26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਪਿੰਡ ਖੱਬੇ ਰਾਜਪੂਤਾਂ ਵਿਖੇ ਸ਼ਹੀਦੀ ਦੀਵਾਨ ਸਜਾਇਆ

Ad Position 21
No active advertisement
ਅਜੀਤ ਡੈਸਕ 25-05-2026
ਚੌਕ ਮਹਿਤਾ, 24 ਮਈ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਤੀਸਰੇ ਘੱਲੂਘਾਰੇ (ਜੂਨ 1984) ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲੇ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ, ਬਾਬਾ ਠਾਰਾ ਸਿੰਘ ਅਤੇ ਹੋਰ ਸਮੂਹ ਸ਼ਹੀਦ ਸਿੰਘ ਸਿੰਘਣੀਆਂ ਭੁਝੰਗੀਆਂ ਦੀ ਪਵਿੱਤਰ ਯਾਦ ਨੂੰ ਤਾਜਾ ਕਰਨ ਲਈ ਮਾਝੇ ਇਲਾਕੇ ਦੇ ਵੱਖ-ਵੱਖ ਨਗਰਾਂ ਵਿਚ ਰੋਜ਼ਾਨਾ ਚਲਦੇ ਸ਼ਹੀਦੀ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਪਿੰਡ ਖੱਬੇ ਰਾਜਪੂਤਾਂ ਵਿਖੇ ਸ਼ਾਮ ਦੇ ਦੀਵਾਨ ਸਜਾਏ ਗਏ, ਜਿਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਦੀਵਾਨ ਵਿਚ ਜੁੜੀਆਂ ਬੇਅੰਤ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ, ਸ੍ਰੀ ਸੂਰਜ ਪ੍ਰਕਾਸ਼ ਗ੍ਰੰਥ 'ਚੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਕਾਲ ਨਾਲ ਸੰਬੰਧਿਤ ਪਾਵਨ ਇਤਹਾਸ ਦੀ ਲੜੀਵਾਰ ਕਥਾ ਸਰਵਨ ਕਰਵਾਈ | ਇਸ ਸਮੇਂ ਪੋਥੀ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਖ਼ਾਲਸਾ ਨੇ ਨਿਭਾਈ ਅਤੇ ਸਟੇਜ ਦਾ ਸੰਚਾਲਨ ਪਿ੍ੰ. ਗੁਰਦੀਪ ਸਿੰਘ ਰੰਧਾਵਾ ਨੇ ਕੀਤਾ | ਸਮਾਗਮ ਦੌਰਾਨ ਦਮਦਮੀ ਟਕਸਾਲ ਦੇ ਹਜ਼ੂਰੀ ਰਾਗੀ ਭਾਈ ਗੁਰਲਾਲ ਸਿੰਘ ਦੇ ਜਥੇ ਨੇ ਰਸ ਭਿੰਨਾ ਕੀਰਤਨ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਅਖੀਰ ਵਿਚ ਸਾਬਕਾ ਸਰਪੰਚ ਸੰਤੋਖ ਸਿੰਘ ਯੂ. ਐੱਸ. ਏ., ਚੇਅਰਮੈਨ ਲਖਵਿੰਦਰ ਸਿੰਘ ਖ਼ਾਲਸਾ, ਸਾਬਕਾ ਸਰਪੰਚ ਮਨਦੀਪ ਸਿੰਘ ਸੋਨਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਦਲਜੀਤ ਸਿੰਘ 'ਤੇ ਪ੍ਰਧਾਨ ਜੁਗਰਾਜ ਸਿੰਘ ਜੋਗਾ, ਬਾਬਾ ਗੁਰਮੀਤ ਸਿੰਘ ਬਦੋਵਾਲ, ਬਾਪੂ ਸ਼ਿੰਗਾਰਾ ਸਿੰਘ ਬੱਲ, ਗਿਆਨੀ ਰਵਿੰਦਰ ਪਾਲ ਸਿੰਘ, ਭਾਈ ਜਤਿੰਦਰ ਸਿੰਘ ਲੱਧਾ ਮੁੰਡਾ, ਭਾਈ ਤਜਿੰਦਰ ਸਿੰਘ ਲਾਡੀ ਦੇ ਵਲੋਂ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਦੇ ਸਤਿਕਾਰ ਵਿਚ ਦੁਸ਼ਾਲਾ ਤੇ ਸਿਰੋਪਾਓ ਭੇਟ ਕੀਤਾ ਗਿਆ | ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ 31 ਮਈ ਨੂੰ ਇਨ੍ਹਾਂ ਦੀਵਾਨਾਂ ਦੀ ਸਮਾਪਤੀ ਤੋਂ ਬਾਅਦ 1 ਤੋਂ 5 ਜੂਨ ਤੱਕ ਦਮਦਮੀ ਟਕਸਾਲ ਦੇ ਹੈਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼ਹੀਦੀ ਹਫਤੇ ਦੌਰਾਨ ਰੋਜਾਨਾ ਸ਼ਾਮ 4 ਤੋਂ 6 ਵਜੇ ਤੱਕ ਕਥਾ ਕੀਰਤਨ ਦਾ ਨਿਰੰਤਰ ਪ੍ਰਵਾਹ ਚਲੇਗਾ | 6 ਜੂਨ ਨੂੰ 42ਵਾਂ ਮੁੱਖ ਤੇ ਮਹਾਨ ਸ਼ਹੀਦੀ ਸਮਾਗਮ ਮਨਾਇਆ ਜਾਵੇਗਾ, ਜਿਸ ਦੌਰਾਨ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦਾ ਲਾਮਿਸਾਲ ਪੰਥਕ ਇਕੱਠ ਹੋਵੇਗਾ ਜਿਸ ਦੌਰਾਨ ਪ੍ਰਮੁੱਖ ਧਾਰਮਿਕ ਹਸਤੀਆਂ ਤੇ ਸੰਗਤਾਂ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨਗੀਆਂ | ਇਸ ਮੌਕੇ ਜਥੇ, ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ, ਜਥੇ. ਬਾਬਾ ਬੋਹੜ ਸਿੰਘ, ਗਿਆਨੀ ਗੁਰਬਾਜ ਸਿੰਘ, ਗਿਆਨੀ ਸਾਹਿਬ ਸਿੰਘ, ਪਿ੍ੰ. ਹਰਸ਼ਦੀਪ ਸਿੰਘ ਰੰਧਾਵਾ ਤੇ ਡਾ. ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ), ਪਿ੍ੰ: ਜੋਬਨਪ੍ਰੀਤ ਸਿੰਘ, ਗਿਆਨੀ ਮੇਜਰ ਸਿੰਘ, ਭਾਈ ਜੁਝਾਰ ਸਿੰਘ, ਭਾਈ ਪ੍ਰਭਜੀਤ ਸਿੰਘ, ਭਾਈ ਪ੍ਰਕਾਸ਼ ਸਿੰਘ, ਭਾਈ ਨਿਰਮਲ ਸਿੰਘ, ਕੁਲਵਿੰਦਰ ਸਿੰਘ ਰੰਧਾਵਾ, ਬਿਕਰਮਜੀਤ ਸਿੰਘ, ਸਰਪੰਚ ਪਰਮਜੀਤ ਕੌਰ, ਜਥੇ. ਝਿਰਮਲ ਸਿੰਘ ਬਦੋਵਾਲ, ਭਾਈ ਗੁਰਮੀਤ ਸਿੰਘ ਸਦਾ ਰੰਗ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਐੱਨ. ਆਰ. ਆਈ. ਦੇ ਘਰ 'ਤੇ ਚੱਲੀ ਗੋਲੀ ਅਗਲੀ ਖ਼ਬਰ ਮਾਮਲਾ ਪਿੰਡ ਸੁਧਾਰ 'ਚ ਵਿਆਹੁਤਾ ਦੇ ਲੀੜੇ ਪਾੜਨ ਦਾ
Ad Position 24