ਪੱਟੀ, 24 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਤਰਨ ਤਾਰਨ ਗੁਰਵਿੰਦਰ ਸਿੰਘ ਬਹਿੜਵਾਲ ਵਲੋਂ ਪੱਟੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 13 ਅਤੇ 15 ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 13 ਤੋਂ ਉਮੀਦਵਾਰ ਬੀਬੀ ਨਿਰਮਲ ਕੌਰ ਦੁਬਲੀ ਪਤਨੀ ਬਲਰਾਜ ਸਿੰਘ ਦੁਬਲੀ ਅਤੇ ਵਾਰਡ ਨੰਬਰ 15 ਤੋਂ ਉਮੀਦਵਾਰ ਬੀਬੀ ਹਰਮੀਤ ਕੌਰ ਗਿੱਲ ਪਤਨੀ ਕੰਵਲਪ੍ਰੀਤ ਸਿੰਘ ਗਿੱਲ ਦੇ ਹੱਕ ਵਿਚ ਲੋਕਾਂ ਤੋਂ ਵੋਟਾਂ ਦੀ ਅਪੀਲ ਕੀਤੀ | ਚੋਣ ਪ੍ਰਚਾਰ ਦੌਰਾਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਲੋਕਾਂ ਵਿਚ ਆਮ ਆਦਮੀ ਪਾਰਟੀ ਪ੍ਰਤੀ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ 26 ਮਈ ਨੂੰ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਪੱਟੀ ਸ਼ਹਿਰ ਦੇ ਵੋਟਰ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ੈਸਲਾ ਕਰਨਗੇ | ਉਨ੍ਹਾਂ ਦਾਅਵਾ ਕੀਤਾ ਕਿ ਪੱਟੀ ਸ਼ਹਿਰ ਦੀਆਂ 19 ਵਾਰਡਾਂ ਵਿਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ ਅਤੇ ਸ਼ਹਿਰ ਦੇ ਵਿਕਾਸ ਲਈ ਨਵਾਂ ਇਤਿਹਾਸ ਰਚੇਗੀ | ਇਸ ਮੌਕੇ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਵੀ ਚੋਣ ਪ੍ਰਚਾਰ ਵਿਚ ਭਰਪੂਰ ਹਿੱਸਾ ਲਿਆ ਗਿਆ | ਵਰਕਰਾਂ ਨੇ ਲੋਕਾਂ ਨੂੰ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ | ਇਸ ਮੌਕੇ ਕੰਵਲਪ੍ਰੀਤ ਸਿੰਘ ਗਿੱਲ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਬਲਰਾਜ ਸਿੰਘ ਦੁਬਲੀ, ਮਨਪ੍ਰੀਤ ਸਿੰਘ ਮੰਨਾ, ਪ੍ਰਤਾਪ ਸਿੰਘ ਐੱਨ. ਆਰ. ਆਈ., ਸੁਰਿੰਦਰ ਸਿੰਘ ਗਿੱਲ, ਮਿੰਟੂ ਡੀਪੂ ਵਾਲਾ ਸਮੇਤ ਪਾਰਟੀ ਦੇ ਵੱਖ-ਵੱਖ ਆਗੂ ਹਾਜ਼ਰ ਸਨ |