25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ 'ਚ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ <br/>

Ad Position 21
No active advertisement
ਅਜੀਤ ਡੈਸਕ 26-05-2026
ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ ਮੈਬਰਾਂ ਦੀਆਂ ਆਮ ਚੋਣਾਂ ਦੀ ਵੋਟਾਂ ਦੀ ਗਿਣਤੀ ਵਾਲੇ ਸਥਾਨ ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਹਾਈ ਸਕੂਲ (ਲੜਕੇ) ਕੈਰੋਂ ਅਤੇ ਸਰਕਾਰੀ ਬਹੁ ਤਕਨੀਕੀ ਕਾਲਜ (ਪੀ.ਟੀ.ਯੂ. ਬਿਲਡਿੰਗ), ਭਿੱਖੀਵਿੰਡ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿਚ ਮਿਤੀ 26 ਮਈ 2026 ਤੋਂ ਮਿਤੀ 29 ਮਈ 2026 (ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ) 5 (ਪੰਜ) ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਗਤੀਵਿਧੀਆਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਭਾਰਤੀ ਨਿਆਂ ਸਹਿੰਤਾ 2023 ਦੀ ਧਾਰਾ 223 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ | ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਪੱਤਰ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ ਮੈਂਬਰਾਂ ਦੀਆਂ ਆਮ ਚੋਣਾਂ ਮਿਤੀ 26 ਮਈ 2026 (ਮੰਗਲਵਾਰ) ਹੋਣ ਜਾ ਰਹੀਆਂ ਹਨ, ਜਿਨ੍ਹਾਂ ਦਾ ਨਤੀਜਾ ਮਿਤੀ 29 ਮਈ 2026 (ਸ਼ੁੱਕਰਵਾਰ) ਨੂੰ ਘੋਸ਼ਿਤ ਕੀਤਾ ਜਾਵੇਗਾ | ਇਨ੍ਹਾਂ ਚੋਣਾਂ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਲੋਕ ਹਿੱਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੋਟਾਂ ਦੀ ਗਿਣਤੀ ਵਾਲੇ ਸਥਾਨਾਂ ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਹਾਈ ਸਕੂਲ (ਲੜਕੇ) ਕੈਰੋਂ ਅਤੇ ਸਰਕਾਰੀ ਬਹੁ ਤਕਨੀਕੀ ਕਾਲਜ (ਪੀ.ਟੀ.ਯੂ. ਬਿਲਡਿੰਗ) ਭਿੱਖੀਵਿੰਡ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ | ਇਹ ਹੁਕਮ ਮਿਤੀ 26 ਮਈ 2026 ਤੋਂ ਮਿਤੀ 29 ਮਈ 2026 (ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ) ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਸਾਹਿਬ ਦੇ ਸਨਅਤੀ ਕੰਪਲੈਕਸ 'ਚ ਲੁਟੇਰੇ ਲੇਬਰ ਤੋਂ ਕਰ ਰਹੇ ਲੁੱਟਾਂ ਖੋਹਾਂ- ਭਰੋਵਾਲ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਐਕਟਿਵਾ ਸਵਾਰ ਦੀ ਮੌਤ
Ad Position 24