ਤਰਨ ਤਾਰਨ, 24 ਮਈ (ਇਕਬਾਲ ਸਿੰਘ ਸੋਢੀ)-ਮਨਰੇਗਾ ਮਜ਼ਦੂਰਾਂ ਦੀ ਭਰਵੀ ਮੀਟਿੰਗ ਕਾ. ਗੁਰਮੀਤ ਕੌਰ ਰਟੌਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਕਾ. ਸੁਖਦੇਵ ਸਿੰਘ ਗੋਹਲਵੜ, ਕਾ. ਬਲਦੇਵ ਸਿੰਘ ਗੋਹਲਵੜ, ਮਨਪ੍ਰੀਤ ਸਿੰਘ ਕੋਟਲੀ ਆਦਿ ਆਗੂਆਂ ਨੇ ਸੰਬੋਧਨ ਕੀਤਾ | ਇਸ ਮੌਕੇ ਵਰਕਰਾਂ ਨਾਲ ਗੱਲ ਕਰਦਿਆਂ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਪੰਜਾਬ ਦੇ ਜ਼ਿਲ੍ਹਾ ਕਨਵੀਨਰ ਕਾ. ਸੁਖਦੇਵ ਸਿੰਘ ਗੋਹਲਵੜ ਨੇ ਕਿਹਾ ਕਿ ਵਿਕਸਿਤ ਭਾਰਤ ਜੀ ਰਾਮ ਜੀ ਰੁਜ਼ਗਾਰ ਮਿਸ਼ਨ 2025 ਦੇ ਕਾਨੂੰਨ ਨੂੰ ਲਾਗੂ ਕਰਨ ਲਈ ਬਣਾਏ ਗਏ ਨਿਯਮ ਦਾ 22 ਮਈ 2026 ਨੂੰ ਐਲਾਨ ਕਰ ਦਿੱਤਾ ਗਿਆ ਹੈ, ਜਿਸ ਦੇ ਵਿਰੋਧ ਵਿਚ ਸੂਬਾ ਕਮੇਟੀ ਦੇ ਫੈਸਲੇ ਮੁਤਾਬਿਕ ਇਨ੍ਹਾਂ ਨਿਯਮਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮਜ਼ਦੂਰ ਵਿਰੋਧੀ ਅਤੇ ਮਜ਼ਦੂਰਾਂ ਨੂੰ 125 ਦਿਨਾਂ ਦੇ ਕੰਮ ਦੇ ਭੁਲੇਖਾ ਪਾਊ ਅਤੇ ਮਜ਼ਦੂਰਾਂ ਨੂੰ ਬੁੱਧੂ ਬਣਾਉਣ ਵਾਲੇ ਕਾਨੂੰਨ ਅਤੇ ਨਿਯਮਾਂ ਨੂੰ ਰੱਦ ਕਰਵਾਉਣ ਅਤੇ ਮਨਰੇਗਾ ਕਾਨੂੰਨ ਬਹਾਲ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ | ਕਾਮਰੇਡ ਗੋਹਲਵੜ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ 700 ਰੁਪੲ ੇਪ੍ਰਤੀ ਦਿਹਾੜੀ ਦਿੱਤੀ ਜਾਵੇ, ਕੀਤੇ ਕੰਮ ਦੇ ਪੈਸੇ ਮਨਰੇਗਾ ਮਜ਼ਦੂਰਾਂ ਦੇ ਖਾਤਿਆਂ ਵਿਚ ਪਾਏ ਜਾਣ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੈਟਰੋਲ, ਡੀਜ਼ਲ ਵਿਚ ਕੀਤਾ ਵਾਧਾ ਵਾਪਸ ਲਵੋ, ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਖਾਣ-ਪੀਣ ਵਾਲੀਆਂ ਵਸਤੂਆਂ ਵਿਚ ਅਥਾਹ ਵਾਧਾ ਹੋਇਆ ਹੈ, ਜਿਸ ਨਾਲ ਦੇਸ਼ ਦੀ ਮਜ਼ਦੂਰ ਜਮਾਤ ਨੂੰ ਮਹਿਗਾਈ ਮਾਰ ਝੱਲਣੀ ਪੈਂਦੀ ਹੈ | ਇਸ ਮੌਕੇ ਸੰਦੀਪ ਕੌਰ, ਸਿਮਰਜੀਤ ਕੌਰ, ਕੁਲਦੀਪ ਕੌਰ, ਅਮਰਜੀਤ ਕੌਰ, ਗੁਰਜੀਤ ਕੌਰ, ਰਾਜਵਿੰਦਰ ਕੌਰ, ਮਨਜੀਤ ਕੌਰ, ਦਲਬੀਰ ਕੌਰ, ਰਣਜੀਤ ਕੌਰ ਆਦਿ ਆਗੂ ਹਾਜ਼ਰ ਸਨ |