ਤਰਨ ਤਾਰਨ, 21 ਮਈ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਅਰਜਨ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਮੁਹੱਲਾ ਗੋਕਲਪੁਰਾ ਤਰਨ ਤਾਰਨ ਨੇ ਦੱਸਵੀਂ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਿਚੋਂ 650 ਅੰਕਾਂ ਵਿਚੋਂ 623 ਅੰਕ (95.8 ਪ੍ਰਤੀਸ਼ਤ) ਪ੍ਰਾਪਤ ਕਰਕੇ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਸੀ | ਜੈਸਮੀਨ ਕੌਰ ਦੀ ਇਸ ਪ੍ਰਾਪਤੀ ਤੇ ਉਸਦੇ ਪਰਿਵਾਰ, ਸਕੂਲ ਅਧਿਆਪਕਾਂ ਤੇ ਸ਼ਹਿਰ ਨਿਵਾਸੀਆਂ ਵਿਚ ਖੁਸ਼ੀ ਪਾਈ ਜਾ ਰਹੀ ਹੈ | ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਤਰਨ ਤਾਰਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਿਚ ਜੈਸਮੀਨ ਕੌਰ ਦੇ ਘਰ ਜਾ ਕੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮੁਬਾਰਕਵਾਦ ਦਿੱਤੀ | ਇਸ ਮੌਕੇ ਸੁਸਾਇਟੀ ਮੈਂਬਰਾਂ ਵਿਚ ਬਾਬਾ ਮੇਹਰ ਸਿੰਘ, ਬਾਬਾ ਮੰਗਤ ਸਿੰਘ, ਬਾਬਾ ਨਿਸ਼ਾਨ ਸਿੰਘ, ਭਾਈ ਦੇਸਾ ਸਿੰਘ ਢੋਟੀਆਂ, ਦਲਜੀਤ ਸਿੰਘ ਅਧਿਆਪਕ, ਹਰਪ੍ਰੀਤ ਕੌਰ, ਬਾਬਾ ਸੁਖਬੀਰ ਸਿੰਘ ਆਦਿ ਨੇ ਜੈਸਮੀਨ ਕੌਰ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ |