22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਿਧਾਇਕ ਸਰਵਣ ਸਿੰਘ ਧੁੰਨ ਵਲੋਂ 'ਆਪ' ਉਮੀਦਵਾਰ ਸਕੱਤਰ ਸਿੰਘ ਡਲੀਰੀ ਦੇ ਹੱਕ 'ਚ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 24-05-2026
ਭਿੱਖੀਵਿੰਡ, 23 ਮਈ (ਬੌਬੀ)-ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ 'ਚ ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਨਗਰ ਪੰਚਾਇਤ ਭਿੱਖੀਵਿੰਡ ਦੇ ਪ੍ਰਧਾਨ ਸਕੱਤਰ ਸਿੰਘ ਡਲੀਰੀ ਦੇ ਹੱਕ 'ਚ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵਲੋਂ ਸਾਥੀਆਂ ਸਮੇਤ ਚੋਣ ਪ੍ਰਚਾਰ ਕੀਤਾ | ਗੱਲਬਾਤ ਕਰਦਿਆਂ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਅੱਡਾ ਭਿੱਖੀਵਿੰਡ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁੱਖ ਸਹੂਲਤਾਂ ਦਿੱਤੀਆਂ ਗਈਆਂ ਅਤੇ ਜੋ ਵੀ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਆਉਂਦੀਆਂ ਸਨ ਉਹ ਪ੍ਰਧਾਨ ਸਕੱਤਰ ਸਿੰਘ ਡਲੀਰੀ ਦੀ ਟੀਮ ਨੇ ਇਨ ਬਿਨ ਲੋਕਾਂ ਤੱਕ ਪਹੁੰਚਾਈਆਂ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਵੀ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਉਹ ਪੂਰੇ ਕੀਤੇ ਗਏ ਹਨ ਤੇ ਹੁਣ ਜੋ 1 ਹਜ਼ਾਰ ਰੁਪਏ ਜਨਰਲ ਵਰਗ ਦੀਆਂ ਔਰਤਾਂ ਤੇ 1500 ਰੁਪਏ ਐੱਸ. ਸੀ., ਬੀ. ਸੀ. ਵਰਗ ਦੀਆਂ ਔਰਤਾਂ ਨੂੰ ਦਿੱਤਾ ਜਾ ਰਿਹਾ ਹੈ, ਇਸ ਤੋਂ ਲੋਕ ਪੂਰੀ ਤਰ੍ਹਾਂ ਖੁਸ਼ ਹਨ ਅਤੇ ਆਮ ਆਦਮੀ ਪਾਰਟੀ ਦੇ ਨਾਲ ਹਨ | ਉਨ੍ਹਾਂ ਕਿਹਾ ਕਿ ਭਿੱਖੀਵਿੰਡ ਦੀਆਂ 13 ਵਾਰਡਾਂ 'ਚੋਂ ਇਕ ਵਾਰਡ ਤੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਿਹਾ ਹੈ ਤੇ ਬਾਕੀ ਬਾਚੀਆਂ 12 ਵਾਰਡਾਂ 'ਤੇ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤਣਗੇ ਤੇ ਭਿੱਖੀਵਿੰਡ ਅੰਦਰ ਮੁੜ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾਓ ਤਾਂ ਜੋ ਵਿਕਾਸ ਇਸੇ ਰਫਤਾਰ ਨਾਲ ਚਲਦਾ ਰਹਿ ਸਕੇ | ਇਸ ਮੌਕੇ ਸ਼ਰਨਜੀਤ ਸਿੰਘ ਸ਼ੰਨੂ ਸਰਪੰਚ ਭਿੱਖੀਵਿੰਡ, ਜਸਵਿੰਦਰ ਸਿੰਘ ਡਲੀਰੀ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਿੱਖੀਵਿੰਡ ਚੋਣਾਂ ਵਿਚ ਭਾਜਪਾ ਦੇ ਹੱਕ ਵਿਚ ਪੂਰੀ ਤਰ੍ਹਾਂ ਲਹਿਰ-ਸਿਤਾਰਾ ਸਿੰਘ ਸੰਧੂ <br/> ਅਗਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਪਤੀ-ਪਤਨੀ ਨਾਲ ਕੁੱਟਮਾਰ ਕਰਕੇ ਮਾਰੀਆਂ ਗੰਭੀਰ ਸੱਟਾਂ
Ad Position 24