26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ 'ਚ ਬੂਥ ਪੱਧਰ 'ਤੇ ਕਮੇਟੀਆਂ ਦਾ ਕੀਤਾ ਜਾ ਰਿਹਾ ਗਠਨ- ਔਲਖ, ਲਾਹੌਰੀਆ <br/>

Ad Position 21
No active advertisement
ਅਜੀਤ ਡੈਸਕ 26-05-2026
ਗੋਇੰਦਵਾਲ ਸਾਹਿਬ, 25 ਮਈ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ ਨੇ ਸਥਾਨਿਕ ਪੱਧਰ 'ਤੇ ਸਰਕਲ ਗੋਇੰਦਵਾਲ ਸਾਹਿਬ ਦੇ ਸਰਗਰਮ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣ ਅਤੇ ਪਾਰਟੀ ਨੂੰ ਬੂਥ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਖਹਿਰਾ ਅਤੇ ਸੀਨੀਅਰ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਮੌਕੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਪੱਧਰ 'ਤੇ 11-11 ਮੈਂਬਰੀ ਕਮੇਟੀਆਂ ਤਿਆਰ ਕੀਤੀਆਂ ਜਾਣ ਤਾਂ ਜੋ ਆ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ | ਪਾਰਟੀ ਨੂੰ ਮਜ਼ਬੂਤ ਕਰਨ ਲਈ ਕਮੇਟੀਆਂ ਵਿਚ ਟਕਸਾਲੀ ਆਗੂ, ਇਮਾਨਦਾਰ, ਸਰਗਰਮ ਅਤੇ ਜਿੰਮੇਵਾਰ ਵਰਕਰਾਂ ਨੂੰ ਸ਼ਾਮਿਲ ਕੀਤਾ ਜਾਵੇ ਤਾਂ ਪੰਜਾਬ ਵਿਚਲੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਝੂਠੀ ਬਿਆਨਬਾਜ਼ੀ ਦਾ ਸਾਹਮਣਾ ਕੀਤਾ ਜਾ ਸਕੇ | ਸੂਬੇ ਵਿਚਲੀ ਸਰਕਾਰ ਨੂੰ ਸਬਕ ਸਿਖਾਉਣ ਲਈ ਪੰਜਾਬ ਦੇ ਲੋਕ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਇਸ ਮੌਕੇ ਸਾਬਕਾ ਮੈਨੇਜਰ ਦਵਿੰਦਰ ਸਿੰਘ, ਡਾ. ਮੱਸਾ ਸਿੰਘ, ਸੁਖਬੀਰ ਸਿੰਘ ਲੋਧੀ, ਯੂਥ ਆਗੂ ਸਰਵਣ ਸਿੰਘ ਸੰਮਾ ਲਾਹੌਰੀਆ, ਸਾਬਕਾ ਏ.ਐਸ.ਆਈ. ਮੋਹਨ ਸਿਘ ਰਾਠੌਰ, ਰਜਿੰਦਰ ਸਿੰਘ ਫੌਜੀ, ਬਲਕਾਰ ਸਿੰਘ ਬਾਰਾ, ਜਥੇਦਾਰ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਝੁੰਡਾਂ ਦੇ ਰੂਪ 'ਚ ਸੜਕਾਂ 'ਤੇ ਘੁੰਮਦੇ ਗੁੱਜਰਾਂ ਦੇ ਡੰਗਰ ਬਣੇ ਰਾਹਗੀਰਾਂ ਦੀ ਜਾਨ ਦਾ ਖੌਅ <br/> ਅਗਲੀ ਖ਼ਬਰ ਪਿੰਡ ਗੋਪਾਲਾ 'ਚ ਦਰਜਨਾਂ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਨਕਾਰਦੇ ਹੋਏ ਕਾਂਗਰਸ 'ਚ ਹੋਏ ਸ਼ਾਮਿਲ <br/>
Ad Position 24