26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੁਲਿਸ ਵਲੋਂ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਕਰਨ ਵਾਲੇ 20 ਲੀਟਰ ਤੇਲ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 25-05-2026
ਅਜਨਾਲਾ, 24 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਟਰਾਂਸਫ਼ਾਰਮਰਾਂ ਵਿਚੋਂ ਤੇਲ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ 20 ਲੀਟਰ ਤੇਲ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ ਜਦਕਿ ਇਨ੍ਹਾਂ ਵਿਅਕਤੀਆਂ ਕੋਲੋਂ ਤੇਲ ਖ਼ਰੀਦਣ ਵਾਲਾ ਟਰੱਕ ਡਰਾਈਵਰ ਫ਼ਰਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ 'ਚ ਤਾਇਨਾਤ ਏ.ਐੱਸ.ਆਈ. ਬਲਦੇਵ ਰਾਜ ਨੇ ਦੱਸਿਆ ਕਿ 17 ਅਪ੍ਰੈਲ ਨੂੰ ਹਰਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਬਿਕਰਾਊਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਸੀ ਕਿ ਅੱਜ ਤੜਕੇ 3 ਵਜੇ ਟਰਾਂਸਫ਼ਾਰਮਰ ਵਿਚੋਂ ਸਪਾਰਕ ਨਿਕਲਣ ਕਰਕੇ ਸਾਡੇ ਘਰ ਦੀ ਬਿਜਲੀ ਬੰਦ ਹੋ ਗਈ ਸੀ ਤੇ ਜਦੋਂ ਮੈਂ ਬਾਹਰ ਜਾ ਕੇ ਟਾਰਚ ਦੀ ਰੌਸ਼ਨੀ ਵਿਚ ਦੇਖਿਆ ਤਾਂ 2 ਮੋਨੇ ਵਿਅਕਤੀ ਟਰਾਂਸਫ਼ਾਰਮਰ ਵਿਚੋਂ ਤੇਲ ਕੱਢ ਰਹੇ ਸਨ ਤੇ ਸਾਨੂੰ ਪਤਾ ਲੱਗਾ ਹੈ ਤੇਲ ਚੋਰੀ ਕਰਨ ਵਾਲੇ ਲਖਬੀਰ ਸਿੰਘ ਪੁੱਤਰ ਸਮਾਉਣ ਸਿੰਘ ਵਾਸੀ ਪਿੰਡ ਬੋਹਲੀਆਂ ਅਤੇ ਭਾਗ ਸਿੰਘ ਉਰਫ਼ ਬਾਗਾ ਵਾਸੀ ਸੈਦਪੁਰ ਖ਼ੁਰਦ ਹਨ ਜਿਨ੍ਹਾਂ ਵਲੋਂ ਟਰਾਂਸਫ਼ਾਰਮਰ ਵਿਚੋਂ ਤੇਲ ਚੋਰੀ ਕਰਕੇ ਸਤਨਾਮ ਸਿੰਘ ਟਰੱਕ ਡਰਾਈਵਰ ਨੂੰ ਵੇਚ ਦਿੱਤਾ ਹੈ | ਏ. ਐੱਸ. ਆਈ. ਬਲਦੇਵ ਰਾਜ ਨੇ ਅੱਗੇ ਦੱਸਿਆ ਕਿ ਉਕਤ ਤਿੰਨਾਂ ਵਿਅਕਤੀਆਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਖ਼ਬਰ ਦੀ ਇਤਲਾਹ ਤੇ ਕੱਲ੍ਹ ਲਖਬੀਰ ਸਿੰਘ ਅਤੇ ਭਾਗ ਸਿੰਘ ਨੂੰ ਗਿ੍ਫ਼ਤਾਰ ਕਰਕੇ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਵਲੋਂ ਦੋਵਾਂ ਨੂੰ ਨਿਆਇਕ ਹਿਰਾਸਤ ਲਈ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਤੇਲ ਖ਼ਰੀਦਣ ਵਾਲੇ ਟਰੱਕ ਡਰਾਇਵਰ ਸਤਨਾਮ ਸਿੰਘ ਦੀ ਭਾਲ ਵਿਚ ਵੀ ਛਾਪੇਮਾਰੀ ਜਾਰੀ ਹੈ, ਜਿਸ ਨੂੰ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਹੀਟ ਵੇਵ ਦੇ ਚਲਦਿਆਂ ਅੱਖਾਂ ਦੇ ਮਰੀਜਾਂ ਦੀ ਗਿਣਤੀ 'ਚ ਤੇਜ਼ੀ ਨਾਲ ਹੋ ਰਿਹਾ ਵਾਧਾ- ਡਾ. ਬਿਕਰਜੀਤ ਸਿੰਘ ਅਗਲੀ ਖ਼ਬਰ ਅਟਾਰੀ ਰੋਡ 'ਤੇ ਕਣਕ ਦੇ ਨਾੜ ਨੂੰ ਲਗਾਈ ਅੱਗ, ਪ੍ਰਸ਼ਾਸਨ ਸੁੱਤਾ ਕੁੰਭਕਰਨ ਦੀ ਨੀਂਦ
Ad Position 24