25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਾਬਕਾ ਕੌਂਸਲਰ ਮੁਖਤਾਰ ਸਿੰਘ ਚਾਟੀ ਨੇ ਸਾਥੀਆਂ ਸਮੇਤ ਗਿੱਲ ਦੀ ਅਗਵਾਈ 'ਚ ਆਪ ਨਾਲ ਚੱਲਣ ਦਾ ਕੀਤਾ ਪ੍ਰਣ

Ad Position 21
No active advertisement
ਅਜੀਤ ਡੈਸਕ 25-05-2026
ਮਜੀਠਾ, 24 ਮਈ (ਜਗਤਾਰ ਸਿੰਘ ਸਹਿਮੀ)-ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਮਜੀਠਾ ਵਿਚ ਵਾਰਡ ਨੰਬਰ 2 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਉੁਸ ਸਮੇਂ ਯਕੀਨੀ ਹੋ ਗਈ ਜਦੋਂ ਸਾਬਕਾ ਕੌਂਸਲਰ ਮੁਖਤਾਰ ਸਿੰਘ ਚਾਟੀ ਆਪਣੇ ਦਰਜਨਾਂ ਸਾਥੀਆਂ ਸਮੇਤ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੱਲਣ ਦਾ ਐਲਾਨ ਕੀਤਾ | ਮੁਖਤਾਰ ਸਿੰਘ ਚਾਟੀ ਨੂੰ ਆਪ ਵਿਚ ਲਿਆਉਣ ਲਈ ਵਾਰਡ ਦੇ ਚੋਣ ਇੰਚਾਰਜ ਸ਼ਿਵਰਾਜ ਸਿੰਘ ਭੀਲੋਵਾਲ ਦਾ ਅਹਿਮ ਯੋਗਦਾਨ ਰਿਹਾ ਹੈ | ਇਸ ਮੌਕੇ ਤੇ ਸਾਬਕਾ ਕੌਂਸਲਰ ਚਾਟੀ ਨੇ ਕਿਹਾ ਕਿ ਉਹ ਤਲਬੀਰ ਸਿੰਘ ਗਿੱਲ ਵਲੋਂ ਹਲਕਾ ਮਜੀਠਾ ਵਿਚ ਕਰਵਾਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿਚ ਸ਼ਾਮਲ ਹੋਏ ਹਨ | ਤਲਬੀਰ ਗਿੱਲ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਏ ਆਗੂਆਂ ਤੇ ਪ੍ਰੀਵਾਰਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿਚ ਆਪ ਸਰਕਾਰ ਵਲੋਂ ਕਰਵਾਏ ਵਿਕਾਸ ਕਾਰਜਾਂ ਕਰਕੇ ਲੋਕ ਆਪ ਨਾਲ ਧੜਾ ਧੜਾ ਜੁੜ ਰਹੇ ਹਨ, ਜਿਸ ਦੀ ਬਦੌਲਤ ਨਗਰ ਕੌਂਸਲ ਦੀਆਂ ਚੋਣਾਂ ਜਿੱਤਣ ਤੋਂ ਬਾਅਦ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਜਿੱਤ ਪ੍ਰ੍ਰਾਪਤ ਕਰਕੇ ਪੰਜਾਬ ਵਿਚ ਦੁਬਾਰਾ ਸਰਕਾਰ ਬਣਾਵੇਗੀ | ਇਸ ਮੌਕੇ ਗਿੱਲ ਨਾਲ ਹਰਭੁਪਿੰਦਰ ਸਿੰਘ ਸ਼ਾਹ, ਸਤਿੰਦਰ ਸਿੰਘ ਸ਼ਾਹ, ਪੰਮਾ ਪ੍ਰਧਾਨ, ਸੁਖਜਿੰਦਰ ਸਿੰਘ ਬਿੱਟੂ ਪ੍ਰਧਾਨ, ਬਲਵਿੰਦਰ ਸਿੰਘ ਮਰੜ੍ਹੀ, ਸ਼ਾਹ ਉਦੇ ਸਿੰਘ, ਮਜੀਠਾ, ਸੋਨੀ ਸਰਪੰਚ ਕੱਥੂਨੰਗਲ, ਲਾਲੀ ਮਜੀਠਾ ਦਿਹਾਤੀ, ਯੋਧਾ ਮਜੀਠਾ | ਜੱਗਾ ਭੰਗਵਾਂ ਸਮੇਤ ਹੋਰ ਵੀ ਬਹੁਤ ਸਾਰੇ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਿਤਾ ਵਿਖੇ ਕਰਵਾਏ ਜਾ ਰਹੇ ਸ਼ਹੀਦੀ ਸਮਾਗਮਾਂ 'ਚ ਸੰਗਤਾਂ ਵੱਧ ਚੜ੍ਹ ਕੇ ਹਾਜ਼ਰੀਆਂ ਭਰਨ-ਬਾਬਾ ਹਰਨਾਮ ਸਿੰਘ ਖ਼ਾਲਸਾ ਅਗਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਪੱਟੀ ਸ਼ਹਿਰ 'ਚ ਚੋਣ ਪ੍ਰਚਾਰ ਕਰਦਿਆਂ 'ਟਰੈਕਟਰ' 'ਤੇ ਮੋਹਰਾਂ ਲ...
Ad Position 24