25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੱਢਿਆ ਰੋਡ ਸ਼ੋਅ ਪੱਟੀ ਨਗਰ ਕੌਂਸਲ ਦੇ ਕਾਂਗਰਸ ਦੇ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ- ਹਰਮਿੰਦਰ ਸਿੰਘ ਗਿੱਲ

Ad Position 21
No active advertisement
ਅਜੀਤ ਡੈਸਕ 25-05-2026
ਪੱਟੀ, 24 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਪੱਟੀ ਸ਼ਹਿਰ ਵਿਚ ਕਾਂਗਰਸ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਕਾਂਗਰਸੀ ਆਗੂ, ਵਰਕਰ, ਸਮਰਥਕ ਅਤੇ ਸ਼ਹਿਰ ਦੀਆਂ 19 ਵਾਰਡਾਂ ਤੋਂ ਚੋਣ ਮੈਦਾਨ ਵਿੱਚ ਉਤਰੇ ਕਾਂਗਰਸੀ ਉਮੀਦਵਾਰ ਸ਼ਾਮਲ ਹੋਏ | ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਅਤੇ ਬਾਜ਼ਾਰਾਂ ਵਿਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਹਰਮਿੰਦਰ ਸਿੰਘ ਗਿੱਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਸਰਕਾਰ ਸਮੇਂ ਪੱਟੀ ਸ਼ਹਿਰ ਵਿਚ ਬੇਮਿਸਾਲ ਵਿਕਾਸ ਕਾਰਜ ਕਰਵਾਏ ਸਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿਚ ਮੁੜ ਕਾਂਗਰਸ ਦੀ ਕਮੇਟੀ ਬਣਾਉਣ | ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੱਟੀ ਸ਼ਹਿਰ ਦਾ ਜੋ ਵਿਕਾਸ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹੋਇਆ ਹੈ ਉਹ ਪਹਿਲਾਂ ਕਦੀ ਵੀ ਨਹੀਂ ਹੋਇਆ | ਅਜੋਕੇ ਸਮੇਂ ਪੱਟੀ ਸ਼ਹਿਰ ਲਾਵਾਰਿਸ ਹੋ ਚੁੱਕਾ ਹੈ | ਇਥੇ ਵਿਕਾਸ ਨਾਂਅ ਦੀ ਕੋਈ ਚੀਜ਼ ਹੀ ਨਹੀਂ ਹੈ | ਇਸ ਮੌਕੇ 'ਤੇ ਸਾਬਕਾ ਸਰਪੰਚ ਸਵਰਣ ਸਿੰਘ ਗੁਦਾਈਕੇ, ਰਛਪਾਲ ਸਿੰਘ ਬੋਪਾਰਾਏ, ਗੁਰਵੇਲ ਸਿੰਘ ਲੁਹਾਰੀਆਂ, ਲਾਲੀ ਬੁਰਜ, ਮਨਜੀਤ ਸਿੰਘ ਲਾਟੀ ਕਾਲੇਕੇ, ਨਰਿੰਦਰ ਸਿੰਘ ਜੋਤੀਸ਼ਾਹ, ਬਲਰਾਜ ਸਿੰਘ ਭੱਗੂਪੁਰ, ਲਖਬੀਰ ਸਿੰਘ ਲੁਹਾਰੀਆ, ਹਰਜਿੰਦਰ ਸਿੰਘ ਬੌਬੀ, ਵਿਜੇ ਸ਼ਰਮਾ, ਗੁਰਪ੍ਰੀਤ ਸਿੰਘ ਮੋਨੂੰ, ਦਲਬੀਰ ਸਿੰਘ ਸੇਖੋਂ, ਰੋਹਿਤ ਸ਼ਰਮਾ, ਰਾਜ ਕੁਮਾਰ ਰਾਜੂ, ਲਵਪ੍ਰੀਤ ਕੌਰ, ਜਸਪਾਲ ਸਿੰਘ, ਪਿਰਥਾ ਸਿੰਘ, ਕਸ਼ਮੀਰ ਸਿੰਘ, ਅਮਨਦੀਪ ਕੌਰ, ਹਰਜਿੰਦਰ ਸਿੰਘ ਬੌਬੀ, ਕੁਲਵਿੰਦਰ ਸਿੰਘ, ਰਮਾ ਰਾਣੀ, ਵਿਜੇ ਕੁਮਾਰ ਸ਼ਰਮਾ, ਬਲਦੇਵ ਸਿੰਘ, ਕੁਲਵੰਤ ਕੌਰ, ਮਹਿਲ ਸਿੰਘ, ਦਲਬੀਰ ਸਿੰਘ, ਕੁਲਦੀਪ ਕੌਰ, ਕੋਮਲ ਜੈਨ, ਸੁਨੀਤਾ ਰਾਣੀ, ਸਰਬਜੀਤ ਸਿੰਘ ਬਿੱਟੂ, ਬਲਬੀਰ ਕੌਰ, ਸੋਭਾ ਸਿੰਘ, ਗੁਰਪ੍ਰੀਤ ਸਿੰਘ, ਰਮਣ ਕੁਮਾਰੀ, ਜਗਮੀਤ ਸਿੰਘ ਭੁੱਲਰ, ਨਿਸ਼ਾਨ ਸਿੰਘ, ਮਨਜਿੰਦਰ ਕੌਰ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੌਰਵਦੀਪ ਸਿੰਘ ਵਲਟੋਹਾ ਨੇ ਘਰ-ਘਰ ਜਾ ਕੇ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਵੋਟ ਮੰਗੇ <br/> ਅਗਲੀ ਖ਼ਬਰ ਹੈਰੋਇਨ, ਨਾਜਾਇਜ਼ ਸ਼ਰਾਬ, ਡਰੱਗ ਮਨੀ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਪੰਜ ਵਿਅਕਤੀ ਗਿ੍ਫ਼ਤਾਰ
Ad Position 24