25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

51 ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ 'ਤੇ ਪੁੱਜੀਆਂ <br/>

Ad Position 21
No active advertisement
ਅਜੀਤ ਡੈਸਕ 26-05-2026
ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ 26 ਮਈ ਨੂੰ ਪੈਣ ਜਾ ਰਹੀਆਂ ਵੋਟਾਂ ਲਈ 51 ਪੋਲਿੰਗ ਪਾਰਟੀਆਂ ਡਿਸਪੈਚ ਸੈਂਟਰਾਂ ਤੋਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ਵਿਚ ਪੁੱਜ ਗਈਆਂ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਦੱਸਿਆ ਕਿ ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਪੋਲਿੰਗ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 51 ਪੋਲਿੰਗ ਪਾਰਟੀਆਂ ਗਠਿਤ ਕੀਤੀਆਂ ਗਈਆਂ ਹਨ, ਜਿਨਾਂ ਵਿਚ ਨਗਰ ਕੌਂਸਲ ਪੱਟੀ ਲਈ 38 ਅਤੇ ਨਗਰ ਪੰਚਾਇਤ ਭਿੱਖੀ ਵਿੰਡ ਲਈ 13 ਪੋਲਿੰਗ ਪਾਰਟੀਆਂ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਹਰੇਕ ਪੋਲਿੰਗ ਪਾਰਟੀ ਵਿਚ ਇਕ ਪੀ.ਆਰ.ਓ., ਇਕ ਏ.ਪੀ.ਆਰ.ਓ. ਅਤੇ 3 ਪੀ.ਓ. ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ਼ ਨੂੰ ਚੋਣ ਪ੍ਰਕਿਰਿਆ ਸੰਬੰਧੀ ਵਿਸਥਾਰਪੂਰਵਕ ਸਿਖ਼ਲਾਈ ਪ੍ਰਦਾਨ ਕੀਤੀ ਗਈ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ 127 ਉਮੀਦਵਾਰ ਚੋਣ ਲੜ ਰਹੇ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਪੱਟੀ ਦੇ 19 ਵਾਰਡਾਂ ਲਈ 74 ਉਮੀਦਵਾਰ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ 13 ਵਾਰਡਾਂ ਲਈ 53 ਉਮੀਦਵਾਰ ਮੈਦਾਨ ਵਿਚ ਹਨ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਬੂਥ 'ਤੇ ਵੀਡੀਓਗ੍ਰਾਫੀ ਦੇ ਇੰਤਜ਼ਾਮ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਵੋਟਰਾਂ ਤੋਂ ਬਿਨਾਂ ਕਿਸੇ ਨੂੰ ਵੀ ਪੋਲਿੰਗ ਬੂਥ ਦੇ ਨੇੜੇ੍ਹ ਨਹੀਂ ਜਾਣ ਦਿੱਤਾ ਜਾਵੇਗਾ | ਉਨ੍ਹਾਂ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਵੋਟਾਂ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ ਲਈ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਵੋਟਰ ਫੋਟੋ ਸ਼ਨਾਖਤੀ ਕਾਰਡ ਤੋਂ ਇਲਾਵਾ 15 ਹੋਰ ਬਦਲਵੇਂ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਵੋਟਰ ਫੋਟੋ ਸ਼ਨਾਖਤੀ ਕਾਰਡ ਨਹੀਂ ਹੈ, ਪਰ ਵਾਰਡ ਵਾਈਜ਼ ਵੋਟਰ ਸੂਚੀ ਵਿਚ ਨਾਮ ਦਰਜ ਹੈ, ਉਹ ਬਦਲਵੇਂ ਦਸਤਾਵੇਜ਼ ਦਿਖਾ ਕੇ ਵੋਟ ਪਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦਸਤਾਵੇਜ਼ਾਂ ਵਿਚ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੰਸ, ਪੈਨ ਕਾਰਡ ਸਮੇਤ ਫੋਟੋ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ, ਨੀਲਾ ਕਾਰਡ, ਹਥਿਆਰ ਲਾਇਸੰਸ ਸਮੇਤ ਫੋਟੋ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋ, ਫਰੀਡਮ ਫਾਈਟਰ ਪਛਾਣ ਕਾਰਡ ਸਮੇਤ ਫੋਟੋ, ਕਿਸੇ ਵੀ ਬੈਂਕ, ਡਾਕਖਾਨੇ ਵਲੋਂ ਜਾਰੀ ਪਾਸ ਬੁੱਕ ਫੋਟੋ ਸਮੇਤ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਇਨਸ਼ੋਰੈਂਸ ਸਮਾਰਟ ਕਾਰਡ, ਐੱਮ. ਪੀਜ਼ ਅਤੇ ਐੱਮ.ਐੱਲ.ਏਜ਼ ਨੂੰ ਜਾਰੀ ਦਫ਼ਤਰੀ ਪਛਾਣ ਕਾਰਡ, ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵਲੋਂ ਜਾਰੀ ਯੂ.ਡੀ.ਆਈ.ਡੀ. ਕਾਰਡ, ਕੇਂਦਰੀ, ਰਾਜ ਸਰਕਾਰ, ਪੀ.ਐੱਸ.ਯੂਜ਼., ਪਬਲਿਕ ਲਿਮਟਿਡ ਕੰਪਨੀਆਂ ਵਲੋਂ ਕਰਮਚਾਰੀਆਂ ਨੂੰ ਜਾਰੀ ਸਰਵਿਸ ਪਛਾਣ ਕਾਰਡ ਸਮੇਤ ਫ਼ੋਟੋ ਅਤੇ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਨੂੰ ਜਾਰੀ ਫੋਟੋ ਪਹਿਚਾਣ ਕਾਰਡ ਸ਼ਾਮਲ ਹਨ | ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਇਸ ਦੌਰਾਨ ਦੱਸਿਆ ਕਿ ਚੋਣਾਂ ਨੂੰ ਲੈ ਕੇ ਤਰਨ ਤਾਰਨ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ, ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਇਸ ਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੋਲਿੰਗ ਬੂਥਾਂ 'ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਸ਼ੱਕੀ ਗਤੀਵਿਧੀ, ਝਗੜੇ, ਗੈਰ-ਕਾਨੂੰਨੀ ਕਾਰਵਾਈ ਜਾਂ ਕਾਨੂੰਨ ਦੀ ਉਲੰਘਣਾ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਵੋਟਰਾਂ ਨੂੰ ਨਿਡਰ ਹੋ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦੀ ਅਪੀਲ ਵੀ ਕੀਤੀ | ਇਸੇ ਦੌਰਾਨ ਅੱਜ ਚੋਣ ਅਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਪੋਲਿੰਗ ਬੂਥਾਂ, ਸਟਰੌਂਗ ਰੂਮਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਪੋਲਿੰਗ ਪਾਰਟੀਆਂ ਦੀ ਰਵਾਨਗੀ ਮੌਕੇ ਵੀ ਉਹ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਬੀਬੀ ਰਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਮੁੰਡਾਪਿੰਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਗੋਇੰਦਵਾਲ ਸਾਹਿਬ ਦੇ ਸਨਅਤੀ ਕੰਪਲੈਕਸ 'ਚ ਲੁਟੇਰੇ ਲੇਬਰ ਤੋਂ ਕਰ ਰਹੇ ਲੁੱਟਾਂ ਖੋਹਾਂ- ਭਰੋਵਾਲ <br/>
Ad Position 24