26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 26-05-2026
ਭਿੱਖੀਵਿੰਡ, 25 ਮਈ (ਬੌਬੀ)-ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ਿਲ੍ਹਾ ਤੇ ਰਾਜ ਪੱਧਰ ਦੀਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਮਾਪਿਆਂ ਅਤੇ ਸਮੂਹ ਇਲਾਕੇ ਦਾ ਨਾਂਅ ਮਾਣ ਨਾਲ ਉੱਚਾ ਕੀਤਾ | ਇਸ ਮੌਕੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਸਰਟੀਫਿਕੇਟ ਜੇਤੂ ਖਿਡਾਰੀਆਂ ਨੂੰ ਭੇਟ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ | ਸਕੂਲ ਦੀ ਚੇਅਰਪਰਸਨ ਮੈਡਮ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਅਸੀਸਾਂ ਦਿੰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਟੁੱਟ ਹਿੱਸਾ ਹਨ | ਖੇਡਾਂ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਸਗੋਂ ਬੱਚਿਆਂ ਦੇ ਸਮਾਜਿਕ, ਜਜ਼ਬਾਤੀ, ਮਾਨਸਿਕ ਤੇ ਨੈਤਿਕ ਵਿਕਾਸ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਬੱਚਿਆਂ ਵਿਚ ਅਨੁਸ਼ਾਸਨ, ਸਹਿਯੋਗ ਦੀ ਭਾਵਨਾ, ਟੀਮ ਵਰਕ, ਧੀਰਜ ਅਤੇ ਆਤਮਵਿਸ਼ਵਾਸ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ, ਜੋ ਉਨ੍ਹਾਂ ਨੂੰ ਜੀਵਨ ਦੀ ਹਰ ਪ੍ਰੀਖਿਆ ਵਿਚ ਕਾਮਯਾਬ ਬਣਾਉਂਦੇ ਹਨ | ਮੈਡਮ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਮਿਹਨਤ, ਲਗਨ ਅਤੇ ਦਿ੍ੜ੍ਹ ਇਰਾਦੇ ਨਾਲ ਅੱਗੇ ਵਧਦੇ ਰਹਿਣ ਅਤੇ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਨਵੀਆਂ ਉੱਚਾਈਆਂ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ ਤੇ ਪੰਜਾਬ ਦਾ ਨਾਂਅ ਰੌਸ਼ਨ ਕਰਦੇ ਰਹਿਣ |

Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਕੱਢਿਆ ਤੇਲ- ਲਾਹੌਰੀਆ <br/>
Ad Position 24