17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚੋਂ ਵਜੀਫ਼ੇ ਪ੍ਰਾਪਤ ਕੀਤੇ <br/>

Ad Position 21
No active advertisement
ਅਜੀਤ ਡੈਸਕ 23-05-2026
ਹਰੀਕੇ ਪੱਤਣ, 22 ਮਈ (ਸੰਜੀਵ ਕੁੰਦਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚੋਂ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਵਿਦਿਆਰਥੀ ਗੁਰਜਿੰਦਰ ਸਿੰਘ ਜਮਾਤ ਨੌਵੀਂ ਨੇ 1100 ਰੁਪਏ, ਨਵਜੀਤ ਕੌਰ ਜਮਾਤ ਨੌਵੀਂ 1100 ਰੁਪਏ, ਨਵਤੇਜ ਸਿੰਘ ਜਮਾਤ ਨੌਵੀਂ 1100 ਰੁਪਏ ਤੇ ਲਵਜੀਤ ਸਿੰਘ ਜਮਾਤ ਨੌਵੀਂ ਨੇ 1100 ਰੁਪਏ ਦੇ ਵਜੀਫੇ ਪ੍ਰਾਪਤ ਕੀਤੇ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੁੱਖ ਪ੍ਰਚਾਰਕ ਸਤਨਾਮ ਸਿੰਘ ਢੋਟੀਆਂ ਨੇ ਸਕੂਲ ਵਿਖੇ ਪਹੁੰਚ ਕਰਕੇ ਪਿ੍ੰਸੀਪਲ ਸ੍ਰੀਮਤੀ ਪੰਪਲਜੀਤ ਤੇ ਧਾਰਮਿਕ ਅਧਿਆਪਕ ਤਸਬੀਰ ਸਿੰਘ ਦੀ ਹਾਜ਼ਰੀ ਵਿਚ ਵਿਦਿਆਰਥੀਆਂ ਨੂੰ ਵਜੀਫੇ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ | ਸਕੂਲ ਦੇ ਮੈਂਬਰ ਇੰਚਾਰਜ਼ ਕਵਰਦੀਪ ਸਿੰਘ, ਰਵਿੰਦਰ ਸਿੰਘ , ਬਲਦੇਵ ਸਿੰਘ ਅਤੇ ਪਿ੍ੰਸੀਪਲ ਸ੍ਰੀਮਤੀ ਪੰਪਲਜੀਤ ਨੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੁਨਿਆਵੀ ਵਿੱਦਿਆ ਦੇ ਨਾਲ-ਨਾਲ ਧਾਰਮਿਕ ਗਤੀਵਿਧੀਆਂ ਵਿਚ ਮੱਲਾਂ ਮਾਰਨ ਦੀ ਪ੍ਰੇਰਨਾ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਕਤਲ ਦੀ ਨੀਅਤ ਨਾਲ ਕੀਤੇ ਫਾਇਰ, 2 ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਨੇ ਆਪਣਾ ਸੰਕਲਪ ਪੱਤਰ ਜਾਰੀ ਕੀਤਾ
Ad Position 24