18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਆਨਲਾਈਨ ਦਸਤਾਵੇਜ਼ ਘਰ-ਘਰ ਤੱਕ ਪਹੁੰਚਾਉਣ ਦੀ ਨਿਕਲੀ ਫੂਕ <br/>

Ad Position 21
No active advertisement
ਅਜੀਤ ਡੈਸਕ 23-05-2026
ਤਰਨ ਤਾਰਨ, 22 ਮਈ (ਇਕਬਾਲ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਰੇਸ਼ਮ ਸਿੰਘ ਫੈਲੋਕੇ ਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਬੂ ਨੇ ਗੱਲਬਾਤ ਦੌਰਾਨ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਵੱਡੇ-ਵੱਡੇ ਗਰੰਟੀਆਂ ਤੇ ਵਾਅਦੇ ਲੋਕਾਂ ਨਾਲ ਕਰ ਰਹੀ ਹੈ, ਪਰ ਉਸ ਸਮੇਂ ਇਨ੍ਹਾਂ ਵਾਦਿਆਂ ਦੀ ਫੂਕ ਨਿਕਲੀ ਜਦੋਂ 1076 ਆਨਲਾਈਨ ਨੰਬਰ 'ਤੇ ਲੋਕ ਰਿਹਾਇਸ਼ੀ, ਜਾਤੀ ਸਰਟੀਫਿਕੇਟ, ਇਨਕਮ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਅਪਲਾਈ ਕਰਦੇ ਹਨ ਤਾਂ ਮਹੀਨਿਆਂਬੱਧੀ ਲੋਕਾਂ ਨੂੰ ਸਰਟੀਫਿਕੇਟ ਜਾਰੀ ਨਹੀਂ ਹੁੰਦੇ | ਜਿਸਦੀ ਮਿਸਾਲ ਕਿਸਾਨ ਆਗੂ ਰੇਸ਼ਮ ਸਿੰਘ ਫੈਲੋਕੇ ਨੇ ਦਿੰਦਿਆਂ ਦੱਸਿਆ ਕਿ ਮੈਂ ਆਪਣਾ ਰਿਹਾਇਸ਼ੀ ਸਰਟੀਫਿਕੇਟ 1076 ਨੰਬਰ 'ਤੇ ਕਾਲ ਕਰਕੇ ਅਪਲਾਈ ਕੀਤਾ ਸੀ ਲਗਪਗ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਮੈਨੂੰ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ | ਜੇਕਰ ਅਧਿਕਾਰੀਆਂ ਨਾਲ ਗੱਲ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਪਾਸ ਜਵਾਬ ਹੁੰਦਾ ਹੈ ਕਿ ਤੁਹਾਡਾ ਸਰਟੀਫਿਕੇਟ ਤਹਿਸੀਲਦਾਰ ਦੇ ਰੀਡਰ ਕੋਲ ਪਿਆ ਹੈ, ਅਜੇ ਤਹਿਸੀਲਦਾਰ ਨੇ ਦਸਤਖਤ ਨਹੀਂ ਕੀਤੇ | ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣੇ ਵਾਅਦੇ ਨੂੰ ਪੂਰਾ ਕਰੇ ਅਤੇ ਆਨਲਾਈਨ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਤੇ ਸਖ਼ਤ ਕਾਰਵਾਈ ਕਰੇ | ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਗੌਰ ਨਾ ਕੀਤਾ ਤਾਂ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਅੱਗੇ ਧਰਨਾ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 'ਆਪ' ਆਗੂਆਂ ਸਮੇਤ ਪੱਟੀ ਵਿਚ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਵਾਰਡ ਨੰਬਰ ਸੱਤ ਤੋਂ ਉਮੀਦਵਾਰ ਕਰਨਦੀਪ ਕੌਰ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ <br/>
Ad Position 24