27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਪੱਟੀ ਚੋਣਾਂ : 74 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ, 2027 ਵਿਧਾਨ ਸਭਾ ਚੋਣਾਂ ਦਾ ਵੀ ਮਿਲੇਗਾ ਸੰਕੇਤ <br/>

Ad Position 21
No active advertisement
ਅਜੀਤ ਡੈਸਕ 26-05-2026
ਪੱਟੀ, 25 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ ਅੱਜ ਹੋ ਰਹੀਆਂ ਚੋਣਾਂ ਵਿਚ ਜਿੱਥੇ 19 ਵਾਰਡਾਂ ਤੋਂ ਮੈਦਾਨ ਵਿਚ ਉਤਰੇ 74 ਉਮੀਦਵਾਰਾਂ ਦੇ ਰਾਜਨੀਤਿਕ ਭਵਿੱਖ ਦਾ ਫੈਸਲਾ ਹੋਵੇਗਾ, ਉੱਥੇ ਹੀ ਇਹ ਚੋਣਾਂ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੀ ਇਕ ਵੱਡਾ ਸਿਆਸੀ ਸੰਕੇਤ ਮੰਨੀਆਂ ਜਾ ਰਹੀਆਂ ਹਨ | ਸ਼ਹਿਰ ਦੇ ਕਰੀਬ 35 ਹਜ਼ਾਰ ਵੋਟਰ ਅੱਜ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਇਹ ਤੈਅ ਕਰਨਗੇ ਕਿ ਆਉਣ ਵਾਲੇ ਸਮੇਂ ਵਿਚ ਕਿਹੜੀ ਪਾਰਟੀ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ | ਜ਼ਿਕਰਯੋਗ ਹੈ ਕਿ ਸ਼ਹਿਰ ਪੱਟੀ ਦੀਆਂ 19 ਵਾਰਡਾਂ ਵਿਚ ਕੁੱਲ 74 ਉਮੀਦਵਾਰ ਚੋਣ ਮੈਦਾਨ ਵਿਚ ਹਨ | ਇਨ੍ਹਾਂ ਵਿਚ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵਲੋਂ 19-19 ਉਮੀਦਵਾਰ, ਭਾਜਪਾ ਵਲੋਂ 12 ਅਤੇ ਕੈਰੋਂ ਪਰਿਵਾਰ ਵਲੋਂ 15 ਉਮੀਦਵਾਰ ਮੈਦਾਨ ਵਿਚ ਉਤਾਰੇ ਗਏ ਹਨ | ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕਿਸੇ ਵੀ ਵਾਰਡ ਵਿਚ ਉਮੀਦਵਾਰ ਨਾ ਉਤਾਰਿਆ ਜਾਣ ਕਾਰਨ ਪਾਰਟੀ ਨੇ ਇਨ੍ਹਾਂ ਚੋਣਾਂ ਤੋਂ ਦੂਰੀ ਬਣਾਈ ਹੋਈ ਹੈ | ਇਹ ਚੋਣਾਂ ਆਮ ਆਦਮੀ ਪਾਰਟੀ ਲਈ ਵੀ ਵੱਡੀ ਅਹਿਮੀਅਤ ਰੱਖਦੀਆਂ ਹਨ, ਕਿਉਂਕਿ 2022 ਵਿਚ ਵਿਧਾਇਕ ਬਣੇ ਲਾਲਜੀਤ ਸਿੰਘ ਭੁੱਲਰ ਇਸ ਵੇਲੇ ਜੇਲ੍ਹ ਵਿਚ ਬੰਦ ਹਨ ਅਤੇ ਇਥੇ ਚੋਣ ਕਮਾਂਡ ਉਨ੍ਹਾਂ ਦੀ ਪਤਨੀ ਸੁਰਿੰਦਰਪਾਲ ਕੌਰ ਭੁੱਲਰ ਸੰਭਾਲ ਰਹੇ ਹਨ | ਦੂਜੇ ਪਾਸੇ ਕਾਂਗਰਸ ਪਾਰਟੀ ਵਲੋਂ ਹਰਮਿੰਦਰ ਸਿੰਘ ਗਿੱਲ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਜ਼ੋਰ ਲਗਾ ਰਹੇ ਹਨ | ਭਾਜਪਾ ਵਲੋਂ ਹਾਲਾਂਕਿ ਅਜੇ ਤੱਕ ਹਲਕਾ ਇੰਚਾਰਜ ਨਿਯੁਕਤ ਨਹੀਂ ਕੀਤਾ ਗਿਆ, ਪਰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਪੂਰੀ ਤਾਕਤ ਨਾਲ ਚੋਣ ਮੈਦਾਨ ਵਿਚ ਹੈ | ਇਸੇ ਤਰ੍ਹਾਂ ਕੈਰੋਂ ਪਰਿਵਾਰ ਵਲੋਂ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਜੋ ਆਪਣੀ ਪਤਨੀ ਬੀਬਾ ਪ੍ਰਨੀਤ ਕੌਰ ਅਤੇ ਪੁੱਤਰ ਦਿਲਸ਼ੇਰਪ੍ਰਤਾਪ ਸਿੰਘ ਕੈਰੋਂ ਸਮੇਤ ਦਿਨ-ਰਾਤ ਸ਼ਹਿਰ ਦੀਆਂ ਵਾਰਡਾਂ ਵਿਚ ਚੋਣ ਪ੍ਰਚਾਰ ਕਰ ਰਹੇ ਹਨ, ਦੀ ਸਿਆਸੀ ਪਕੜ ਲਈ ਵੀ ਇਹ ਚੋਣਾਂ ਅਹਿਮ ਮੰਨੀਆਂ ਜਾ ਰਹੀਆਂ ਹਨ | ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ | ਨਾਮਜ਼ਦਗੀ ਪ੍ਰਕਿਰਿਆ ਦੌਰਾਨ ਐੱਸ. ਡੀ. ਐੱਮ. ਪੱਟੀ ਅਤੇ ਪ੍ਰਸ਼ਾਸਨਿਕ ਅਮਲੇ ਵਲੋਂ ਪਾਰਦਰਸ਼ੀ ਢੰਗ ਨਾਲ ਕਾਰਵਾਈ ਪੂਰੀ ਕੀਤੀ ਗਈ ਸੀ, ਜਦਕਿ ਅੱਜ ਵੀ ਐਸ.ਡੀ.ਐਮ. ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਸਰਗਰਮ ਹੈ | ਸ਼ਹਿਰ ਦੀਆਂ ਕੁਝ ਸੰਵੇਦਨਸ਼ੀਲ ਵਾਰਡਾਂ ਉੱਤੇ ਪ੍ਰਸ਼ਾਸਨ ਦੀ ਵਿਸ਼ੇਸ਼ ਨਿਗਰਾਨੀ ਰਹੇਗੀ ਅਤੇ ਪੁਲਿਸ ਵਲੋਂ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ | ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਅੱਜ ਪੈਣ ਵਾਲੀਆਂ ਵੋਟਾਂ ਨਾਲ 74 ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਜਾਵੇਗੀ, ਜਦਕਿ 28 ਮਈ ਨੂੰ ਗਿਣਤੀ ਦੌਰਾਨ ਨਤੀਜੇ ਸਾਹਮਣੇ ਆਉਣਗੇ | ਹੁਣ ਦੇਖਣਾ ਇਹ ਹੋਵੇਗਾ ਕਿ ਸ਼ਹਿਰ ਦੇ ਵੋਟਰ ਕਿਸ ਪਾਰਟੀ ਅਤੇ ਕਿਹੜੇ ਉਮੀਦਵਾਰਾਂ ਦੇ ਹੱਕ ਵਿਚ ਆਪਣਾ ਫਤਵਾ ਦਿੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਦਾ ਸੰਤੁਨਲ ਵਿਗੜਨ ਨਾਲ ਮੋਟਰਸਾਈਕਲ ਅੱਗੇ ਜਾ ਰਹੀ ਔਰਤ ਨੂੰ ਮਾਰੀ ਟੱਕਰ ਅਗਲੀ ਖ਼ਬਰ ਅਮਨ ਸ਼ਾਂਤੀ ਨਾਲ ਵੋਟਾਂ ਪਾਉਣ ਤੇ ਭਾਈਚਾਰਾ ਕਾਇਮ ਰੱਖਣ ਦੀ ਹਰਮਿੰਦਰ ਸਿੰਘ ਗਿੱਲ ਵਲੋਂ ਅਪੀਲ <br/>
Ad Position 24