17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਸੰਬੰਧੀ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 23-05-2026
ਝਬਾਲ, 22 ਮਈ (ਸੁਖਦੇਵ ਸਿੰਘ)-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੂ ਚੌਹਾਨ ਦੀ ਦੇਖ-ਰੇਖ ਹੇਠ ਅੱਡਾ ਝਬਾਲ ਵਿਖੇ ਸਿਹਤ ਕਰਮਚਾਰੀਆ ਨੇ ਸਰਕਾਰੀ ਦਫ਼ਤਰਾਂ ਅਤੇ ਜਨਤਕ ਥਾਵਾਂ 'ਤੇ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਬੁਖ਼ਾਰ ਸੰਬੰਧੀ ਜਾਗਰੂਕ ਕੀਤਾ | ਇਸ ਮੌਕੇ ਸਿਹਤ ਕਰਮਚਾਰੀਆਂ ਨੇ ਡੇਂਗੂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਤੇਜ਼ ਬੁਖ਼ਾਰ, ਥਕਾਵਟ ਜਾ ਸਰੀਰ 'ਤੇ ਕਿਸੇ ਤਰ੍ਹਾਂ ਦੇ ਲਾਲ ਨਿਸ਼ਾਨ ਨਜ਼ਰ ਆਉਂਦੇ ਹਨ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ | ਜੇਕਰ ਕੋਈ ਵਿਅਕਤੀ ਪੀੜ੍ਹਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਵਿਭਾਗ ਵਲੋਂ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ | ਇਸ ਮੌਕੇ ਮਲਟੀਪਰਪਜ ਹੈਲਥ ਵਰਕਰ ਵਿਕਰਮ ਸਿੰਘ ਅਤੇ ਅਮਨਦੀਪ ਸਿੰਘ ਨੇ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ-ਦੁਆਲੇ ਛੋਟੇ ਟੋਇਆਂ 'ਚ ਪਾਣੀ ਨਾ ਇਕੱਠਾ ਹੋਣ ਦੇਣ, ਛੱਪੜਾਂ 'ਚ ਖੜੇ ਪਾਣੀ ਵਿਚ ਕਾਲੇ ਤੇਲ ਦਾ ਛਿੜਕਾ ਕਰਨ, ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਹਿਨਣ, ਮੱਛਰ ਭਜਾਉਣ ਵਾਲੀਆਂ ਕਰੀਮਾਂ ਤੇ ਤੇਲ ਦੀ ਵਰਤੋਂ ਕਰਨ, ਪਾਣੀ ਜਾ ਤਰਲ ਪਦਾਰਥ ਜ਼ਿਆਦਾ ਪੀਣ, ਕੂਲਰਾਂ ਗਮਲਿਆਂ ਦੀਆਂ ਟਰੇਆਂ ਵਿਚ ਖੜ੍ਹੇ ਪਾਣੀ ਨੂੰ ਹਫ਼ਤੇ ਵਿਚ ਇਕ ਵਾਰ ਜ਼ਰੂਰ ਬਦਲਣ, ਟੁੱਟੇ ਬਰਤਨ, ਟਾਇਰਾਂ ਨੂੰ ਖੁੱਲ੍ਹੇ ਵਿਚ ਨਾ ਰੱਖਣ ਲਈ ਕਿਹਾ |

Ad Position 22
No active advertisement
ਪਿਛਲੀ ਖ਼ਬਰ ਬਾਬਾ ਵਰਿਆਮ ਸਿੰਘ ਦੀ 14ਵੀਂ ਬਰਸੀ ਸਮਾਗਮ 5 ਜੂਨ ਨੂੰ ਮਨਾਈ ਜਾਵੇਗੀ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ
Ad Position 24