ਪੱਟੀ, 25 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ ਅੱਜ ਹੋ ਰਹੀਆਂ ਚੋਣਾਂ ਸੰਬੰਧੀ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਮਨ ਸ਼ਾਂਤੀ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਤਕਰਾਰਬਾਜ਼ੀ ਤੋਂ ਦੂਰ ਰਹਿਣ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਵੋਟਰ ਦੀ ਵੋਟ ਮਹੱਤਵਪੂਰਨ ਹੁੰਦੀ ਹੈ ਅਤੇ ਸਾਰੇ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਆਪਸੀ ਭਾਈਚਾਰਾ ਅਤੇ ਸਾਂਝ ਬਣਾਈ ਰੱਖਣ ਦੀ ਵੀ ਅਪੀਲ ਕੀਤੀ | ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਨਾਮਜ਼ਦਗੀ ਦੌਰਾਨ ਪ੍ਰਸ਼ਾਸਨ ਵਲੋਂ ਪਾਰਦਰਸ਼ੀ ਢੰਗ ਨਾਲ ਕਾਰਵਾਈ ਕੀਤੀ ਗਈ, ਉਸੇ ਤਰ੍ਹਾਂ ਅੱਜ ਵੋਟਿੰਗ ਦੌਰਾਨ ਵੀ ਅਧਿਕਾਰੀ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ | ਉਨ੍ਹਾਂ ਅੰਤ ਵਿਚ ਸਮੂਹ ਸ਼ਹਿਰ ਨਿਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਮਤ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ |