25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਮਹਿਤਾ ਵਿਖੇ ਕਰਵਾਏ ਜਾ ਰਹੇ ਸ਼ਹੀਦੀ ਸਮਾਗਮਾਂ 'ਚ ਸੰਗਤਾਂ ਵੱਧ ਚੜ੍ਹ ਕੇ ਹਾਜ਼ਰੀਆਂ ਭਰਨ-ਬਾਬਾ ਹਰਨਾਮ ਸਿੰਘ ਖ਼ਾਲਸਾ

Ad Position 21
No active advertisement
ਅਜੀਤ ਡੈਸਕ 25-05-2026
ਟਾਹਲੀ ਸਾਹਿਬ, 24 ਮਈ (ਵਿਨੋਦ ਭੀਲੋਵਾਲ)-ਜੂਨ 1984 ਤੀਸਰਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ 'ਚ 42ਵਾਂ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 6 ਜੂਨ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਜਿਸ ਲੜੀ ਦੇ ਤਹਿਤ ਪਿੰਡ ਸਿਆਲਕਾ ਦੇ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ | ਜਿਸ ਵਿਚ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਗੁਰ-ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸੰਗਤ ਨੂੰ ਅਪੀਲ ਕਰਦਿਆਂ ਆਖਿਆ ਕਿ ਦਮਦਮੀ ਟਕਸਾਲ ਦੇ ਗੁਰਦੁਆਰਾ ਵਿਖੇ 1 ਜੂਨ ਤੋਂ 5 ਜੂਨ ਤੱਕ ਸ਼ਹੀਦੀ ਹਫ਼ਤੇ ਦੌਰਾਨ ਰੋਜ਼ਾਨਾ ਸ਼ਾਮ 4 ਤੋਂ 6 ਵਜੇ ਤੱਕ ਦੀਵਾਨਾਂ ਵਿਚ ਸੰਗਤਾਂ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ | ਸਮਾਗਮ ਦੇ ਅਖ਼ੀਰ 'ਚ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹੈੱਡ ਗ੍ਰੰਥੀ ਭਾਈ ਨਿਸ਼ਾਨ ਸਿੰਘ, ਬਲਵਿੰਦਰ ਸਿੰਘ, ਤੇਗਬੀਰ ਸਿੰਘ ਸਿਆਲਕਾ ਅਤੇ ਹੋਰ ਪ੍ਰਬੰਧਕਾਂ ਨੇ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਦਸਤਾਰ ਤੇ ਸਿਰੋਪਾਓ ਭੇਟ ਕੀਤਾ | ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਜਥੇਦਾਰ ਸੁਖਦੇਵ ਸਿੰਘ, ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ, ਹੈੱਡ ਗ੍ਰੰਥੀ ਗਿਆਨੀ ਗੁਰਦੀਪ ਸਿੰਘ, ਜਥੇਦਾਰ ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ, ਜਥੇਦਾਰ ਬਾਬਾ ਬੋਹੜ ਸਿੰਘ, ਗਿਆਨੀ ਗੁਰਬਾਜ਼ ਸਿੰਘ, ਗਿਆਨੀ ਸਾਹਿਬ ਸਿੰਘ, ਪਿ੍ੰਸੀਪਲ ਹਰਸ਼ਦੀਪ ਸਿੰਘ ਰੰਧਾਵਾ ਤੇ ਡਾਕਟਰ ਅਵਤਾਰ ਸਿੰਘ ਬੁੱਟਰ ਦੋਵੇਂ ਮੈਂਬਰ ਚੀਫ਼ ਖ਼ਾਲਸਾ ਦੀਵਾਨ, ਭਾਈ ਜੁਝਾਰ ਸਿੰਘ, ਭਾਈ ਪ੍ਰਭਜੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਗੁਰਪ੍ਰੀਤ ਸਿੰਘ ਵੈਦ, ਪ੍ਰੋਫ਼ੈਸਰ ਗਿਆਨੀ ਜੋਬਨਜੀਤ ਸਿੰਘ, ਭਾਈ ਨਿਰਮਲ ਸਿੰਘ, ਗਿਆਨੀ ਮੋਹਣ ਸਿੰਘ, ਭਾਈ ਗੁਰਕਿਰਪਾਲ ਸਿੰਘ, ਭਾਈ ਪ੍ਰਕਾਸ਼ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਨਤੀਜਿਆਂ 'ਚ ਵੱਖ-ਵੱਖ ਪੁਜੀਸ਼ਨਾਂ ਕੀਤੀਆਂ ਹਾਸਿਲ <br/> ਅਗਲੀ ਖ਼ਬਰ ਸਾਬਕਾ ਕੌਂਸਲਰ ਮੁਖਤਾਰ ਸਿੰਘ ਚਾਟੀ ਨੇ ਸਾਥੀਆਂ ਸਮੇਤ ਗਿੱਲ ਦੀ ਅਗਵਾਈ 'ਚ ਆਪ ਨਾਲ ਚੱਲਣ ਦਾ ਕੀਤਾ ਪ੍ਰਣ
Ad Position 24