17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾਇਆ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 23-05-2026
ਤਰਨ ਤਾਰਨ, 22 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ 13 ਸਾਲ 8 ਮਹੀਨੇ ਹੈ | 5 ਮਈ ਨੂੰ ਰਾਤ ਅਸੀਂ ਸਾਰਾ ਪਰਿਵਾਰ ਰੋਟੀ ਪਾਣੀ ਖਾ ਕੇ ਘਰ ਵਿਚ ਸੌਂ ਗਏ ਤੇ ਜਦੋਂ ਸਵੇਰੇ ਉਠੇ ਤਾਂ ਦੇਖਿਆ ਕਿ ਉਸਦੀ ਲੜਕੀ ਘਰ ਵਿਚ ਮੌਜੂਦ ਨਹੀਂ ਸੀ, ਜਿਸ ਦੀ ਕਾਫੀ ਭਾਲ ਕੀਤੀ ਗਈ ਲੇਕਿਨ ਲੜਕੀ ਦਾ ਕੋਈ ਪਤਾ ਨਹੀਂ ਚੱਲਿਆ | ਮੈਨੂੰ ਪਤਾ ਚੱਲਿਆ ਹੈ ਕਿ ਮੇਰੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਗੁਰਪਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਅਤੇ ਪੂੰਗੀ ਪੁੱਤਰ ਕੁਲਵੰਤ ਸਿੰਘ ਵਾਸੀਅਨ ਸੁਰਸਿੰਘ ਭਜਾ ਲੈ ਗਏ ਹਨ | ਜਾਂਚ ਅਧਿਕਾਰੀ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਐੱਸ. ਜੀ. ਏ. ਡੀ. ਸਰਕਾਰੀ ਕਾਲਜ ਤਰਨ ਤਾਰਨ 'ਚ ਦਾਖ਼ਲਾ ਪ੍ਰਕਿਰਿਆ ਸ਼ੁਰੂ <br/> ਅਗਲੀ ਖ਼ਬਰ ਬਾਬਾ ਵਰਿਆਮ ਸਿੰਘ ਦੀ 14ਵੀਂ ਬਰਸੀ ਸਮਾਗਮ 5 ਜੂਨ ਨੂੰ ਮਨਾਈ ਜਾਵੇਗੀ <br/>
Ad Position 24