17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

9 ਲੱਖ 60 ਹਜ਼ਾਰ ਦੀ ਠੱਗੀ ਮਾਰਨ 'ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 23-05-2026
ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨਾਲ 9 ਲੱਖ 60 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਲੜਕੀ ਸਮੇਤ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਐੱਸ.ਪੀ. ਤਰਨ ਤਾਰਨ ਕੋਲ ਪੀ.ਐੱਚ.ਸੀ. ਸਰਬਜੀਤ ਸਿੰਘ ਪੁੱਤਰ ਸੁਖਦੇਵ ਰਾਜ ਸਿੰਘ ਵਾਸੀ ਚੋਹਲਾ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ ਸੁਨੀਲ ਕੁਮਾਰ ਪੁੱਤਰ ਰਮੇਸ਼ ਪਾਲ ਵਾਸੀ ਚੋਹਲਾ ਸਾਹਿਬ ਹਾਲ ਵਾਸੀ ਜਪਾਨ, ਰਮੇਸ਼ ਪਾਲ ਪੁੱਤਰ ਵੇਦ ਪ੍ਰਕਾਸ਼, ਆਰਤੀ ਸ਼ਰਮਾ ਪੁੱਤਰੀ ਰਮੇਸ਼ ਪਾਲ ਵਾਸੀਅਨ ਚੋਹਲਾ ਸਾਹਿਬ ਵਲੋਂ ਵਿਦੇਸ਼ ਜਪਾਨ ਟੂਰਿਸ਼ਟ ਵੀਜਾ 'ਤੇ ਲੈ ਕੇ ਜਾਣ ਤੋ ੰਬਾਅਦ ਵਰਕ ਵੀਜਾ ਵਿਚ ਤਬਦੀਲ ਨਾ ਕਰਵਾ ਕੇ 9 ਲੱਖ 60 ਹਜ਼ਾਰ ਰੁਪਏ ਦੇ ਪੈਸਿਆਂ ਦੀ ਠੱਗੀ ਮਾਰੀ ਹੈ | ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਤਰਨ ਤਾਰਨ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਦਾ ਹੁਕਮ ਜਾਰੀ ਕੀਤਾ, ਜਿਸ 'ਤੇ ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ. ਰਣਜੀਤ ਸਿੰਘ ਵਲੋਂ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/> ਅਗਲੀ ਖ਼ਬਰ ਔਰਤ ਨਾਲ ਕੁੱਟਮਾਰ ਅਤੇ ਘਰ ਦੀ ਭੰਨਤੋੜ ਕਰਨ 'ਤੇ 16 ਖ਼ਿਲਾਫ਼ ਮਾਮਲਾ ਦਰਜ
Ad Position 24