25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਰਵੀਕਰਨ ਸਿੰਘ ਕਾਹਲੋਂ ਨੇ ਭਿੱਖੀਵਿੰਡ ਵਿਖੇ ਭਾਜਪਾ ਉਮੀਦਵਾਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

Ad Position 21
No active advertisement
ਭਾਜਪਾ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਰਵੀਕਰਨ ਸਿੰਘ ਕਾਹਲੋਂ | ਤਸਵੀਰ: ਬੌਬੀ <br/> 25-05-2026
ਭਿੱਖੀਵਿੰਡ, 24 ਮਈ (ਬੌਬੀ)-ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋ ਰਹੀਆਂ ਚੋਣਾਂ ਵਿਚ ਚੋਣ ਪ੍ਰਚਾਰ ਦੇ ਆਖਰੀ ਦਿਨ ਭਾਜਪਾ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਅਜੇਬੀਰ ਸਿੰਘ, ਸੂਰਜ, ਯਾਦਵਿੰਦਰ ਸਿੰਘ ਮਾਣੋਚਾਲ੍ਹ ਨੇ ਭਿੱਖੀਵਿੰਡ ਵਿਖੇ ਪਹੁੰਚ ਕੇ ਸਿਤਾਰਾ ਸਿੰਘ ਸੰਧੂ ਨਾਲ ਮਿਲ ਕੇ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਸਿਤਾਰਾ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਜਿਸ ਤਰ੍ਹਾਂ ਦੇਸ਼ ਨੂੰ ਵਧੀਆ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ, ਉਸੇ ਤਰ੍ਹਾਂ ਹੁਣ ਲੋਕ ਚਾਹੁੰਦੇ ਹਨ ਕਿ ਪੰਜਾਬ ਸੂਬੇ ਨੂੰ ਵੀ ਭਾਰਤੀ ਜਨਤਾ ਪਾਰਟੀ ਚਲਾਵੇ, ਕਿਉਂਕਿ ਸਮੇਂ ਦੀ ਸਰਕਾਰ ਨੇ ਜੋ ਵੀ ਪੰਜਾਬ ਦਾ ਹਾਲ ਕੀਤਾ ਹੈ, ਇਸ ਤੋਂ ਸਾਰੇ ਲੋਕ ਭਲੀਭਾਂਤੀ ਵਾਕਿਫ ਹਨ | ਇਸ ਮੌਕੇ ਗੱਲਬਾਤ ਕਰਦਿਆਂ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਭਿੱਖੀਵਿੰਡ ਵਿਖੇ ਚੋਣ ਪ੍ਰਚਾਰ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਭਿੱਖੀਵਿੰਡ ਦੇ ਲੋਕ ਵੀ ਹੁਣ ਭਾਜਪਾ ਹੀ ਚਾਹੁੰਦੇ ਹਨ ਅਤੇ ਨਗਰ ਪੰਚਾਇਤ ਚੋਣਾਂ ਵਿਚੋਂ ਵੱਡੀ ਪੱਧਰ 'ਤੇ ਭਾਜਪਾ ਦੇ ਉਮੀਦਵਾਰਾਂ ਨੂੰ ਵੋਟ ਪਾ ਕੇ ਜਿਤਾਉਣਗੇ | ਇਸ ਮੌਕੇ ਉਹਨਾਂ ਨਾਲ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੱਟੀ ਸ਼ਹਿਰ ਦੇ ਵਾਰਡ ਨੰਬਰ-17 ਤੋਂ ਉਮੀਦਵਾਰ ਐਡਵੋਕੇਟ ਮਨਦੀਪ ਸਿੰਘ ਭੁੱਲਰ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ <br... ਅਗਲੀ ਖ਼ਬਰ ਪੱਟੀ ਦੇ ਵਾਰਡ ਨੰਬਰ 13 ਤੇ 15 ਵਿਚ 'ਆਪ' ਵਲੋਂ ਚੋਣ ਪ੍ਰਚਾਰ ਤੇਜ਼ <br/>
Ad Position 24