17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਔਰਤ ਨਾਲ ਕੁੱਟਮਾਰ ਅਤੇ ਘਰ ਦੀ ਭੰਨਤੋੜ ਕਰਨ 'ਤੇ 16 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 23-05-2026
ਤਰਨ ਤਾਰਨ, 22 ਮਈ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਔਰਤ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਨਾਲ ਕੁੱਟਮਾਰ ਕਰਨ ਅਤੇ ਘਰ ਵਿਚ ਪਏ ਸਮਾਨ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 16 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਮੁਖਪ੍ਰੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਛਾਪੜੀ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ 17 ਮਈ ਨੂੰ ਉਹ ਆਪਣੇ ਘਰ ਵਿਚ ਪਰਿਵਾਰਕ ਮੈਂਬਰਾਂ ਨਾਲ ਬੈਠੀ ਸੀ | ਇਸ ਦੌਰਾਨ ਪਿੰਡ ਦੇ ਕਈ ਵਿਅਕਤੀ ਹਥਿਆਰਾਂ ਸਮੇਤ ਘਰ ਦੇ ਬਾਹਰ ਆ ਕੇ ਧਮਕੀਆਂ ਦੇਣ ਲੱਗੇ ਅਤੇ ਗੇਟ ਤੋੜ ਕੇ ਘਰ ਵਿਚ ਦਾਖਲ ਹੋ ਗਏ | ਕੰਵਲਜੀਤ ਸਿੰਘ ਪੁੱਤਰ ਅਮਰਜੀਤ ਸਿੰਘ, ਪਿ੍ਤਪਾਲ ਸਿੰਘ ਪੁੱਤਰ ਸੰਤੋਖ ਸਿੰਘ, ਸਿਮਰਨਜੀਤ ਸਿੰਘ ਪੁੱਤਰ ਪਿ੍ਤਪਾਲ ਸਿੰਘ, ਇਕਬਾਲ ਸਿੰਘ, ਯਾਦਵਿੰਦਰ ਸਿੰਘ ਪੁੱਤਰਾਨ ਸਹਿਬ ਸਿੰਘ, ਹਰਜਿੰਦਰ ਸਿੰਘ ਪੁੱਤਰ ਪਿ੍ਤਪਾਲ ਸਿੰਘ, ਜਸਪਾਲ ਸਿੰਘ ਪੁੱਤਰ ਮੁਖਤਾਰ ਸਿੰਘ, ਸੋਨੀ ਪੁੱਤਰ ਜਸਪਾਲ ਸਿੰਘ, ਗੁਰਦਰਸ਼ਨ ਸਿੰਘ ਪੁੱਤਰ ਜਿੰਦਾ ਸਿੰਘ, ਯੁਵਰਾਜ ਸਿੰਘ ਪੁੱਤਰ ਅਮਰਜੀਤ ਸਿੰਘ, ਬੱਬੂ ਪੁੱਤਰ ਤਾਰਾ ਸਿੰਘ, ਅਮਰਜੀਤ ਸਿੰਘ ਪੁੱਤਰ ਭਿੰਦਾ, ਗੁਰਸੇਵਕ ਸਿੰਘ ਪੁੱਤਰ ਸੁਖਵਿੰਦਰ ਸਿੰਘ, ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ, ਗੁਰਸੇਵਕ ਸਿੰਘ ਪੁੱਤਰ ਸੁਰਜੀਤ ਸਿੰਘ, ਸਾਹਿਬਾਜ ਸਿੰਘ ਪੁੱਤਰ ਬੱਲੂ ਸਿੰਘ, ਅਰਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀਅਨ ਛਾਪੜੀ ਸਾਹਿਬ ਨੇ ਉਸ ਨਾਲ ਕੁੱਟਮਾਰ ਕੀਤੀ, ਘਰ ਵਿਚ ਭੰਨਤੋੜ ਕੀਤੀ, ਮੋਟਰਸਾਈਕਲ ਤੇ ਵਾਸ਼ਿੰਗ ਮਸ਼ੀਨ ਨੂੰ ਨੁਕਸਾਨ ਪਹੁੰਚਾਇਆ ਅਤੇ ਅਲਮਾਰੀ ਤੋੜ ਕੇ ਦੋ ਤੋਲੇ ਸੋਨਾ ਚੋਰੀ ਕਰ ਲਿਆ | ਰੌਲਾ ਪੈਣ 'ਤੇ ਪਿੰਡ ਵਾਲੇ ਇਕੱਠੇ ਹੋਏ ਤੇ ਉਕਤ ਵਿਅਕਤੀ ਮੌਕੇ ਤੋਂ ਭੱਜ ਗਏ | ਜਾਂਚ ਅਧਿਕਾਰੀ ਐੱਸ.ਆਈ.ਲਖਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ 9 ਲੱਖ 60 ਹਜ਼ਾਰ ਦੀ ਠੱਗੀ ਮਾਰਨ 'ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਤੇਜ਼ ਹਨੇਰੀ ਨੇ ਕਿਸਾਨ ਦਾ ਕੀਤਾ ਲੱਖਾਂ ਰੁਪਏ ਦਾ ਨੁਕਸਾਨ <br/>
Ad Position 24