24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਬੇਅਦਬੀ ਕਾਨੂੰਨ ਵਿਚ ਸੋਧਾਂ ਨੂੰ ਲੈ ਕੇ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਦੀ ਅਗਵਾਈ 'ਚ ਹੋਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 25-05-2026

ਤਰਨ ਤਾਰਨ, 24 ਮਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਣਾਏ ਗਏ ਬੇਅਦਬੀ ਕਾਨੂੰਨ ਵਧੀਆ ਹਨ, ਪਰ ਇਸ ਵਿਚ ਬਹੁਤ ਸਾਰੀਆਂ ਕਮੀਆਂ ਹਨ, ਜਿਸ ਉਪਰ ਵਿਚਾਰ ਵਟਾਂਦਰਾ ਕਰਨ ਅਤੇ ਵਿਚਾਰ ਜਾਨਣ ਲਈ ਪਿੰਡਾਂ ਦੇ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਦੇ ਪ੍ਰਧਾਨ ਪਾਠੀ ਸਿੰਘ ਅਤੇ ਗ੍ਰੰਥੀ ਸਿੰਘਾਂ ਦੀ ਮੀਟਿੰਗ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਸਰਾਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ. ਅਲਵਿੰਦਰਪਾਲ ਸਿੰਘ ਪੱਖੋੋਕੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪਹੁੰਚੇ ਵੱਖ ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਦੀਆਂ ਕਮੇਟੀਆਂ ਦੇ ਪ੍ਰਧਾਨ, ਅਹੁਦੇਦਾਰ, ਪਾਠੀ ਅਤੇ ਗ੍ਰੰਥੀ ਸਿੰਘਾਂ ਦੇ ਵਿਚਾਰ ਜਾਨਣ ਤੋਂ ਬਾਅਦ ਬੋਲਦਿਆਂ ਜਥੇ. ਪੱਖੋਕੇ ਨੇ ਕਿਹਾ ਕਿ ਜੋ ਕਾਨੂੰਨ ਪੰਜਾਬ ਸਰਕਾਰ ਵਲੋਂ ਬੇਅਦਬੀਆਂ ਸੰਬੰਧੀ ਬਣਾਇਆ ਗਿਆ ਹੈ, ਉਸ ਵਿਚ ਬਹੁਤ ਸਾਰੀਆਂ ਤਰੁਟੀਆਂ ਹਨ | ਇਹ ਕਾਨੂੰਨ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ, ਸਿੰਘ ਸਭਾਵਾਂ ਅਤੇ ਉਘੇ ਸਿੱਖ ਚਿੰਤਕਾਂ ਤੇ ਮਾਹਿਰਾਂ ਦੇ ਵਿਚਾਰ ਲਏ ਜਾਣੇ ਜ਼ਰੂਰੀ ਸੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਰੋਕਣ ਲਈ ਸਖ਼ਤ ਕਾਨੂੰਨ ਜ਼ਰੂਰੀ ਹੈ, ਪਰ ਇਸ ਕਾਨੂੰਨ ਵਿਚ ਜੋ ਸ਼ਰਤਾਂ ਰੱਖੀਆਂ ਗਈਆਂ ਹਨ, ਉਹ ਆਮ ਲੋਕਾਂ ਲਈ ਵੀ ਬਹੁਤ ਖ਼ਤਰਨਾਕ ਹਨ | ਉਨ੍ਹਾਂ ਕਿਹਾ ਕਿ ਜਿਹੜਾਂ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕਰਦਾ ਹੈ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਪਰ ਇਸ ਕਾਨੂੰਨ ਵਿਚ ਜੋ ਮੱਦਾਂ ਰੱਖੀਆਂ ਗਈਆਂ ਹਨ, ਉਸ ਨਾਲ ਆਪਣੇ ਘਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਣ ਵਾਲੇ, ਪਾਠ ਕਰਵਾਉਣ ਵਾਲੇ, ਪਾਠੀ ਸਿੰਘ, ਗ੍ਰੰਥੀ ਸਿੰਘ, ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਨੂੰ ਵੀ ਧਿਰ ਬਣਾਇਆ ਗਿਆ ਹੈ | ਜਦਕਿ ਇਨ੍ਹਾਂ ਦਾ ਕੋਈ ਕਸੂਰ ਨਹੀਂ ਹੁੰਦਾ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕਸੂਰਵਾਰ ਹੈ ਤਾਂ ਉਸ ਨੂੰ ਤੁਰੰਤ ਸਜ਼ਾ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਸ ਕਾਨੂੰਨ ਵਿਚ ਕਮੀਆਂ ਦੇ ਕਾਰਨ ਜਿਥੇ ਸੰਗਤ ਵਿਚ ਵੀ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉਥੇ ਗੁਰਦੁਆਰਾ ਸਾਹਿਬ ਅਤੇ ਘਰਾਂ ਵਿਚ ਜਾ ਕੇ ਪਾਠ ਕਰਨ ਵਾਲੇ ਪਾਠੀ ਸਿੰਘਾਂ ਅਤੇ ਗ੍ਰੰਥੀ ਸਿੰਘਾਂ ਵਿਚ ਵੀ ਡਰ ਦਾ ਮਾਹੌਲ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਕਾਨੂੰਨ ਵਿਚ ਇਨ੍ਹਾਂ ਸ਼ਰਤਾਂ ਨੂੰ ਤੁਰੰਤ ਹਟਾਉਣ, ਜਿੰਨਾਂ ਨਾਲ ਆਮ ਲੋਕਾਂ ਜਾਂ ਪਾਠ ਕਰਨ ਵਾਲੇ ਗ੍ਰੰਥੀ ਸਿੰਘਾਂ ਅਤੇ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਨੂੰ ਬਿਨਾਂ ਕਾਰਨ ਸਜ਼ਾ ਝੱਲਣੀ ਪੈ ਸਕਦੀ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਸਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜ਼ਰ, ਹਰਜਿੰਦਰ ਸਿੰਘ, ਸਹਾਇਕ ਮੈਨੇ. ਭਗਵੰਤ ਸਿੰਘ, ਮੀਤ ਮੈਨੇਜ਼ਰ, ਗੁਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਠੀ, ਗ੍ਰੰਥੀ ਸਿੰਘ ਤੇ ਕਮੇਟੀਆਂ ਦੇ ਪ੍ਰਧਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਲਜ਼ਮਾਂ ਦਾ ਡੀ. ਏ. ਅਤੇ ਹੋਰ ਬਕਾਏ ਪੰਜਾਬ ਸਰਕਾਰ ਤੁਰੰਤ ਜਾਰੀ ਕਰੇ- ਖਹਿਰਾ <br/> ਅਗਲੀ ਖ਼ਬਰ ਪਿੰਡ ਘੜਕਾ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਹੋਇਆ ਵਿਸ਼ਾਲ ਇਕੱਠ <br/>
Ad Position 24