24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਨਗਰ ਕੌਂਸਲ ਪੱਟੀ ਚੋਣਾਂ ਲੜ ਰਹੇ ਉਮੀਦਵਾਰਾਂ ਨਾਲ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 22-05-2026
ਪੱਟੀ, 21 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਨਗਰ ਕੌਂਸਲ ਪੱਟੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਨਗਰ ਕੌਂਸਲ ਪੱਟੀ ਚੋਣਾਂ ਲੜ ਰਹੇ ਪਾਰਟੀ ਉਮੀਦਵਾਰਾਂ ਨਾਲ ਇਕ ਅਹਿਮ ਬੈਠਕ ਕੀਤੀ ਗਈ | ਇਸ ਬੈਠਕ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਭਾਰੀ ਤੇ ਪ੍ਰਦੇਸ਼ ਪ੍ਰਵਕਤਾ ਨਰੇਸ਼ ਸ਼ਰਮਾ ਨੇ ਸ਼ਿਰਕਤ ਕਰਦੇ ਹੋਏ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਨੂੰ ਚੋਣਾਂ ਸੰਬੰਧੀ ਦਿਸ਼ਾ-ਨਿਰਦੇਸ਼ ਦਿੱਤੇ | ਮੀਟਿੰਗ ਦੌਰਾਨ ਵੱਖ-ਵੱਖ ਵਾਰਡਾਂ ਦੀ ਚੋਣੀ ਸਥਿਤੀ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਮਜ਼ਬੂਤ ਰਣਨੀਤੀ ਤਿਆਰ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਲਾਹ-ਮਸ਼ਵਰਾ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਾਰੇ ਵਰਕਰ ਇੱਕਜੁੱਟ ਹੋ ਕੇ ਘਰ-ਘਰ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਸ਼ੀਲ ਸੋਚ ਨੂੰ ਪਹੁੰਚਾਉਣ ਤਾਂ ਜੋ ਨਗਰ ਕੌਂਸਲ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰ ਸਕਣ | ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਹਮੇਸ਼ਾਂ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਵਚਨਬੱਧ ਰਹੀ ਹੈ ਅਤੇ ਇਸ ਵਾਰ ਵੀ ਲੋਕਾਂ ਦਾ ਪੂਰਾ ਸਮਰਥਨ ਭਾਜਪਾ ਦੇ ਹੱਕ ਵਿਚ ਮਿਲ ਰਿਹਾ ਹੈ | ਮੀਟਿੰਗ ਦੌਰਾਨ ਸਾਰੇ ਉਮੀਦਵਾਰਾਂ ਅਤੇ ਵਰਕਰਾਂ ਨੇ ਪੂਰੇ ਜੋਸ਼ ਤੇ ਇਕਤਾ ਨਾਲ ਚੋਣ ਮੈਦਾਨ ਵਿਚ ਉਤਰ ਕੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਸੰਕਲਪ ਲਿਆ | ਇਸ ਉਪਰੰਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਪੱਟੀ ਦੀਆ ਵੱਖ-ਵੱਖ ਵਾਰਡਾਂ 'ਚ ਭਾਜਪਾ ਉਮੀਦਵਾਰਾਂ ਦੇ ਪੱਖ ਵਿਚ ਰੱਖੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਭਾਰਤੀਯ ਜਨਤਾ ਪਾਰਟੀ ਦੀਆ ਲੋਕ ਹਿੱਤ ਸਕੀਮਾਂ ਬਾਰੇ ਜਾਣਕਾਰੀ ਦਿੰਦਿਆ ਭਾਜਪਾ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਉਣ ਦੀ ਅਪੀਲ ਕੀਤੀ | ਇਸਦੇ ਨਾਲ ਹੀ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਵੀ ਕੀਤਾ ਗਿਆ | ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਨਗਰ ਕੌਸਲ ਚੋਣਾਂ ਵਿਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਚੋਣ ਇੰਚਾਰਜ਼ ਪੱਟੀ ਰਣਬੀਰ ਸਿੰਘ ਮੂਧਲ, ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ (ਚੋਣ ਇੰਚਾਰਜ਼), ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ, ਸ਼ਹਿਰੀ ਸਰਕਲ ਪ੍ਰਧਾਨ ਵਿਜੈ ਵਿਨਾਇਕ, ਐੱਸ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬੰਟੀ ਨੇ ਭਾਜਪਾ ਉਮੀਦਵਾਰਾਂ ਲਈ ਵੋਟ ਮੰਗੇ |

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਖੇਤਰ 'ਚ ਸਵਾਰੀਆਂ ਆਧੁਨਿਕ ਤੇ ਤੇਜ਼ਤਰਾਰ ਯੁੱਗ 'ਚ ਵੀ ਘੰਟਿਆਂਬੱਧੀ ਸਫ਼ਰ ਦੌਰਾਨ ਬੱਸਾਂ 'ਚ ਬੈਠਣ ਲਈ ਮਜ਼ਬੂਰ... ਅਗਲੀ ਖ਼ਬਰ ਜ਼ਮੀਨ ਵਾਹੁਣ ਸਮੇਂ ਵਿਅਕਤੀ 'ਤੇ ਕੀਤੇ ਫਾਇਰ, ਮਾਮਲਾ ਦਰਜ
Ad Position 24