25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੱਟੀ ਸ਼ਹਿਰ ਦੇ ਵਾਰਡ ਨੰਬਰ-17 ਤੋਂ ਉਮੀਦਵਾਰ ਐਡਵੋਕੇਟ ਮਨਦੀਪ ਸਿੰਘ ਭੁੱਲਰ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 25-05-2026
ਪੱਟੀ, 24 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਵਿਚ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਵਿਚ ਸਾਬਕਾ ਮੰਤਰੀ ਤੇ ਪੱਟੀ ਹਲਕੇ ਤੋ ਵਿਧਾਇਕ ਲਾਲਜੀਤ ਸਿੰਘ ਭੁੱਲਰ ਦੇ ਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਹ ਸ਼ਬਦ ਪੱਟੀ ਦੀ ਵਾਰਡ ਨੰਬਰ 17 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਭੁੱਲਰ ਨੇ ਘਰ-ਘਰ ਚੋਣ ਪ੍ਰਚਾਰ ਕਰਦੇ ਸਮੇਂ ਕਹੇ | ਇਸ ਮੌਕੇ ਐਡਵੋਕੇਟ ਮਨਦੀਪ ਸਿੰਘ ਭੁੱਲਰ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜੋ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਹ ਸਾਰੇ ਦੇ ਸਾਰੇ ਪੂਰੇ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲਾਲਜੀਤ ਸਿੰਘ ਭੁੱਲਰ ਵਲੋਂ ਪੱਟੀ ਹਲਕੇ ਦੀ ਨੁਹਾਰ ਬਦਲੀ ਗਈ ਹੈ | ਪੱਟੀ ਸ਼ਹਿਰ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਨਗਰ ਕੌਂਸਲ ਵਿਚ ਭੇਜੋ | ਇਸ ਮੌਕੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਲੀਗਲ ਐਡਵਾਈਜ਼ਰ ਐਡਵੋਕੇਟ ਜਗਦੀਪ ਮਹਿਤਾ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਵਾਈਸ ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਸਰਪੰਚ ਗੁਰਪ੍ਰਤਾਪ ਸਿੰਘ ਲਾਡੀ ਬੁਰਜ਼, ਸਰਪੰਚ ਗੁਰਲਾਲ ਧਾਰੀਵਾਲ, ਸਰਪੰਚ ਗੁਰਬਿੰਦਰ ਕਾਲੇਕੇ, ਸਰਪੰਚ ਗੁਰਪ੍ਰੀਤ ਪਨਗੋਟਾ, ਸਰਪੰਚ ਮਨਦੀਪ ਸ਼ਹੀਦ, ਨਿਸ਼ਾਨਜੀਤ ਸਿੰਘ ਐਸ.ਡੀ.ਓ., ਰਿੰਕੂ ਚੰਦਨ, ਦਰਸ਼ਨ ਲਾਲ ਸ਼ਿੰਦਾ ਪਲਵਾਨ, ਸਾਬਾ ਭਲਵਾਨ, ਕਿ੍ਸ਼ਨ ਲਾਲ, ਹਰੀ ਲਾਲ, ਰਾਮ ਕੁਮਾਰ, ਬਾਬਾ ਨਰੈਣ ਸਿੰਘ, ਹਰੀ ਓਮ, ਸੁਨੀਲ ਕੁਮਾਰ, ਦਿਆਲ ਸਿੰਘ, ਰਾਜਬੀਰ ਰਾਜਾ, ਜਸਬੀਰ ਸਿੰਘ, ਬਾਬਾ ਕੁਲਦੀਪ ਸਿੰਘ, ਡਾ. ਪਰਮਜੀਤ ਸਿੰਘ, ਖੇਮਕਰਨ ਕਰਿਆਨੇ ਵਾਲੇ, ਅਮਰੀਕ ਸਿੰਘ, ਸਵਰਣ ਸਿੰਘ, ਰਣਜੀਤ ਸਿੰਘ, ਬਨਵਾਰੀ ਲਾਲ, ਲਾਲ ਚੰਦ, ਰਜਤ ਕੁਮਾਰ, ਜੇ. ਈ. ਪਾਲੀ ਤੇ ਡਾ. ਨੱਥੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰੋ. ਵਲਟੋਹਾ ਨੇ ਵਾਰਡ ਨੰਬਰ ਅੱਠ ਤੋਂ ਉਮੀਦਵਾਰ ਮੁਖਤਿਆਰ ਸਿੰਘ ਦੇ ਹੱਕ 'ਚ ਕੀਤੀ ਚੋਣ ਮੀਟਿੰਗ <br/> ਅਗਲੀ ਖ਼ਬਰ ਰਵੀਕਰਨ ਸਿੰਘ ਕਾਹਲੋਂ ਨੇ ਭਿੱਖੀਵਿੰਡ ਵਿਖੇ ਭਾਜਪਾ ਉਮੀਦਵਾਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>
Ad Position 24