ਤਰਨ ਤਾਰਨ, 23 ਮਈ (ਹਰਿੰਦਰ ਸਿੰਘ)-ਨਗਰ ਸੁਰਸਿੰਘ ਵਿਚ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਪਾਉਣ ਦੀ ਖੁਸ਼ੀ 'ਚ ਸਾਲਾਨਾ ਜੋੜ ਮੇਲਾ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਸਾਹਿਬ ਦੇ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਸਮੂਹ ਦਲ ਬੰਧ ਤੇ ਇਲਾਕਾ ਨਿਵਾਸੀ ਸੰਗਤਾਂ ਵਲੋਂ ਮਨਾਇਆ | ਇਤਿਹਾਸਕ ਨਗਰ ਸੁਰਸਿੰਘ ਵਿਖੇ ਭਾਗਮਲ ਸਿੱਖ ਦੀ ਬੇਨਤੀ ਕਰਨ 'ਤੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਨਗਰ 'ਚ ਚਰਨ ਪਾਏ ਸਨ | ਸਵੇਰ ਸਮੇਂ ਸ੍ਰੀ ਗੁਰੂ ਹਰਿਗੋਬਿੰਦ ਸਹਿਬ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਵਿਖੇ ਬੇਅੰਤ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵਲੋਂ ਕੀਤੀ ਗਈ ਤੇ ਉਪਰੰਤ ਬਾਬਾ ਬਿਧੀ ਚੰਦ ਜੀ ਦੀਵਾਨ ਹਾਲ ਵਿਖੇ ਮਹਾਨ ਢਾਡੀ ਦਰਬਾਰ ਸਜਾਇਆ | ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸੰਗਤ ਨੂੰ ਅੰਮਿਤਪਾਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜੌਕੇ ਸਮੇਂ 'ਚ ਗੁਰੂ ਦੇ ਲੜ ਲੱਗਣ ਨਾਲ ਹੀ ਜਨਮ ਸਫਲਾ ਹੁੰਦਾ ਹੈ |
ਇਸ ਮੌਕੇ ਕਥਾ ਕੀਰਤਨ ਉਪਰੰਤ ਪੰਥ ਪ੍ਰਸਿੱਧ ਢਾਢੀ ਜਥਿਆਂ ਨੇ ਬੀਰ ਰਸੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ, ਜਿਨ੍ਹਾਂ 'ਚ ਢਾਡੀ ਜੱਥਾ ਗੁਰਪ੍ਰਤਾਪ ਸਿੰਘ ਸੁੱਗਾ, ਗਿਆਨੀ ਬਖਸ਼ੀਸ ਸਿੰਘ ਰਾਣੀਵਲਾਹ, ਗਿਆਨੀ ਕੁਲਵੰਤ ਸਿੰਘ ਪੰਡੋਰੀ, ਗਿਆਨੀ ਸਤਨਾਮ ਸਿੰਘ ਲਾਲੂਘੁੰਮਣ, ਗਿਆਨੀ ਮਨਬੀਰ ਸਿੰਘ, ਗਿਆਨੀ ਸੁਖਨਿੰਦਰ ਸਿੰਘ ਸਭਰਾ, ਗਿਆਨੀ ਬਲਬੀਰ ਸਿੰਘ ਪਾਰਸ, ਗਿਆਨੀ ਜੱਜਬੀਰ ਸਿੰਘ (ਬਾਬਾ ਬਿਧੀ ਚੰਦ ਗੁਰਮਤਿ ਵਿਦਿਆਲਾ ਸੁਰਸਿੰਘ) ਆਦਿ ਸ਼ਾਮਿਲ ਹੋਏ | ਇਸ ਮੌਕੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਸੰਤ ਮਹਾਂਪੁਰਖਾਂ ਤੇ ਸਿੰਘ ਸਾਹਿਬਾਨਾਂ ਨੇ ਵੀ ਹਾਜ਼ਰੀ ਭਰੀ, ਜਿਨ੍ਹਾਂ 'ਚ ਜਥੇਦਾਰ ਸੰਤ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਮੁਖੀ ਬੁੱਢਾ ਦਲ, ਸੰਤ ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਅਨੰਦਪੁਰ ਸਾਹਿਬ ਵਾਲੇ, ਸੰਤ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲੇ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਬਾਬਾ ਰਜਿੰਦਰ ਸਿੰਘ ਮਾਲੂਵਾਲ ਵਾਲੇ, ਬਾਬਾ ਬਲਦੇਵ ਸਿੰਘ ਚਾਟੀਵਿੰਡ ਵਾਲੇ, ਬਾਬਾ ਜਗੀਰ ਸਿੰਘ ਮਾਹਕਾਲ, ਬਾਬਾ ਛਿੰਦਾ ਸਿੰਘ ਭਿੱਖੀਵਿੰਡ ਵਾਲੇ, ਬਾਬਾ ਹਰੀ ਸਿੰਘ ਨਾਨਕਸਰ ਹਰੀਕੇ ਵਾਲੇ, ਬਾਬਾ ਮੌਜ ਦਾਸ ਮਾੜੀ ਕੰਬੋਕੇ ਵਾਲੇ ਸਮੇਤ ਹੋਰ ਅਨੇਕਾਂ ਸੰਤ ਮਹਾਂਪੁਰਖਾਂ ਨੇ ਪਹੁੰਚ ਕੇ ਦਰਸ਼ਨ ਦਿੱਤੇ | ਇਸ ਤੋਂ ਇਲਾਵਾ ਭਲਵਾਨ ਸਰਵਣ ਸਿੰਘ ਢਿੱਲੋਂ, ਸਰਪੰਚ ਦਿਲਬਾਗ ਸਿੰਘ, ਭਲਵਾਨ ਕਰਤਾਰ ਸਿੰਘ, ਅਮਰੀਕ ਸਿੰਘ ਚੇਅਰਮੈਨ ਪੱਖੋਕੇ, ਰਣਧੀਰ ਸਿੰਘ ਧੀਰਾ, ਗਿਆਨੀ ਸੁਖਵੰਤ ਸਿੰਘ, ਭਾਈ ਜਤਿੰਦਰ ਸਿੰਘ ਬੋਪਾਰਾਏ, ਭਾਈ ਬਲਵਿੰਦਰ ਸਿੰਘ, ਭਾਈ ਦਵਿੰਦਰ ਸਿੰਘ ਚੈਣਪੁਰ ਵਾਲੇ, ਗਿਆਨੀ ਤਰਲੋਕ ਸਿੰਘ ਯੂਕੇ ਵਾਲੇ, ਭਾਈ ਪ੍ਰਮਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਦਲੀਪ ਸਿੰਘ ਫੱਕਰ, ਭਾਈ ਨਰਿੰਦਰ ਸਿੰਘ ਬਨਾਰਸੀ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਬਲਵਿੰਦਰ ਸਿੰਘ ਗੁਰੂਵਾਲੀ ਵਾਲੇ, ਬਾਬਾ ਦਵਿੰਦਰ ਸਿੰਘ ਸਬਾਹਪੁਰ ਵਾਲੇੇ, ਬਾਬਾ ਸਤਨਾਮ ਸਿੰਘ ਕਿੜੀ ਅਫਗਾਨਾਂ ਵਾਲੇ, ਬਾਬਾ ਅਵਤਾਰ ਸਿੰਘ ਧੱਤਲਾਂ ਵਾਲੇ, ਭਾਈ ਸੁਲਵਿੰਦਰ ਸਿੰਘ ਅਰਦਾਸੀਏ ਸ੍ਰੀ ਦਰਬਾਰ ਸਾਹਿਬ, ਬਾਬਾ ਸਰਜਨ ਸਿੰਘ ਬਾੜਾ ਸ਼ੇਰ ਸਿੰਘ ਵਾਲੇ, ਬਾਬਾ ਫਤਿਹ ਸਿੰਘ, ਬਾਬਾ ਕਸ਼ਮੀਰ ਸਿੰਘ ਪੂਰੀ ਵਾਲੇ, ਬਾਬਾ ਬਲਵਿੰਦਰ ਸਿੰਘ ਪੱਧਰੀ ਵਾਲੇ, ਗਿਆਨੀ ਸਰਬਜੀਤ ਸਿੰਘ ਢੋਟੀਆਂ, ਬਾਬਾ ਗੁਰਮੁਖ ਸਿੰਘ ਚਾੜ ਸਾਹਿਬ ਵਾਲੇ, ਬਾਬਾ ਜੁਗਿੰਦਰ ਸਿੰਘ ਲੋਪੋਕੇ ਵਾਲੇ, ਬਾਬਾ ਗੁਰਸੇਵਕ ਸਿੰਘ ਝਬਾਲ ਵਾਲੇ, ਬਾਬਾ ਕੁਲਦੀਪ ਸਿੰਘ, ਬਾਬਾ ਮੰਗਲ ਸਿੰਘ, ਬਾਬਾ ਗੁਰਦੇਵ ਸਿੰਘ ਭੈਣੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨਾਂ ਨੇ ਵੀ ਹਾਜ਼ਰੀ ਭਰ ਕੇ ਸਮਾਗਮ ਦੀ ਰੌਣਕ ਵਧਾਈ | ਇਸ ਮੌਕੇ ਅੰਮਿ੍ਤ ਸੰਚਾਰ ਵੀ ਕਰਵਾਇਆ ਤੇ ਬੇਅੰਤ ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਹੋਏ | ਦਲ ਬਾਬਾ ਬਿਧੀ ਚੰਦ ਜੀ ਦੇ ਬਾਰਵੇਂ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਨੇ ਦੀਵਾਨ ਦੌਰਾਨ ਬੋਲਦਿਆਂ ਸਮੂਹ ਦੇਸ਼ ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਸਮੁੱਚੇ ਸੇਵਾਦਾਰਾਂ ਦਾ ਧੰਨਵਾਦ ਕੀਤਾ | ਬਾਬਾ ਜੀ ਨੇ ਸਿੱਖ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਦੂਰ ਕਰਕੇ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਸਮੂਹ ਸਿੱਖ ਜਥੇਬੰਦੀਆਂ ਨੂੰ ਇਕੱਤਰਤਾ 'ਚ ਰਹਿਣ ਲਈ ਅਪੀਲ ਕੀਤੀ | ਇਸ ਮੌਕੇ ਵੱਖ-ਵੱਖ ਪਕਵਾਨਾਂ ਦੇ ਗੁਰੂ ਕੇ ਲੰਗਰ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ |
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਾਲਾਨਾ ਜੋੜ ਮੇਲਾ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਦੇਖ-ਰੇਖ ਹੇਠ ਮਨਾਇਆ <br/>
ਅਜੀਤ ਡੈਸਕ
24-05-2026