23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਖਡੂਰ ਸਾਹਿਬ ਵਿਖੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਗੋਸ਼ਟੀ ਕਰਵਾਈ <br/>

Ad Position 21
No active advertisement
ਅਜੀਤ ਡੈਸਕ 24-05-2026
ਖਡੂਰ ਸਾਹਿਬ, 23 ਮਈ (ਰਸ਼ਪਾਲ ਸਿੰਘ ਕੁਲਾਰ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੁਆਰਾ ਝੋਨੇ ਦੀ ਸਿੱਧੀ ਬਿਜਾਈ, ਖਾਦਾਂ ਦੀ ਸੁਚੱਜੀ ਵਰਤੋਂ, ਫ਼ਲਦਾਰ ਬੂਟਿਆਂ, ਸਬਜ਼ੀਆਂ ਅਤੇ ਵਿਭਾਗੀ ਸਕੀਮਾਂ ਸੰਬੰਧੀ ਜਾਗਰੂਕ ਕਰਨ ਹਿੱਤ ਆਤਮਾ ਸਕੀਮ ਤਹਿਤ ਖਡੂਰ ਸਾਹਿਬ ਵਿਖੇ ਕਿਸਾਨ ਗੋਸ਼ਟੀ ਕਰਵਾਈ ਗਈ | ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ, ਡਾ. ਯਾਦਵਿੰਦਰ ਸਿੰਘ ਬੀ. ਟੀ. ਐੱਮ., ਡਾ. ਰੁਪਿੰਦਰਜੀਤ ਸਿੰਘ ਏ. ਈ. ਓ., ਡਾ. ਗੁਰਪ੍ਰੀਤ ਸਿੰਘ ਏ. ਈ. ਓ. ਅਤੇ ਪੀ.ਏ.ਯੂ. ਲੁਧਿਆਣਾ ਦੇ ਤਰਨ ਤਾਰਨ ਸਥਿਤ ਜ਼ਿਲ੍ਹਾ ਪ੍ਰਸਾਰ ਮਾਹਿਰ ਡਾ. ਪਰਵਿੰਦਰ ਸਿੰਘ, ਡਾ. ਪਰਮਿੰਦਰ ਸਿੰਘ ਸੰਧੂ, ਡਾ. ਪਰਮਿੰਦਰ ਕੌਰ ਤੇ ਡਾ. ਸਵਰੀਤ ਖਹਿਰਾ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਰਿਵਾਇਤੀ ਤਕਨੀਕ ਨਾਲੋਂ ਸੌਖੀ, ਸਸਤੀ ਹੈ ਅਤੇ ਇਸ ਨਾਲ ਵਾਧੂ ਪਾਣੀ ਜ਼ਮੀਨ ਵਿਚ ਰਿਚਾਰਜ ਹੋ ਜਾਂਦਾ ਹੈ | ਇਸ ਤਕਨੀਕ ਤੋਂ ਵਧੀਆ ਨਤੀਜੇ ਲੈਣ ਲਈ ਪ੍ਰਮਾਣਿਤ 8 ਤੋਂ 10 ਕਿਲੋ ਬੀਜ ਨੂੰ ਪੋਟਾਸ਼ੀਅਮ ਨਾਈਟਰੇਟ ਅਤੇ ਸਪਰਿੰਟ ਨਾਲ ਸੋਧ ਲੈਣਾ ਚਾਹੀਦਾ ਹੈ | ਬੀਜ ਨੂੰ ਇਕ ਇੰਚ ਡੂੰਘਾ ਬੀਜਣਾ ਚਾਹੀਦਾ ਹੈ | ਨਦੀਨਾਂ ਦੀ ਸੁਚੱਜੀ ਰੋਕਥਾਮ ਲਈ ਸੁੱਕੀ ਬਿਜਾਈ ਉਪਰੰਤ ਖੇਤ ਨੂੰ ਸਿੰਚਾਈ ਕਰਕੇ ਇਕ ਦੋ ਦਿਨ ਬਾਅਦ ਵੱਤਰ ਆਉਣ 'ਤੇ ਨਦੀਨਾਸ਼ਕ ਦਾ ਛਿੜਕਾਅ ਕਰਨਾ ਚਾਹੀਦਾ ਹੈ, ਜਦਕਿ ਤਰ ਵੱਤਰ ਬਿਜਾਈ ਦੇ ਵਿਚ ਨਾਲ ਦੀ ਨਾਲ ਹੀ ਨਦੀਨ ਨਾਸ਼ਕ ਦਾ ਛਿੜਕਾਅ ਲਾਹੇਵੰਦ ਰਹਿੰਦਾ ਹੈ | ਖ਼ਾਦਾਂ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਖਾਦਾਂ ਦੀ ਵਰਤੋਂ ਮਿੱਟੀ ਪਰਖ ਅਨੁਸਾਰ ਕਰਨੀ ਚਾਹੀਦੀ ਹੈ | ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਰਿਵਾਇਤੀ ਝੋਨੇ ਵਿਚ 90 ਕਿੱਲੋ ਯੂਰੀਆ ਤਿੰਨ ਬਰਾਬਰ ਕਿਸ਼ਤਾਂ ਵਿੱਚ ਝੋਨੇ ਦੀ ਲਵਾਈ ਤੋਂ 7 ਦਿਨ, 21 ਦਿਨ ਅਤੇ 42 ਦਿਨ ਜਦ ਕਿ ਝੋਨੇ ਦੀ ਸਿੱਧੀ ਬਿਜਾਈ ਵੇਲੇ 130 ਕਿਲੋ ਯੂਰੀਆ ਬਿਜਾਈ ਤੋਂ ਚੌਥੇ, ਛੇਵੇਂ ਅਤੇ ਨੌਵੇਂ ਹਫਤੇ ਤਿੰਨ ਬਰਾਬਰ ਕਿਸ਼ਤਾਂ ਵਿਚ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਖੇਤ ਵਿਚ ਸੱਠੀ ਮੂੰਗੀ, ਮਾਂਹ ਜਾਂ ਜੰਤਰ ਝੋਨੇ, ਬਾਸਮਤੀ ਦੀ ਲਵਾਈ ਤੋਂ ਇਕ-ਦੋ ਦਿਨ ਪਹਿਲਾਂ ਵਾਹ ਦਿੱਤਾ ਜਾਵੇ ਤਾਂ ਕ੍ਰਮਵਾਰ 35 ਅਤੇ 55 ਕਿਲੋ ਯੂਰੀਆ ਦੀ ਘੱਟ ਲੋੜ ਪੈਂਦੀ ਹੈ | ਇਸ ਮੌਕੇ ਜਾਣਕਾਰੀ ਦਿੱਤੀ ਗਈ ਕਿ ਫ਼ਸਲੀ ਵਿਭਿੰਨਤਾ ਤਹਿਤ ਰਜਿਸਟਰਡ ਕਿਸਾਨ ਸਾਉਣੀ ਦੀ ਮੱਕੀ ਦੀ ਝੋਨੇ ਦੀ ਥਾਂ 'ਤੇ ਬਿਜਾਈ ਕਰਦੇ ਹਨ, ਉਨ੍ਹਾਂ ਨੂੰ ਸਰਕਾਰ ਵਲੋਂ 7000 ਪ੍ਰਤੀ ਏਕੜ ਦੇਣ ਦੀ ਵਿਵਸਥਾ ਕੀਤੀ ਗਈ ਹੈ | ਇਸ ਦੌਰਾਨ ਸਿਮਰਨ ਸਿੰਘ ਖੇਤੀ ਉਪ ਨਿਰੀਖਕ, ਅਵਤਾਰ ਸਿੰਘ, ਸਤਨਾਮ ਸਿੰਘ ਖੇਤੀ ਉਪ ਨਿਰੀਖਕ, ਗੁਰਪ੍ਰਤਾਪ ਸਿੰਘ ਬੇਲਦਾਰ, ਕਮਲਜੀਤ ਕੌਰ ਖੇਤੀ ਸਹਾਇਕ ਪ੍ਰਬੰਧਕ ਅਤੇ ਇਲਾਕੇ ਦੇ ਕਿਸਾਨਾਂ ਨੇ ਸਹਿਯੋਗ ਅਤੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਤੇ ਵਿਭਾਗ ਦੁਆਰਾ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਦੇਸ਼ ਦੇ ਮਿਹਨਤਕਸ਼ ਲੋਕਾਂ ਨੂੰ ਤਬਾਹੀ ਵੱਲ ਲਿਜਾ ਰਹੀਆਂ- ਝਾਮਕਾ <br/> ਅਗਲੀ ਖ਼ਬਰ ਖੱਬੇ ਪੱਖੀ ਪਾਰਟੀਆਂ ਦੇ ਰੋਸ ਮੁਜ਼ਾਹਰੇ ਮਨਘੜਤ-ਡਾ. ਨਿਰਮਲ ਸਿੰਘ
Ad Position 24