ਪੱਟੀ, 22 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਵਿਚ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ. ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਆਗੂਆਂ ਸਮੇਤ ਪੱਟੀ ਸ਼ਹਿਰ ਦੀ ਵਾਰਡ ਨੰਬਰ 6 ਤੋਂ ਉਮੀਦਵਾਰ ਐਡਵੋਕੇਟ ਰਾਜਪ੍ਰੀਤ ਸਿੰਘ ਸੱਗੂ ਦੀ ਵਾਰਡ ਨੰਬਰ 6 ਵਿਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਆਪਣੇ ਸੰਬੋਧਨ ਵਿਚ ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਦੱਸਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਜੋ ਆਪਣੇ ਚੋਣ ਮੈਨੀਫਿਸਟੋ ਵਿਚ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਹ ਸਾਰੇ ਦੇ ਸਾਰੇ ਪੂਰੇ ਕੀਤੇ ਗਏ ਹਨ | ਇਸ ਮੌਕੇ ਆਪਣੇ ਸੰਬੋਧਨ ਵਿਚ ਬੋਲਦਿਆਂ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਪਤਨੀ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲਾਲਜੀਤ ਸਿੰਘ ਭੁੱਲਰ ਵਲੋਂ ਪੱਟੀ ਹਲਕੇ ਦੀ ਨੁਹਾਰ ਬਦਲੀ ਗਈ ਹੈ | ਪੱਟੀ ਸ਼ਹਿਰ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਨਗਰ ਕੌਂਸਲ ਵਿਚ ਭੇਜੋ | ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਜ਼ਿਲ੍ਹਾ ਪ੍ਰਧਾਨ, ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਬਲਜੀਤ ਸਿੰਘ ਖਹਿਰਾ, ਚੇਅਰਮੈਨ ਰਜਿੰਦਰ ਸਿੰਘ ਉਸਮਾ, ਰਣਜੀਤ ਸਿੰਘ ਰਾਣਾ ਸੱਗੂ ਸਾਬਕਾ ਕੌਂਸਲਰ, ਐਡਵੋਕੇਟ ਜਗਦੀਪ ਮਹਿਤਾ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਵਾਈਸ ਮੀਡੀਆ ਇੰਚਾਰਜ ਮੋਹਿਤ ਅਰੋੜਾ, ਸਰਪੰਚ ਗੁਰਪ੍ਰੀਤ ਸਿੰਘ ਪਨਗੋਟਾ, ਸਰਪੰਚ ਗੁਰਪ੍ਰਤਾਪ ਸਿੰਘ ਲਾਡੀ ਬੁਰਜ, ਸਰਪੰਚ ਗੁਰਬਿੰਦਰ ਸਿੰਘ ਕਾਲੇਕੇ ਉਤਾੜ, ਐਡਵੋਕੇਟ ਮਨਦੀਪ ਸਿੰਘ ਭੁੱਲਰ, ਸਰਪੰਚ ਅਸ਼ਵਨੀ ਕੁਮਾਰ ਤੂਤ, ਕਵਲਪ੍ਰੀਤ ਸਿੰਘ ਗਿੱਲ, ਕੁਲਵਿੰਦਰ ਸਿੰਘ ਪਨੇਸਰ, ਗੁਰਮੀਤ ਸਿੰਘ ਪੱਪੂ, ਪਿ੍ੰਆਂਸੂ ਤੇਜੀ, ਮਨਪ੍ਰੀਤ ਸਿੰਘ ਗਿੱਲ ਅਤੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਾਰਡ ਵਾਸੀ ਹਾਜ਼ਰ ਸਨ |