ 447 ਗ੍ਰਾਮ ਹੈਰੋਇਨ, ਇਕ ਪਿਸਟਲ ਸਮੇਤ 2 ਮੈਗਜੀਨ ਬਰਾਮਦ ਹੋਇਆ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਘਰਿੰਡਾ ਵਜੋਂ ਹੋਈ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਪਲਾਸੌਰ ਤੋਂ ਗਸ਼ਤ ਦੌਰਾਨ ਅੰਗਰੇਜ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਪਲਾਸੌਰ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਟੇਡੀਅਮ ਭਿੱਖੀਵਿੰਡ ਬਲੇਰ ਰੋਡ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਮਨਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਚੂੰਘ ਹਾਲ ਵਾਸੀ ਭਿੱਖੀਵਿੰਡ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸ਼ਿੰਗਾਰਾ ਸਿੰਘ ਨੂੰ ਬੀ.ਐੱਸ.ਐ ਫ 142 ਬਟਾਲੀਅਨ ਦੇ ਕੰਪਨੀ ਕਮਾਂਡਰ ਰਾਜੇਸ਼ ਯਾਦਵ ਨੇ ਸੂਚਨਾ ਦਿੱਤੀ ਕਿ ਗੁਰਸਾਹਿਬ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਡੱਲ ਦੇ ਕਣਕ ਦੇਖੇਤ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੋਇਆ ਹੈ ਤਾਂ ਤੁਰੰਤ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਬੀ.ਐੱਸ.ਐੱਫ ਕਰਮਚਾਰੀਆਂ ਦੀ ਹਾਜ਼ਰੀ ਵਿਚ ਪੈਕੇਟ ਨੂੰ ਖੋਲ ਕੇ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ ਇਕ ਪਿਸਟਲ, 2 ਮੈਗਜੀਨ ਬਰਾਮਦ ਹੋਏ ਹਨ | ਇਸੇ ਤਰ੍ਹਾਂ ਥਾਣਾ ਖਾਲ਼ੜਾ ਦੇ ਐੱਸ.ਆਈ. ਆਰਜੂ ਪੁਲਿਸ ਪਾਰਟੀ ਸਮੇਤ ਪਿੰਡ ਮਾੜੀ ਕੰਬੋਕੇ ਗਸ਼ਤ ਦੌਰਾਨ ਮੌਜੂਦ ਸਨ ਤਾਂ ਉ੍ਹਾਂ ਨੂੰ ਸੂਚਨਾ ਮਿਲੀ ਕਿ ਸਲਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਵਾਂ ਤਾਰਾਂ ਸਿੰਘ ਦੇ ਕਣਕ ਦੇ ਖੇਤ ਵਿਚ ਇਕ ਪੈਕੇਟ ਪਿਆ ਹੋਇਆ ਹੈ ਤਾਂ ਤੁਰੰਤ ਉਨ੍ਹਾਂ ਬੀ.ਐੱਸ.ਐੱਫ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਜਦੋਂ ਸਲਵਿੰਦਰ ਸਿੰਘ ਦੇ ਖੇਤ ਵਿਚ ਪੁੱਜੇ ਤਾਂ ਉਥੋਂ ਸਰਚ ਦੌਰਾਨ ਇਕ ਪੈਕੇਟ ਮਿਲਿਆ, ਜਿਸ ਵਿਚੋਂ ਇਕ ਪਿਸਟਲ, ਇਕ ਮੈਗਜੀਨ ਬਰਾਮਦ ਹੋਇਆ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ, ਅਸਲਾ ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ 'ਚ ਸ਼ਤਰੰਜ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਰਾਸ਼ਨ ਡੀਪੂ ਹੋਲਡਰਾਂ ਨੇ ਕੀਤੀ ਖਡੂਰ ਸਾਹਿਬ ਵਿਖੇ ਮੀਟਿੰਗ <br/>
Ad Position 24