24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪਿੰਡ ਘੜਕਾ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਹੋਇਆ ਵਿਸ਼ਾਲ ਇਕੱਠ <br/>

Ad Position 21
No active advertisement
ਅਜੀਤ ਡੈਸਕ 25-05-2026

ਚੋਹਲਾ ਸਾਹਿਬ, 24 ਮਈ (ਬਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਘੜਕਾ ਵਿਖੇ ਪਿੰਡ ਘੜਕਾ ਦੇ ਸਾਬਕਾ ਸਰਪੰਚ ਕਪੂਰ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਖਡੂਰ ਸਾਹਿਬ ਬੀਬੀ ਰਮਨਦੀਪ ਕੌਰ ਦੀ ਅਗਵਾਈ ਹੇਠ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਦੇ ਦੇਖ-ਰੇਖ ਹੇਠ ਇਕ ਵਿਸ਼ਾਲ ਇਕੱਠ ਕੀਤਾ ਗਿਆ, ਜਿਸ ਵਿਚ ਸ੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ 'ਤੇ ਵਿਸ਼ੇਸ਼ ਤੌਰ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਖਹਿਰਾ ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਤੇ ਜਥੇ. ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਕਾਲੀ ਦਲ ਦੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਅਕਾਲੀ ਵਰਕਰਾਂ ਵਲੋਂ ਬੜਾ ਗਰਮ ਜੋਸ਼ੀ ਨਾਲ ਅਵਤਾਰ ਸਿੰਘ ਬਿੱਲਾ ਅਤੇ ਹਲਕਾ ਖਡੂਰ ਸਾਹਿਬ ਦੇ ਨਵ-ਨਿਯੁਕਤ ਇੰਚਾਰਜ ਬੀਬੀ ਰਮਨਦੀਪ ਕੌਰ ਖਹਿਰਾ ਦਾ ਸਵਾਗਤ ਕੀਤਾ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਨੇ ਨਵ ਨਿਯੁਕਤ ਹਲਕਾ ਇੰਚਾਰਜ ਬੀਬੀ ਰਮਨਦੀਪ ਕੋਰ ਨੂੰ ਵਧਾਈ ਦਿੰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਦੀ ਅਗਵਾਈ ਹੇਠ ਕੰਮ ਕਰਨਗੇ ਅਤੇ ਪਾਰਟੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ | ਇਸ ਮੌਕੇ ਵਰਕਰਾਂ ਭਰੋਸਾ ਦਿਵਾਇਆ ਗਿਆ ਕਿ 2027 ਦੇ ਵਿਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ | ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਨੇ ਕਿਹਾ ਕਿ ਉਹ ਹਲਕੇ ਦੇ ਹਰੇਕ ਪਿੰਡ ਵਿਚ ਆਮ ਲੋਕਾਂ ਦੀ ਸੇਵਾ ਲਈ ਯਤਨਸ਼ੀਲ ਰਹਿਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ | ਇਸ ਮੌਕੇ ਦਇਆ ਸਿੰਘ ਨਿੱਕਾ ਚੋਹਲਾ, ਮਨਜੀਤ ਸਿੰਘ ਪੱਖੋਪੁਰ, ਉਜਾਗਰ ਸਿੰਘ ਘੜਕਾ, ਜਗਜੀਤ ਸਿੰਘ ਬੱਲ, ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ, ਬਲਵੰਤ ਸਿੰਘ ਸੈਕਟਰੀ ਘੜਕਾ, ਨਰਿੰਦਰ ਸਿੰਘ ਸ਼ਾਹ, ਜੁਝਾਰ ਸਿੰਘ ਘੜਕਾ ਤੇ ਬਲਕਾਰ ਸਿੰਘ ਜਗੀਰਦਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਕਾਨੂੰਨ ਵਿਚ ਸੋਧਾਂ ਨੂੰ ਲੈ ਕੇ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਦੀ ਅਗਵਾਈ 'ਚ ਹੋਈ ਮੀਟਿੰਗ <br/> ਅਗਲੀ ਖ਼ਬਰ ਰਿਹਰਸਲ ਦੌਰਾਨ ਗ਼ੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ <br/>
Ad Position 24