25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬੀਬੀ ਰਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਮੁੰਡਾਪਿੰਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 26-05-2026
ਚੋਹਲਾ ਸਾਹਿਬ, 25 ਮਈ (ਬਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਮੁੰਡਾ ਪਿੰਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਮੀਟਿੰਗ ਜਥੇ. ਗੁਰਬਚਨ ਸਿੰਘ ਕਰਮੂੰਵਾਲਾ ਦੀ ਅਗਵਾਈ ਹੇਠ ਸਾਬਕਾ ਮੈਂਬਰ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਖਹਿਰਾ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਉਚੇਚੇ ਤੌਰ 'ਤੇ ਪਹੁੰਚੇ, ਜਿਨ੍ਹਾਂ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ | ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਖਹਿਰਾ ਵਲੋਂ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਸਾਰੇ ਗਿਲੇ ਸ਼ਿਕਵੇ ਭੁਲਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰੀਏ, ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਸਕੀਏ ਅਤੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈਏ, ਤਾਂ ਜੋ ਪੰਜਾਬ ਦਾ ਵਿਕਾਸ ਕਰਵਾਇਆ ਜਾ ਸਕੇ | ਉਨ੍ਹਾਂ ਜਥੇ. ਗੁਰਬਚਨ ਸਿੰਘ ਕਰਮੂੰਵਾਲਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਇਸ ਇਲਾਕੇ ਦੇ ਕਈ ਪਿੰਡਾਂ ਵਿਚ ਪਹੁੰਚ ਕੇ ਅਕਾਲੀ ਦਲ ਦੇ ਵਰਕਰਾਂ ਦੀਆਂ ਮੀਟਿੰਗਾਂ ਕਰਾਉਣ ਵਿਚ ਸਹਿਯੋਗ ਦਿੱਤਾ | ਇਸ ਮੌਕੇ ਜਥੇ. ਕਰਮੰੂਵਾਲਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਪੰਜਾਬ ਵਿਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਕਾਨੂੰਨ ਵਿਵਸਥਾ ਦਾ ਜੋ ਹਾਲ ਹੈ ਉਹ ਸਾਰਿਆਂ ਦੇ ਸਾਹਮਣੇ ਹੈ, ਜੇ ਨਸ਼ਿਆਂ ਦੀ ਗੱਲ ਕਰੀਏ ਤਾਂ ਨਸ਼ਿਆਂ ਦੀ ਵਿਕਰੀ ਸ਼ਰੇਆਮ ਹੋ ਰਹੀ, ਕਾਰੋਬਾਰੀਆਂ ਤੋਂ ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਲੁੱਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਇਹ ਸਰਕਾਰ ਵਲੋਂ ਕੋਈ ਅਜਿਹੇ ਕਦਮ ਨਹੀਂ ਚੁੱਕੇ ਜਾ ਰਹੇ, ਜਿਸ ਨਾਲ ਇਸ ਵਰਤਾਰੇ ਨੂੰ ਠੱਲ੍ਹ ਪਾਈ ਜਾ ਸਕੇ | ਉਨ੍ਹਾਂ ਕਿਹਾ ਕਿ ਲੋਕ ਬੜੀ ਬੇਸਬਰੀ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਅਤੇ ਇਹ ਸਰਕਾਰ ਨੂੰ ਚੱਲਦਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਧੜੇਬਾਜ਼ੀਆਂ ਤੋਂ ਉੱਪਰ ਉੱਠ ਕੇ ਇਕ ਪਲੇਟਫਾਰਮ ਤੇ ਇਕੱਠੇ ਹੋਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ | ਇਸ ਮੌਕੇ ਦਇਆ ਸਿੰਘ ਨਿੱਕਾ ਚੋਹਲਾ, ਮਨਜੀਤ ਸਿੰਘ ਪੱਖੋਪੁਰ, ਦਲੇਰ ਸਿੰਘ ਮੈਂਬਰ ਬਲਾਕ ਸੰਮਤੀ ਕਰਮੂਵਾਲਾ, ਸਿਕੰਦਰ ਸਿੰਘ ਵਰਾਣਾ, ਮਨਜਿੰਦਰ ਸਿੰਘ ਲਾਟੀ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਤਰਨ ਤਾਰਨ, ਗੁਰਦੀਪ ਸਿੰਘ ਮੈਂਬਰ ਬਲਾਕ ਸੰਮਤੀ, ਲਾਲ ਸਿੰਘ, ਰਘਬੀਰ ਸਿੰਘ, ਵਿਸ਼ਾਲ ਸਿੰਘ ਮਨੀਮ ਤੇ ਭੁਪਿੰਦਰ ਸਿੰਘ ਸਰਹਾਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਵਾਲਿਆਂ ਨੰੂ ਗਿ੍ਫ਼ਤਾਰ ਕਰਨ ਦੀ ਮੰਗ <br/> ਅਗਲੀ ਖ਼ਬਰ 51 ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ 'ਤੇ ਪੁੱਜੀਆਂ <br/>
Ad Position 24