ਫਤਿਆਬਾਦ, 23 ਮਈ (ਹਰਵਿੰਦਰ ਸਿੰਘ ਧੂੰਦਾ)-ਆਰ. ਐੱਮ. ਪੀ. ਆਈ. ਦੇ ਆਗੂਆਂ ਸਲੱਖਣ ਸਿੰਘ ਤੇ ਨਰਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਜ਼ਾਦ ਭਾਰਤ ਦੇ ਇਤਿਹਾਸ ਦਾ ਸਭ ਤੋਂ ਨਲਾਇਕ ਪ੍ਰਧਾਨ ਮੰਤਰੀ ਸਿੱਧ ਹੋ ਚੁੱਕਿਆ ਨਰਿੰਦਰ ਮੋਦੀ ਜ਼ਰੂਰੀ ਵਸਤਾਂ ਦੀ ਮਹਿੰਗਾਈ ਤੇ ਕਾਲਾਬਾਜ਼ਾਰੀ 'ਤੇ ਕਾਬੂ ਪਾਉਣ ਪੱਖੋਂ ਆਪਣੀ ਸਿਰੇ ਦੀ ਨਕਾਮੀ 'ਤੇ ਪਰਦਾ ਪਾਉਣ ਲਈ ਦੇਸ਼ ਵਾਸੀਆਂ ਨੂੰ ਭੁੱਖੇ ਰਹਿ ਕੇ ਗੁਜ਼ਾਰਾ ਕਰਨ ਦੇ ਘਟੀਆ ਮਸ਼ਵਰੇ ਦੇ ਕੇ ਆਪ ਸੈਰ-ਸਪਾਟਾ ਕਰਨ ਲਈ ਵਿਦੇਸ਼ਾਂ ਨੂੰ ਤੁਰ ਗਿਆ ਹੈ | ਰਸੋਈ ਗੈਸ ਦੀਆਂ ਕੀਮਤਾਂ ਅਤੇ ਡੀਜਲ, ਪੈਟਰੋਲ ਦੇ ਕੀਮਤਾਂ ਵਧਾ ਕੇ ਕਿਸਾਨਾਂ ਮਜ਼ਦੂਰਾਂ ਦਾ ਖੂਨ ਨਿਚੋੜਿਆ ਜਾ ਰਿਹਾ ਹੈ | ਕਿਸਾਨਾਂ ਨੂੰ ਬਿਨਾਂ ਲੋੜੀਂਦੀ ਸਾਮਾਨ ਲੈਣ ਲਈ ਮਜ਼ਬੂਰ ਕੀਤਾ ਜਾਂਦਾ ਹੈ | ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਜੰਗ ਬਹਾਦਰ ਸਿੰਘ ਤੁੜ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਨਛੱਤਰ ਸਿੰਘ ਤੁੜ, ਸ਼ਹੀਦ ਭਗਤ ਸਿੰਘ ਸਭਾ ਦੇ ਆਗੂ ਖੁਸ਼ਦੀਪ ਸਿੰਘ ਤੁੜ ਤੋਂ ਇਲਾਵਾ ਹਰਦਲੇਰ ਸਿੰਘ, ਪ੍ਰਗਟ ਸਿੰਘ, ਬਲਜੀਤ ਸਿੰਘ, ਇੰਦਰ ਸਿੰਘ, ਬਲਕਾਰ ਸਿੰਘ, ਤਰਸੇਮ ਸਿੰਘ, ਸਰਵਣ ਸਿੰਘ, ਸ਼ਿੰਦਾ ਸਿੰਘ, ਜੱਗਾ ਸਿੰਘ ਚੱਕ ਮਹਿਲ, ਗਰਮੇਜ ਸਿੰਘ, ਸੰਤੋਖ ਸਿੰਘ, ਮਨਜੀਤ ਸਿੰਘ, ਲੱਖਾ ਸਿੰਘ, ਸੁੱਖਾ ਸਿੰਘ, ਸਾਹਿਬ ਸਿੰਘ, ਦਿਲਬਾਗ ਸਿੰਘ ਆਦਿ ਮੌਜੂਦ ਸਨ |
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸਿਲੰਡਰ ਰੱਖ ਕੇ ਪ੍ਰਦਰਸ਼ਨ <br/>
ਅਜੀਤ ਡੈਸਕ
24-05-2026