17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਅਕਾਲ ਅਕੈਡਮੀ ਢੋਟੀਆਂ ਦੇ ਵਿਦਿਆਰਥੀ ਕਵੀਸ਼ਰੀ ਮੁਕਾਬਲਿਆਂ 'ਚੋਂ ਅੱਵਲ ਆਏ <br/>

Ad Position 21
No active advertisement
ਅਜੀਤ ਡੈਸਕ 23-05-2026
ਨੌਸ਼ਹਿਰਾ ਪੰਨੂੰਆਂ, 22 ਮਈ (ਦੀਪਕ ਮੈਣੀ)-ਅਕਾਲ ਅਕੈਡਮੀ ਢੋਟੀਆਂ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ | ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਅਤੇ ਕਵੀਸ਼ਰੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਂਅ ਰੌਸ਼ਨ ਕੀਤਾ | ਦਸਤਾਰ ਮੁਕਾਬਲੇ ਵਿਚ ਅਕਾਲ ਅਕੈਡਮੀ ਢੋਟੀਆਂ ਦੀ ਦਸਵੀਂ ਜਮਾਤ ਦੇ ਵਿਦਿਆਰਥੀ ਰਾਮ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਕਵਿਸ਼ਰੀ ਜਥੇ ਦੇ ਮੈਂਬਰ ਰੂਬਲਪ੍ਰੀਤ ਸਿੰਘ, ਤਲਵਿੰਦਰ ਸਿੰਘ ਅਤੇ ਗੁਰਨੂਰ ਕੌਰ ਨੇ ਬੇਹਤਰੀਨ ਪ੍ਰਸਤੁਤੀ ਦੇ ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਸਭ ਦਾ ਮਨ ਮੋਹ ਲਿਆ | ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਸਿੱਖ ਰਿਵਾਇਤਾਂ ਨਾਲ ਜੋੜਨਾ ਸੀ | ਹਾਜ਼ਰ ਸੰਗਤ ਅਤੇ ਪ੍ਰਬੰਧਕਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਰਮਨਦੀਪ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਜਤਾਈ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮਵਿਸ਼ਵਾਸ, ਸੱਭਿਆਚਾਰਕ ਜਾਗਰੂਕਤਾ ਅਤੇ ਧਾਰਮਿਕ ਚੇਤਨਾ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਬੈਂਕਾਂ ਅਤੇ ਏ. ਟੀ. ਐੱਮ. ਮਸ਼ੀਨਾਂ ਵਿਚੋਂ ਲੋਕਾਂ ਨੂੰ ਨਹੀਂ ਮਿਲ ਰਹੀ ਨਕਦੀ, ਲੋਕ ਹੋ ਰਹੇ ਪ੍ਰੇਸ਼ਾਨ <br/> ਅਗਲੀ ਖ਼ਬਰ ਕਤਲ ਦੀ ਨੀਅਤ ਨਾਲ ਕੀਤੇ ਫਾਇਰ, 2 ਵਿਅਕਤੀ ਜ਼ਖ਼ਮੀ
Ad Position 24