22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਬਿਜਲੀ ਵਿਭਾਗ ਦੇ ਆਊਟਸੋਰਸ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 24-05-2026
ਤਰਨ ਤਾਰਨ, 23 ਮਈ (ਹਰਿੰਦਰ ਸਿੰਘ)-ਬਿਜਲੀ ਵਿਭਾਗ ਵਿਚ ਆਊਟਸੋਰਸ ਵਜੋਂ ਕੰਮ ਕਰ ਰਹੇ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਕੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਜਥੇਬੰਦੀ ਦੇ ਆਗੂਆਂ ਦੱਸਿਆ ਕਿ ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ ਪਾਵਰਕਾਮ ਵਲੋਂ ਲੰਮੇ ਸਮੇਂ ਤੋਂ ਬਿਜਲੀ ਨਿਗਮ ਅਧੀਨ ਕੰਮ ਕਰਦੇ ਆਊਟਸੋਰਸ ਵਰਕਰਾਂ ਦੀਆਂ ਹੱਕੀ ਮੰਗਾਂ ਸੰਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ | ਬਿਜਲੀ ਨਿਗਮ ਵਲੋਂ ਆਪਣੇ ਹੀ ਪਾਸ ਕੀਤੇ ਮਤੇ ਅਨੁਸਾਰ ਸਾਰੇ ਆਊਟਸੋਰਸ ਵਰਕਰਾਂ ਨੂੰ ਵਿਭਾਗ ਦੇ ਸਿੱਧੇ ਕੰਟਰੈਕਟ ਹੇਠ ਲਿਆਉਣ ਦਾ ਫੈਸਲਾ ਕੀਤਾ ਗਿਆ ਸੀ, ਪਰ ਇਸ ਨੀਤੀ ਨੂੰ ਲਾਗੂ ਕਰਦੇ ਸਮੇਂ ਕੇਵਲ ਇਕ ਹੀ ਕੈਟਾਗਰੀ ਦੇ ਵਰਕਰਾਂ ਨੂੰ ਇਸ ਦਾ ਲਾਭ ਦਿੱਤਾ ਗਿਆ ਅਤੇ ਬਾਕੀ ਰਹਿੰਦੇ ਵਰਕਰਾਂ ਨੂੰ ਇਸ ਹੱਕ ਤੋਂ ਵਾਂਝਾ ਰੱਖ ਦਿੱਤਾ ਗਿਆ | ਇਸ ਕਾਰਨ ਸਮੂਹ ਆਊਟਸੋਰਸ ਵਰਕਰਾਂ ਵਿੱ ਗਹਿਰਾ ਰੋਸ ਪਾਇਆ ਜਾ ਰਿਹਾ ਹੈ | ਫੈਡਰੇਸ਼ਨ ਲੋਂ ਆਪਣੀਆਂ ਮੰਗਾਂ ਸਬੰਧੀ ਕਈ ਵਾਰ ਪੱਤਰ ਲਿਖੇ ਗਏ ਅਤੇ ਮੀਟਿੰਗਾਂ ਵੀ ਕੀਤੀਆਂ ਗਈਆਂ, ਪਰ ਹਰ ਮੀਟਿੰਗ ਵਿਚ ਸਾਡੀ ਪ੍ਰਮੁੱਖ ਮੰਗ ਬਾਕੀ ਰਹਿੰਦੇ ਆਊਟਸੋਰਸ ਵਰਕਰਾਂ ਨੂੰ ਵੀ ਸਿੱਧਾ ਵਿਭਾਗੀ ਕੰਟਰੈਕਟ ਦੇ ਅਧੀਨ ਲੈਣਾ ਬਾਰੇ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ | ਇਸ ਤੋਂ ਬਾਅਦ ਫੈਡਰੇਸ਼ਨ ਵਲੋਂ ਸੰਘਰਸ਼ ਵਿੱਢਿਆ ਗਿਆ, ਜਿਸਦੇ ਚਲਦੇ 22 ਮਈ ਨੂੰ ਬਿਜਲੀ ਮੰਤਰੀ ਵਲੋਂ ਖੰਨਾ ਵਿਖੇ ਮੀਟਿੰਗ ਸੱਦੀ ਗਈ | ਮੀਟਿੰਗ ਦੌਰਾਨ ਸਿਰਫ਼ ਜ਼ੁਬਾਨੀ ਭਰੋਸਾ ਦਿੱਤਾ ਗਿਆ ਕਿ ਨੀਤੀ ਜਲਦ ਲਾਗੂ ਕੀਤੀ ਜਾਵੇਗੀ ਅਤੇ ਬਾਕੀ ਰਹਿੰਦੇ ਵਰਕਰਾਂ ਨੂੰ ਵੀ ਇਸ ਦਾ ਲਾਭ ਦਿੱਤਾ ਜਾਵੇਗਾ, ਪਰ ਇਸ ਸੰਬੰਧੀ ਕੋਈ ਲਿਖਤੀ ਭਰੋਸਾ ਨਹੀਂ ਦਿੱਤਾ ਗਿਆ | ਇਸ ਕਾਰਨ ਵਰਕਰਾਂ ਵਿਚ ਰੋਸ ਹੋਰ ਵੱਧ ਗਿਆ ਹੈ | ਉਨ੍ਹਾਂ ਪੰਜਾਬ ਸਰਕਾਰ, ਪਾਵਰਕਾਮ ਮੈਨਜਮੈਂਟ ਪਾਸੋਂ ਮੰਗ ਕੀਤੀ ਕਿ ਇਸ ਮਸਲੇ ਵਿਚ ਨਿੱਜੀ ਤੌਰ ਤੇ ਦਖਲਅੰਦਾਜ਼ੀ ਕਰਕੇ ਜਲਦ ਢੁਕਵਾਂ ਹੱਲ ਕੀਤਾ ਜਾਵੇ ਅਤੇ ਸਾਡੀ ਹੱਕੀ ਮੰ ਵਿਚੋਲੀਆਂ ਕੰਪਨੀਆਂ ਅਤੇ ਠੇਕੇਦਾਰਾਂ ਨੂੰ ਖਤਮ ਕਰਕੇ ਸਾਰੇ ਆਊਟਸੋਰਸ ਵਰਕਰਾਂ ਨੂੰ ਸਿੱਧੇ ਵਿਭਾਗੀ ਕੰਟਰੈਕਟ 'ਤੇ ਲਿਆਉਣ ਦੇ ਫੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ | ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰ ਪ੍ਰਥਾ ਖਤਮ ਕਰਕੇ ਕਾਮਿਆਂ ਨੂੰ ਸਿੱਧਾ ਵਿਭਾਗ ਨਾਲ ਜੋੜਿਆ ਜਾਵੇਗਾ | ਫੈਡਰੇਸ਼ਨ ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਜਲਦ ਕੋਈ ਠੋਸ ਅਤੇ ਲਿਖਤੀ ਫੈਸਲਾ ਨਾ ਲਿਆ ਗਿਆ ਅਤੇ ਸਮੂਹ ਆਊਟਸੋਰਸ ਵਰਕਰਾਂ ਨੂੰ ਸਿੱਧੇ ਕੰਟਰੈਕਟ ਹੇਠ ਨਾ ਲਿਆਂਦਾ ਗਿਆ ਤਾਂ ਫੈਡਰੇਸ਼ਨ ਆਪਣਾ ਸੰਘਰਸ਼ ਹੋਰ ਤਿੱਖਾ ਕਰਦੇ ਹੋਏ ਭੁੱਖ ਹੜਤਾਲ ਤੋਂ ਲੈ ਕੇ ਮਰਨ ਵਰਤ ਤੱਕ ਦੇ ਫੈਸਲੇ ਲਾਗੂ ਕਰਨ ਲਈ ਮਜ਼ਬੂਰ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਪਤੀ-ਪਤਨੀ ਨਾਲ ਕੁੱਟਮਾਰ ਕਰਕੇ ਮਾਰੀਆਂ ਗੰਭੀਰ ਸੱਟਾਂ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਐੱਸ. ਆਈ. ਆਰ. ਸੰਬੰਧੀ ਵਿਸ਼ੇਸ਼ ਮੀਟਿੰਗ <br/>
Ad Position 24