ਫਤਿਆਬਾਦ, 23 ਮਈ (ਹਰਵਿੰਦਰ ਸਿੰਘ ਧੂੰਦਾ)-ਬੱਚਿਆਂ ਦੀ ਸਿਹਤ ਦੀ ਸੁਰੱਖਿਆ ਵਾਸਤੇ, ਗਰਮੀ ਦੇ ਵਧਣ ਕਾਰਨ ਤੇ ਖਾਣ ਵਾਲੇ ਪਦਾਰਥਾਂ ਦਾ ਸ਼ੁੱਧ ਨਾ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ 'ਚ ਚੰਗੇ ਉਪਰਾਲੇ ਕੀਤੇ ਕਾਰਨ ਬੱਚਿਆਂ ਨੂੰ ਸਕੂਲ ਵਿਚ ਹਸਪਤਾਲ ਦੇ ਸਟਾਫ ਵਲੋਂ ਐਲਬੈਂਡਾਜੋਲ ਦੀਆਂ ਗੋਲੀਆਂ ਖੁਵਾਈਆਂ ਗਈਆਂ | ਇਹ ਪੰਜਾਬ ਸਰਕਾਰ ਦਾ ਬਹੁਤ ਸ਼ਲਾਘਾ ਜੋ ਉਪਰਾਲਾ ਹੈ ਕਿਉਂਕਿ ਖਾਣ ਵਾਲੇ ਪਦਾਰਥ ਸ਼ੁੱਧ ਨਹੀਂ ਹਨ ਅਤੇ ਕਈ ਪ੍ਰਕਾਰ ਦੀਆਂ ਪੇਟ ਸੰਬੰਧੀ ਮੁਸ਼ਕਿਲਾਂ ਆ ਜਾਂਦੀਆਂ ਹਨ | ਇਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਰਕਾਰ ਸਾਲ 'ਚ ਦੋ ਵਾਰ ਵਿਦਿਆਰਥੀਆਂ ਨੂੰ ਸਕੂਲਾਂ 'ਚ ਅਲਬੈਂਡਾਜੋਲ ਦੀਆਂ ਗੋਲੀਆਂ ਖੁਵਾਈਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਦੀ ਸਿਹਤ ਠੀਕ ਰਹਿ ਸਕੇ ਤੇ ਕੋਈ ਮੁਸ਼ਕਿਲ ਨਾ ਆਵੇ | ਸਕੂਲ ਦੇ ਐੱਮ. ਡੀ. ਸੁਰਜੀਤ ਸਿੰਘ ਭਰੋਵਾਲ ਨੇ ਹਸਪਤਾਲ ਦੇ ਸਟਾਫ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਧੰਨਵਾਦ ਕੀਤਾ |