26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 25-05-2026
ਟਾਹਲੀ ਸਾਹਿਬ, 24 ਮਈ (ਵਿਨੋਦ ਭੀਲੋਵਾਲ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜਿ ਦੇ ਜ਼ਿਲ੍ਹਾ ਆਗੂ ਸੰਦੀਪ ਸਿੰਘ ਦੀ ਅਗਵਾਈ ਤੇ ਬ੍ਰਾਂਚ ਪ੍ਰਧਾਨ ਪਲਵਿੰਦਰ ਸਿੰਘ ਤੇ ਮੁਖਤਾਰ ਸਿੰਘ ਧਰਮੂਚੱਕ ਦੀ ਪ੍ਰਧਾਨਗੀ ਹੇ ਮੀਟਿੰਗ ਟਾਹਲੀ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਰੋਸ ਪ੍ਰਗਟ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਪੇਂਡੂ ਜਲ ਸਪਲਾਈ ਸਕੀਮਾਂ ਤੇ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਮੈਂਟ, ਆਊਟਸੋਰਸ ਠੇਕਾ ਮੁਲਾਜਮਾਂ ਨੂੰ ਪੱਕਿਆ ਕਰਨ ਵਾਲਾ ਵਾਅਦਾ ਪੂਰਾ ਕਰਨ ਦੀ ਬਜਾਏ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਲਾਰਿਆ ਵਿਚ ਰੱਖਿਆ | ਉਨ੍ਹਾਂ ਕਿਹਾ ਕਿ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਆਗੂਆਂ ਦੀ ਮੀਟਿੰਗ 19 ਮਈ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਤੈਅ ਹੋਈ ਸੀ, ਜਿਸ ਵਿਚ ਈ.ਪੀ.ਐੱਫ., ਈ. ਐੱਸ.ਆਈ.ਸੀ. ਸਮੇਤ ਤਮਾਮ ਸਹੂਲਤਾਂ ਦੇਣ ਵਾਲੀ ਪਾਲਸੀ ਅਧੀਨ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦਾ ਪੱਕਾ ਰੁਜਗਾਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਾਅਦਾ ਕੀਤਾ ਸੀ, ਪਰ 18 ਮਈ ਨੂੰ ਚੋਣਾਂ ਦਾ ਬਹਾਨਾ ਬਣਾ ਕੇ ਇਹ ਮੀਟਿੰਗ ਰੱਦ ਕਰ ਦਿੱਤੀ ਗਈ, ਜਿਸ ਕਰਕੇ ਕੱਚੇ ਮੁਲਾਜ਼ਮਾ ਵਲੋਂ ਸੰਘਰਸ਼ ਦਾ ਰਸਤਾ ਅਪਣਾ ਕੇ ਇਹ ਫ਼ੈਸਲਾ ਲਿਆ ਗਿਆ ਹੇੈ ਕਿ ਜਲ ਸਪਲਾਈ ਯੂਨੀਅਨ ਪੰਜਾਬ ਵਲੋਂ 28 ਮਈ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੀ ਕੋਠੀ ਅਤੇ ਵਿਭਾਗ ਦੇ ਹੈਡ ਆਫਿਸ ਪਟਿਆਲਾ ਦਾ ਘਿਰਾਓ ਕਰਕੇ ਵਰਕਰਾਂ ਵਲੋਂ ਉਸ ਸਮੇਂ ਤੱਕ ਧਰਨਾ ਲਗਾਇਆ ਜਾਵੇਗਾ ਜਦੋਂ ਤੱਕ ਕੱਚੇ ਮੁਲਾਜ਼ਮਾ ਨੂੰ ਰੈਗੂਲਰ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਪੱਕਿਆ ਨਹੀਂ ਕੀਤਾ ਜਾਦਾਂ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਡਿਊਟੀ ਤੋਂ ਗੈਰ-ਹਾਜ਼ਰ ਅਧਿਆਪਕਾਂ 'ਤੇ ਨਗਰ ਨਿਗਮ ਦਾ ਵੱਡਾ ਡੰਡਾ <br/> ਅਗਲੀ ਖ਼ਬਰ ਕੁਸ਼ਤੀ ਮੁਕਾਬਲਿਆਂ 'ਚ ਪ੍ਰਭ ਭਲਵਾਨ ਨੇ ਜਿੱਤਿਆ ਚਾਂਦੀ ਦਾ ਤਗਮਾ
Ad Position 24