27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਠੇਕਾ ਮੁਲਾਜ਼ਮਾਂ ਵਲੋਂ 28 ਤੋਂ ਮੋਰਚੇ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 26-05-2026
ਤਰਨ ਤਾਰਨ, 25 ਮਈ (ਇਕਬਾਲ ਸਿੰਘ ਸੋਢੀ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰਦਿਆਂ 28 ਮਈ 2026 ਤੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੀ ਕੋਠੀ ਅਤੇ ਵਿਭਾਗ ਦੇ ਮੁੱਖ ਦਫਤਰ ਪਟਿਆਲਾ ਅੱਗੇ ਲਗਾਤਾਰ ਮੋਰਚਾ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਮੋਰਚੇ ਵਿਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਿਲ ਹੋਣਗੇ | ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ ਇਕ ਮਹੱਤਵਪੂਰਨ ਮੀਟਿੰਗ ਦੌਰਾਨ ਸੂਬਾ ਆਗੂ ਗੁਰਵਿੰਦਰ ਸਿੰਘ ਬਾਠ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਦਬੁਰਜੀ, ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਵਿਰਕ, ਜ਼ਿਲ੍ਹਾ ਆਗੂ ਦਿਲਬਾਗ ਸਿੰਘ ਕੰਗ, ਹਰਨੰਦ ਸਿੰਘ, ਗੁਰਵਿੰਦਰ ਸਿੰਘ ਅਤੇ ਗੁਰਜੀਤ ਸਿੰਘ ਨੇ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਉੱਤੇ ਠੇਕਾ ਮੁਲਾਜ਼ਮਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦੇ ਦੋਸ਼ ਲਗਾਏ | ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਵਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ | ਉਨ੍ਹਾਂ ਦੱਸਿਆ ਕਿ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 19 ਮਈ 2026 ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਤੈਅ ਹੋਈ ਸੀ, ਜਿਸ ਵਿਚ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਈ.ਪੀ.ਐਫ., ਈ.ਐਸ.ਆਈ.ਸੀ. ਸਮੇਤ ਤਮਾਮ ਸਹੂਲਤਾਂ ਦੇ ਕੇ ਪੱਕੇ ਰੁਜ਼ਗਾਰ ਲਈ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ 18 ਮਈ ਨੂੰ ਚੋਣਾਂ ਦਾ ਹਵਾਲਾ ਦੇ ਕੇ ਮੀਟਿੰਗ ਰੱਦ ਕਰ ਦਿੱਤੀ ਗਈ, ਜਿਸ ਕਾਰਨ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਵਾਲੀਬਾਲ ਖਿਡਾਰੀ ਰਣਜੀਤ ਸਿੰਘ ਨੂੰ ਮਹਾਰਾਜਾ ਰਣਜੀਤ ਐਵਾਰਡ ਮਿਲਣ 'ਤੇ ਬਾਬਾ ਬੁੱਢਾ ਕਾਲਜ ਤੇ ਵਾਲੀਬਾਲ ਐਸੋਸੀਏਸ਼ਨ ਨੇ... ਅਗਲੀ ਖ਼ਬਰ 15 ਬਦਲਵੇਂ ਦਸਤਾਵੇਜ਼ ਵੋਟਰ ਆਈ. ਡੀ. ਕਾਰਡ ਦੀ ਗੈਰ-ਮੌਜੂਦਗੀ ਵਿਚ ਵੋਟ ਪਾਉਣ ਲਈ ਯੋਗ-ਡੀ. ਸੀ.
Ad Position 24