26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਬਾਜਵਾ ਤੇ ਸੱਚਰ ਨੇ 'ਆਪ' ਸਰਕਾਰ 'ਤੇ ਲਗਾਇਆ ਸੁਰੱਖਿਆ ਵਿਵਸਥਾ ਫੇਲ੍ਹ ਹੋਣ ਦਾ ਇਲਜ਼ਾਮ

Ad Position 21
No active advertisement
ਅਜੀਤ ਡੈਸਕ 25-05-2026
ਮਜੀਠਾ, 24 ਮਈ (ਜਗਤਾਰ ਸਿੰਘ ਸਹਿਮੀ)-ਮਜੀਠਾ ਨਜਦੀਕ ਪੰਜਾਬ ਪੁਲਿਸ ਦੇ ਏ. ਐੱਸ. ਆਈ. ਜੋਗਾ ਸਿੰਘ ਵਾਸੀ ਘਣੀਏਕੇ ਬਾਂਗਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕੀਤੀ ਹੱਤਿਆ 'ਤੇ ਘਟਨਾ ਸਥਾਨ 'ਤੇ ਪੁੱਜੇ ਸੀਨੀਅਰ ਕਾਂਗਰਸੀ ਆਗੂ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਮਜੀਠਾ ਹਲਕੇ ਦੇ ਕਾਂਗਰਸ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਇਸ ਘਟਨਾ ਦੀ ਤਿਖੀ ਨਿਖੇਧੀ ਕੀਤੀ ਹੈ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਵਿਚ ਦਿਨੋਂ ਦਿਨ ਲਾਅ ਐਂਡ ਆਰਡਰ ਦੀ ਸਥਿਤੀ ਵਿਗੜਦੀ ਜਾ ਰਹੀ ਹੈ ਅਤੇ 'ਆਪ' ਸਰਕਾਰ ਇਸ ਮਾਮਲੇ ਵਿਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਬਾਜਵਾ ਨੇ ਕਿਹਾ ਕਿ ਇਸ ਸਰਕਾਰ ਵਿਚ ਲਾਅ ਐਂਡ ਆਰਡਰ ਦਾ ਬੇੜਾ ਗਰਕ ਹੋ ਚੁੱਕਾ ਹੈ | ਇਹ ਸਰਕਾਰ ਜਿੰਨੀ ਛੇਤੀ ਚਲੀ ਜਾਵੇ ਓਨਾ ਚੰਗਾ ਹੈ, ਨਹੀਂ ਤਾਂ ਪੰਜਾਬ ਅੱਗ ਦੀ ਭਠੀ ਵਿਚ ਪੈ ਜਾਵੇਗਾ | ਉਨ੍ਹਾਂ ਘਟਨਾ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰਹੂਮ ਏ. ਐੱਸ. ਆਈ. ਉਨ੍ਹਾਂ ਦੇ ਹਲਕੇ ਦਾ ਬੰਦਾ ਸੀ ਅਤੇ ਪਰਿਵਾਰਕ ਰਿਸ਼ਤੇ ਵੀ ਜੁੜੇ ਹੋਏ ਸਨ | ਉਨ੍ਹਾਂ ਕਿਹਾ, 'ਕੋਈ ਧਮਕੀ ਨਹੀਂ ਸੀ, ਕੋਈ ਪੁਰਾਣੀ ਰੰਜਿਸ਼ ਵੀ ਨਹੀਂ ਸੀ | ਬਾਜਵਾ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਗੈਂਗਸਟਰਾਂ ਤੇ ਨਸ਼ੇ ਦਾ ਖਾਤਮਾ ਕਰਨ ਦਾ ਦਾਅਵਾ ਕਰਦੀ ਹੈ ਤਾਂ ਫਿਰ ਪੁਲਿਸ ਮੁਲਾਜ਼ਮਾਂ 'ਤੇ ਗੋਲੀਆਂ ਕਿਉਂ ਚੱਲ ਰਹੀਆਂ ਹਨ? ਉਨ੍ਹਾਂ ਕਿਹਾ ਕਿ ਲੋਕ ਆਪਣੀ ਜਾਨ ਬਚਾਉਣ ਲਈ ਕਿੱਥੇ ਜਾਣ? ਇਸ ਘਟਨਾ ਨੇ ਇਕ ਵਾਰ ਫਿਰ ਪੰਜਾਬ ਵਿਚ ਵਧਦੀਆਂ ਅਪਰਾਧਿਕ ਗਤੀਵਿਧੀਆਂ ਅਤੇ ਸੁਰੱਖਿਆ ਵਿਵਸਥਾ ਦੀ ਘਾਟ ਉੱਤੇ ਸਵਾਲ ਖੜ੍ਹੇ ਕਰ ਦਿੱਤੇ ਹਨ |
Ad Position 22
No active advertisement
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੀ ਨਵੀਂ ਕਮੇਟੀ ਨੇ ਡਾਇਰੈਕਟਰ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪਾਕਿਸਤਾਨ ਤੋਂ ਹੈਰੋਇਨ, ਅਸਲ੍ਹਾ ਤੇ ਗ੍ਰਨੇਡ ਲਿਆਉਣ ਵਾਲਾ ਵੱਡਾ ਖਾਲੀ ਡਰੋਨ ਪੁਲਿਸ ਹੱਥ ਲੱਗਾ
Ad Position 24