25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਮੁਲਜ਼ਮਾਂ ਦਾ ਡੀ. ਏ. ਅਤੇ ਹੋਰ ਬਕਾਏ ਪੰਜਾਬ ਸਰਕਾਰ ਤੁਰੰਤ ਜਾਰੀ ਕਰੇ- ਖਹਿਰਾ <br/>

Ad Position 21
No active advertisement
ਅਜੀਤ ਡੈਸਕ 25-05-2026

ਗੋਇੰਦਵਾਲ ਸਾਹਿਬ, 24 ਮਈ (ਸਕੱਤਰ ਸਿੰਘ ਅਟਵਾਲ)-ਪੰਜਾਬ ਦੇ ਮੁਲਾਜ਼ਮ ਵੀ ਪੰਜਾਬ ਵਿਚ ਮਾੜੀ ਅਤੇ ਲੋਕ ਵਿਰੋਧੀ ਸੋਚ ਵਾਲੀ ਸਰਕਾਰ ਹੋਣ ਦਾ ਸੰਤਾਪ ਹੰਢਾ ਰਹੇ ਹਨ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਮੁਲਾਜ਼ਮਾਂ ਦੇ ਡੀ. ਏ. ਅਤੇ ਹੋਰ ਬਕਾਏ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ, ਜਿਸ ਤੋਂ ਬਾਅਦ 'ਆਪ' ਸਰਕਾਰ ਨੇ ਬਕਾਏ ਦੇਣ ਤੋਂ ਟਾਲਾ ਵੱਟਦਿਆਂ ਦੁਬਾਰਾ ਅਦਾਲਤ ਵਿਚ ਅਪੀਲ ਕਰ ਦਿੱਤੀ, ਪਰ ਅਦਾਲਤ ਵਲੋਂ ਅਪੀਲ ਵੀ ਰੱਦ ਕਰ ਦੇਣ ਤੋਂ ਬਾਅਦ ਵੀ ਸਰਕਾਰ ਅਜੇ ਤੱਕ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕ ਦੇਣ ਤੋਂ ਇਨਕਾਰੀ ਹੈ | ਇਹ ਬਹੁਤ ਹੀ ਨਿੰਦਣਯੋਗ ਅਤੇ ਸ਼ਰਮਨਾਕ ਗੱਲ ਹੈ, ਜਦੋਂਕਿ ਸਰਕਾਰ ਆਪਣੀ ਮਸ਼ਹੂਰੀ ਅਤੇ ਸੋਸ਼ਲ ਮੀਡੀਆ ਪ੍ਰਾਪੇਗੰਡਾ ਲਈ ਸੈਂਕੜੇ ਕਰੋੜ ਰੁਪਏ ਖਰਚ ਕਰੀ ਜਾ ਰਹੀ ਹੈ | ਇਹ ਸ਼ਬਦ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੇ ਮੁੱਖ ਬੁਲਾਰੇ ਅਮਰਪਾਲ ਸਿੰਘ ਖਹਿਰਾ ਨੇ ਚੋਣਵੇਂ ਪੱਤਰਕਾਰਾਂ ਨਾਲ਼ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਰੇਕ ਵਰਗ ਨੇ ਹੀ ਬਦਲਾਅ ਦੇ ਨਾਅਰੇ ਮਾਰ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਅਸਲੀਅਤ ਵੇਖ ਲਈ ਹੈ ਅਤੇ ਸਿਰਫ ਝੂਠ ਬੋਲ ਕੇ ਹੀ ਸਮਾਂ ਲੰਘਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਅਤੇ ਉਨ੍ਹਾਂ ਦੇ ਪਰਿਵਾਰ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਆਉਂਦੀਆਂ ਚੋਣਾਂ ਵਿਚ ਪੰਜਾਬ ਦੀ ਸਿਆਸਤ ਵਿਚੋਂ ਸਫਾਇਆ ਕਰ ਦੇਣਗੇ | ਇਸ ਮੌਕੇ ਪਵਨ ਦੇਵਗਨ ਜ਼ਿਲ੍ਹਾ ਸੰਚਾਲਕ ਜੀ.ਰਾਮ.ਜੀ. ਸੈੱਲ, ਬੀਬੀ ਸਰਬਜੀਤ ਕੌਰ ਬਾਠ, ਕੰਵਰਜੀਤ ਸਿੰਘ ਮਝੈਲ, ਯਾਦਵਿੰਦਰ ਸਿੰਘ ਮਾਣੋਚਾਲ੍ਹ, ਕੁਲਵੰਤ ਸਿੰਘ ਭੈਲ, ਸੁਖਵੰਤ ਸਿੰਘ ਜ਼ਿਲ੍ਹਾ ਸਕੱਤਰ ਤੇ ਹੋਰ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਨੂੰ ਸਮਰਪਿਤ ਤਿੰਨ ਦਿਨਾ ਸਾਲਾਨਾ ਜੋੜਾ ਮੇਲਾ ਮਨਾਇਆ <br/> ਅਗਲੀ ਖ਼ਬਰ ਬੇਅਦਬੀ ਕਾਨੂੰਨ ਵਿਚ ਸੋਧਾਂ ਨੂੰ ਲੈ ਕੇ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਦੀ ਅਗਵਾਈ 'ਚ ਹੋਈ ਮੀਟਿੰਗ <br/>
Ad Position 24