26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 26-05-2026
ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਚਾਰ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿ੍ਤੀ ਸ਼ਿਕਾਇਤ ਕੀਤੀ ਕਿ 24 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਲਵਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਫੇਰੂਮਮਨ, ਮਨੋਜ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਡੁਗਰੀ ਰਾਜਪੂਤ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 4 ਟੱਚ ਮੋਬਾਈਲ ਫ਼ੋਨ ਸਮੇਤ ਇਕ ਸਿੰਮ ਬਰਾਮਦ ਹੋਈ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 23 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜਗਜੀਤ ਸਿੰਘ ਪੁੱਤਰ ਪ੍ਰਨਾਣ ਸਿੰਹ ਵਾਸੀ ਨੂਰੇਵਾਲ, ਰਾਜਵੀਰ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਬਲਵਾਰ ਅਜਨਾਲਾ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 2 ਟੱਚ ਮੋਬਾਈਲ ਫ਼ੋਨ ਬਰਾਮਦ ਹੋਏ ਹਨ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹਜ਼ਰਤ ਪੰਜ ਪੀਰ ਦਰਬਾਰ ਦਾ ਜੋੜ ਮੇਲਾ 4 ਤੋਂ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ 'ਚ ਮਾਰੀਆਂ ਮੱਲਾਂ <br/>
Ad Position 24