25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਹੈਰੋਇਨ, ਨਾਜਾਇਜ਼ ਸ਼ਰਾਬ, ਡਰੱਗ ਮਨੀ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਪੰਜ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 25-05-2026
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਨਾਜਾਇਜ਼ ਸ਼ਰਾਬ, ਡਰੱਗ ਮਈ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਵੈਰੋਵਾਲ ਦੇ ਏ.ਐਸ.ਆਈ. ਤਸਵੀਰ ਸਿੰਘ ਨੇ ਸਪੈਸ਼ਲ ਨਾਕਾਬੰਦੀ ਦੌਰਾਨ ਪੁਲ ਸੂਆ ਪਿੰਡ ਖੱਖ 'ਤੇ ਗੁਰਪ੍ਰੀਤ ਸਿੰਘ ਉਰਫ਼ ਗੋਪਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਸਰਲੀ ਕਲਾਂ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ, 74 ਮਿ.ਲੀ ਗ੍ਰਾਮ ਅਤੇ 1100 ਰੁਪਏ ਡਰੱਗ ਮਨੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ | ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਹੀਰਾ ਸਿੰਘ ਨੇ ਮੁਖ਼ਬਰ ਦੀ ਇਤਲਾਹ 'ਤੇ ਬਲਜੀਤ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪੱਖੋਕੇ ਅਤੇ ਜਰਨੈਲ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਪੱਖੋਕੇ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 17640 ਐਮ.ਐਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਸਬ ਇੰਸਪੈਕਟਰ ਆਰਜੂ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਪਿੰਡ ਕਲਸੀਆਂ ਤੋਂ ਮਾੜੀ ਮੇਘਾ ਨੂੰ ਜਾ ਰਹੇ ਸਨ ਤਾਂ ਉਹ ਇਕ ਨਾਖਾਂ ਦੇ ਬਾਗ ਕੋਲ ਪਹੁੰਚੇ ਤਾਂ ਇਕ ਸ਼ੱਕੀ ਵਿਅਕਤੀ ਬਾਗ ਵਿਚੋਂ ਬਾਹਰ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਅਧਾਰ 'ਤੇ ਪੁਲਿਸ ਨੇ ਕਾਬੂ ਕਰਕੇ ਉਸ ਨੂੰ ਪੁੱਛਗਿੱਛ ਕੀਤੀ ਤਾਂ ਉਸ ਨੇ ਕਿਹਾ ਕਿ ਉਹ ਬਾਗ ਵਿਚ ਹੈਰੋਇਨ ਪੀ ਰਿਹਾ ਸੀ | ਪੁਲਿਸ ਨੇ ਉਸ ਕੋਲੋਂ 2 ਗ੍ਰਾਮ ਹੈਰੋਇਨ, ਇਕ ਸਿਲਵਰ ਪੰਨੀ ਦਾ ਰੋਲ ਤੇ ਇਕ ਲਾਈਟਰ ਬਰਾਮਦ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਛਾਣ ਗੁਰਸਾਬ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਾੜੀ ਮੇਘਾ ਵਜੋਂ ਹੋਈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੱਢਿਆ ਰੋਡ ਸ਼ੋਅ ਪੱਟੀ ਨਗਰ ਕੌਂਸਲ ਦੇ ਕਾ... ਅਗਲੀ ਖ਼ਬਰ ਗੁਰੂ ਸਾਹਿਬ ਦੇ ਸਤਿਕਾਰ ਦੇ ਨਾਂਅ 'ਤੇ ਵੋਟਾਂ ਦੀ ਸਿਆਸਤ ਤੇ ਆਪਸੀ ਲੜਾਈ ਤੁਰੰਤ ਬੰਦ ਹੋਵੇ- ਕਰਨੈਲ ਸਿੰਘ ਪੀਰ ਮੁਹੰਮਦ...
Ad Position 24