27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ ਦੌਰਾਨ ਅਮਨ-ਸ਼ਾਂਤੀ ਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ <br/>

Ad Position 21
No active advertisement
ਅਜੀਤ ਡੈਸਕ 26-05-2026
ਪੱਟੀ, 25 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ ਹੋ ਰਹੀਆਂ ਚੋਣਾਂ ਸੰਬੰਧੀ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੱਟੀ ਸ਼ਹਿਰ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ ਅਤੇ ਅਮਨ-ਸ਼ਾਂਤੀ ਕਾਇਮ ਰੱਖਦਿਆਂ ਆਪਣੀ ਆਪਣੀ ਵੋਟ ਦਾ ਅਧਿਕਾਰ ਜ਼ਰੂਰ ਇਸਤੇਮਾਲ ਕਰਨ | ਉਨ੍ਹਾਂ ਕਿਹਾ ਕਿ ਚੋਣਾਂ ਲੋਕਤੰਤਰ ਦਾ ਤਿਓਹਾਰ ਹੁੰਦੀਆਂ ਹਨ ਅਤੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨੀ ਚਾਹੀਦੀ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਿਆਸੀ ਵੱਖਰਿਆਂ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਈ ਰੱਖਣ ਦੀ ਅਪੀਲ ਵੀ ਕੀਤੀ | ਇਸ ਮੌਕੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਐਸ.ਡੀ.ਐਮ. ਪੱਟੀ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਨਾਮਜ਼ਦਗੀਆਂ ਦੌਰਾਨ ਪ੍ਰਸ਼ਾਸਨ ਵਲੋਂ ਪਾਰਦਰਸ਼ਿਤਾ ਅਤੇ ਨਿਰਪੱਖਤਾ ਦਿਖਾਈ ਗਈ ਸੀ, ਉਸੇ ਤਰ੍ਹਾਂ ਵੋਟਿੰਗ ਦੀ ਪ੍ਰਕਿਰਿਆ ਵੀ ਅਮਨ ਅਤੇ ਸ਼ਾਂਤੀ ਨਾਲ ਨੇਪਰੇ ਚਾੜੀ ਜਾਵੇ, ਤਾਂ ਜੋ ਸ਼ਹਿਰ ਦਾ ਆਪਸੀ ਭਾਈਚਾਰਾ ਬਣਿਆ ਰਹੇ | ਉਨ੍ਹਾਂ ਆਸ ਪ੍ਰਗਟਾਈ ਕਿ ਪੱਟੀ ਦੇ ਲੋਕ ਲੋਕਤੰਤਰਿਕ ਪਰੰਪਰਾਵਾਂ ਨੂੰ ਮਜ਼ਬੂਤ ਕਰਦਿਆਂ ਸ਼ਾਂਤਮਈ ਢੰਗ ਨਾਲ ਚੋਣ ਪ੍ਰਕਿਰਿਆ ਵਿਚ ਆਪਣਾ ਯੋਗਦਾਨ ਪਾਉਣਗੇ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਖੇਤੀਬਾੜੀ ਅਧਿਕਾਰੀਆਂ ਖੇਤ ਦਾ ਕੀਤਾ ਨਿਰੀਖਣ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਵਿਅਕਤੀ ਨਾਲ ਕੁੱਟਮਾਰ
Ad Position 24